Homeਪੰਜਾਬਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਜੌਲੀਆਂ, ਭੱਟੀਵਾਲ ਖੁਰਦ ਤੇ ਭੱਟੀਵਾਲ ਕਲਾਂ ’ਚ...

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਜੌਲੀਆਂ, ਭੱਟੀਵਾਲ ਖੁਰਦ ਤੇ ਭੱਟੀਵਾਲ ਕਲਾਂ ’ਚ 67 ਲੱਖ ਰੁਪਏ ਦੇਵਿਕਾਸ ਕਾਰਜਾਂ ਦੀ ਸ਼ੁਰੂਆਤ

MLA Narinder Kaur Bharaj inaugurates development projects worth ₹67 lakh in Jaulian, Bhattiwal Khurd and Bhattiwal Kalan.

ਸੰਗਰੂਰ, 8 ਸਤੰਬਰ, 2026 (ਹਰਸ਼ਪ੍ਰੀਤ ਕੌਰ) : ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡਾਂ ਵਿੱਚ ਬੁਨਿਆਦੀ ਅਤੇ ਸਾਂਝੀਆਂ ਸਹੂਲਤਾਂ ਦੇ ਵਿਸਥਾਰ ਨੂੰ ਅੱਗੇ ਤੋਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਜੌਲੀਆਂ, ਭੱਟੀਵਾਲ ਖੁਰਦ ਅਤੇ ਭੱਟੀਵਾਲ ਕਲਾਂ ਵਿਖੇ ਕਰੀਬ 67 ਲੱਖ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਨ੍ਹਾਂ ਕਾਰਜਾਂ ਵਿੱਚ ਪਬਲਿਕ ਸ਼ੈੱਡ, ਵਾਲੀਬਾਲ ਗਰਾਊਂਡ ਅਤੇ ਗਲੀਆਂ ਦੇ ਵਿਕਾਸ ਨਾਲ ਸਬੰਧਤ ਕੰਮ ਸ਼ਾਮਲ ਹਨ। ਵਿਧਾਇਕ ਭਰਾਜ ਨੇ ਕਿਹਾ ਕਿ ਪਿੰਡਾਂ ਦਾ ਵਿਕਾਸ ਉਦੋਂ ਹੀ ਸਾਰਥਕ ਹੁੰਦਾ ਹੈ, ਜਦੋਂ ਵਿਕਾਸ ਕਾਰਜ ਸਥਾਨਕ ਲੋਕਾਂ ਦੀਆਂ ਅਸਲ ਲੋੜਾਂ ਨਾਲ ਜੁੜੇ ਹੋਣ। ਉਨ੍ਹਾਂ ਕਿਹਾ ਕਿ ਪਬਲਿਕ ਸ਼ੈੱਡ ਵਰਗੀਆਂ ਸਾਂਝੀਆਂ ਸਹੂਲਤਾਂ ਪਿੰਡ ਵਾਸੀਆਂ ਨੂੰ ਸਮਾਜਿਕ ਸਮਾਗਮਾਂ ਲਈ ਬਿਹਤਰ ਥਾਂ ਮੁਹੱਈਆ ਕਰਵਾਉਣਗੀਆਂ, ਜਦਕਿ ਵਾਲੀਬਾਲ ਗਰਾਊਂਡ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਾਹੇਵੰਦ ਸਾਬਤ ਹੋਵੇਗਾ। ਇਸੇ ਤਰ੍ਹਾਂ ਗਲੀਆਂ ਦੇ ਕੰਮ ਨਾਲ ਪਿੰਡਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਆਵੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਲੋਕਾਂ ਦੀਆਂ ਤਰਜੀਹਾਂ ਮੁਤਾਬਕ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਚਾਇਤਾਂ ਨਾਲ ਸਿੱਧੀ ਸਾਂਝ ਰੱਖਦਿਆਂ ਲੋੜੀਂਦੇ ਕੰਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਅਮਲੀ ਰੂਪ ਦੇਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਵਿਧਾਇਕ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਲਈ ਢੁਕਵਾਂ ਮਾਹੌਲ ਦੇਣਾ ਪਿੰਡਾਂ ਦੇ ਵਿਕਾਸ ਦਾ ਅਹਿਮ ਹਿੱਸਾ ਹੈ। ਖੇਡ ਮੈਦਾਨ ਨੌਜਵਾਨਾਂ ਦੀ ਪ੍ਰਤਿਭਾ ਨਿਖਾਰਨ ਦੇ ਨਾਲ ਉਨ੍ਹਾਂ ਨੂੰ ਸਿਹਤਮੰਦ ਅਤੇ ਉਸਾਰੂ ਜੀਵਨ-ਸ਼ੈਲੀ ਨਾਲ ਜੋੜਦੇ ਹਨ। ਉਨ੍ਹਾਂ ਪੰਚਾਇਤਾਂ ਅਤੇ ਪਿੰਡ ਵਾਸੀਆਂ ਨੂੰ ਵਿਕਾਸ ਕਾਰਜਾਂ ਦੀ ਗੁਣਵੱਤਾ ਪ੍ਰਤੀ ਸੁਚੇਤ ਰਹਿਣ ਅਤੇ ਪਿੰਡਾਂ ਦੀ ਬਿਹਤਰੀ ਲਈ ਆਪਣੀ ਸਾਂਝ ਬਣਾਈ ਰੱਖਣ ਦਾ ਸੱਦਾ ਦਿੱਤਾ। ਇਸ ਮੌਕੇ ਸਮੂਹ ਪੰਚਾਇਤਾਂ ਤੋਂ ਇਲਾਵਾ ਸਰਪੰਚ ਬਿੱਕਰ ਸਿੰਘ ਭੱਟੀਵਾਲ ਕਲਾਂ, ਸਤਗੁਰ ਸਿੰਘ, ਸਰਪੰਚ ਹਰਪ੍ਰੀਤ ਸਿੰਘ ਜੌਲੀਆਂ, ਪੁਸ਼ਪਿੰਦਰ ਸਿੰਘ ਭੱਟੀਵਾਲ, ਲਖਵਿੰਦਰ ਲੱਖਾ, ਤੇਜਵਿੰਦਰ ਸਿੰਘ ਅਤੇ ਜੀਵਨ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments