Homeਪੰਜਾਬਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਬਾਲਦ ਖੁਰਦ ਅਤੇ ਰਾਮਪੁਰਾ ਵਿਖੇ ਲਗਭਗ 1.56...

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਬਾਲਦ ਖੁਰਦ ਅਤੇ ਰਾਮਪੁਰਾ ਵਿਖੇ ਲਗਭਗ 1.56 ਕਰੋੜ ਰੁਪਏ ਦੀ ਲਾਗਤ ਵਾਲੇ ਜ਼ਮੀਨਦੋਜ਼ ਪਾਈਪਲਾਈਨ ਪ੍ਰਾਜੈਕਟਾਂ ਦੇ ਕੰਮ ਦੀ ਸ਼ੁਰੂਆਤ

Punjab MLA Narinder Kaur Bharaj inaugurates underground pipeline projects worth approximately ₹1.56 crore in Balad Khurd and Rampura to strengthen local infrastructure and improve water management.

ਭਵਾਨੀਗੜ੍ਹ, 31 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ ) : ਵਿਧਾਨ ਸਭਾ ਹਲਕਾ ਸੰਗਰੂਰ ਦੇ ਕਿਸਾਨਾਂ ਨੂੰ ਬਿਹਤਰ ਸਿੰਜਾਈ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਪਾਣੀ ਦੀ ਸੁਚੱਜੀ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਬਾਲਦ ਖੁਰਦ ਅਤੇ ਰਾਮਪੁਰਾ ਵਿਖੇ ਜ਼ਮੀਨਦੋਜ਼ ਪਾਈਪਲਾਈਨ ਵਿਛਾਉਣ ਦੇ ਦੋ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਲਗਭਗ 1 ਕਰੋੜ 56 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਇਨ੍ਹਾਂ ਪ੍ਰਾਜੈਕਟਾਂ ਰਾਹੀਂ ਕੁੱਲ 1365 ਏਕੜ ਰਕਬੇ ਨੂੰ ਸਿੰਜਾਈ ਦੀ ਸਹੂਲਤ ਮਿਲੇਗੀ ਅਤੇ 97 ਕਿਸਾਨ ਪਰਿਵਾਰਾਂ ਨੂੰ ਸਿੱਧਾ ਲਾਭ ਪਹੁੰਚੇਗਾ।
ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਖੇਤੀਬਾੜੀ ਲਈ ਸਮੇਂ ਸਿਰ ਪਾਣੀ ਦੀ ਉਪਲਬਧਤਾ ਕਿਸਾਨਾਂ ਦੀ ਅਹਿਮ ਲੋੜ ਹੈ। ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਏ ਜਾਣ ਨਾਲ ਖੇਤਾਂ ਤੱਕ ਪਾਣੀ ਪਹੁੰਚਾਉਣ ਦੀ ਵਿਵਸਥਾ ਬਿਹਤਰ ਹੋਵੇਗੀ ਅਤੇ ਪਾਣੀ ਦੀ ਬੱਚਤ ਨੂੰ ਵੀ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਕਿਸਾਨਾਂ ਦੀਆਂ ਸਿੰਜਾਈ ਸਬੰਧੀ ਮੁਸ਼ਕਲਾਂ ਘਟਾਉਣ ਅਤੇ ਖੇਤੀ ਕਾਰਜਾਂ ਨੂੰ ਸੁਖਾਲਾ ਬਣਾਉਣ ਵਿੱਚ ਸਹਾਈ ਹੋਣਗੇ। ਉਨ੍ਹਾਂ ਕਿਹਾ ਕਿ ਪਾਣੀ ਇੱਕ ਅਨਮੋਲ ਕੁਦਰਤੀ ਸਰੋਤ ਹੈ ਅਤੇ ਇਸ ਦੀ ਸੰਭਾਲ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਸਿੰਜਾਈ ਲਈ ਢੁਕਵਾਂ ਬੁਨਿਆਦੀ ਢਾਂਚਾ ਵਿਕਸਿਤ ਕਰ ਕੇ ਪਾਣੀ ਦੀ ਬਰਬਾਦੀ ਘਟਾਉਣ ਦੇ ਨਾਲ-ਨਾਲ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਦੀਆਂ ਹਨ। ਬਾਲਦ ਖੁਰਦ ਅਤੇ ਰਾਮਪੁਰਾ ਵਿੱਚ ਸ਼ੁਰੂ ਕੀਤੇ ਗਏ ਇਹ ਦੋਵੇਂ ਕਾਰਜ ਇਸ ਦਿਸ਼ਾ ਵਿੱਚ ਅਹਿਮ ਕਦਮ ਹਨ।
ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਲੋਕਾਂ ਨਾਲ ਸਿੱਧਾ ਰਾਬਤਾ ਰੱਖਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸਥਾਨਕ ਲੋੜਾਂ ਦੇ ਆਧਾਰ ’ਤੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਨਰਿੰਦਰ ਕੌਰ ਭਰਾਜ ਨੇ ਕਿਸਾਨਾਂ ਨੂੰ ਪਾਣੀ ਦੀ ਸੰਭਾਲ ਵਿੱਚ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਿੰਜਾਈ ਸਹੂਲਤਾਂ ਦੀ ਸੁਚੱਜੀ ਵਰਤੋਂ ਨਾਲ ਇਨ੍ਹਾਂ ਪ੍ਰਾਜੈਕਟਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾ ਸਕਦਾ ਹੈ। ਉਨ੍ਹਾਂ ਦੁਹਰਾਇਆ ਕਿ ਕਿਸਾਨਾਂ ਨੂੰ ਰਾਹਤ ਦੇਣ ਅਤੇ ਹਲਕੇ ਵਿੱਚ ਲੋੜੀਂਦੀਆਂ ਸਹੂਲਤਾਂ ਦਾ ਵਿਸਥਾਰ ਕਰਨ ਲਈ ਉਪਰਾਲੇ ਜਾਰੀ ਰਹਿਣਗੇ। ਇਸ ਮੌਕੇ ਉਨ੍ਹਾਂ ਹਾਜ਼ਰ ਸਮੂਹ ਪੰਚਾਇਤਾਂ ਦੇ ਨੁਮਾਇੰਦਿਆਂ, ਪਿੰਡ ਵਾਸੀਆਂ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਾਗੀਦਾਰੀ ਅਤੇ ਸਾਂਝੇ ਯਤਨਾਂ ਨਾਲ ਪਿੰਡਾਂ ਦੇ ਵਿਕਾਸ ਨੂੰ ਹੋਰ ਗਤੀ ਦਿੱਤੀ ਜਾ ਸਕਦੀ ਹੈ।
RELATED ARTICLES
- Advertisment -
Google search engine
Google search engine
Google search engine

Most Popular

Recent Comments