Home ਪਟਿਆਲਾ ਅਪਡੇਟ ਵਿਧਾਇਕਾ ਨੀਨਾ ਮਿੱਤਲ ਨੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਵਾਰਡ ਨੰਬਰ 21...

ਵਿਧਾਇਕਾ ਨੀਨਾ ਮਿੱਤਲ ਨੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਵਾਰਡ ਨੰਬਰ 21 ਤੋਂ ਘਰ-ਘਰ ਕੀਤਾ ਪ੍ਰਚਾਰ

Neena Mittal takes ‘Mann De Munafe’ campaign to Ward No. 21

0
ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨਾਲ ਆਮ ਲੋਕਾਂ ਨੂੰ ਮਿਲੀ ਆਰਥਿਕ ਰਾਹਤ: ਨੀਨਾ ਮਿੱਤਲ
ਰਾਜਪੁਰਾ, 23 ਸਤੰਬਰ, 2026 (ਚੌਧਰੀ ਪ੍ਰਭਜੀਤ ਸਿੰਘ) : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਅਤੇ ਸਹੂਲਤਾਂ ਬਾਰੇ ਜਾਗਰੂਕ ਕਰਨ ਲਈ ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਕੀਤੀ ਗਈ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਹਲਕਾ ਰਾਜਪੁਰਾ ਵਿਧਾਇਕਾ ਨੀਨਾ ਮਿੱਤਲ ਨੇ ਵਾਰਡ ਨੰਬਰ 21 ਤੋਂ ਘਰ-ਘਰ ਪ੍ਰਚਾਰ ਮੁਹਿੰਮ ਦਾ ਆਗਾਜ਼ ਕੀਤਾ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਪੰਜਾਬ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲਏ ਗਏ ਲੋਕ ਹਿਤੈਸ਼ੀ ਫੈਸਲਿਆਂ ਅਤੇ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਗਏ ਕੰਮਾਂ ਅਤੇ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਦੀ ਜਾਣਕਾਰੀ ਸਿੱਧੀ ਘਰ-ਘਰ ਪਹੁੰਚਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਸਰਕਾਰ ਦੇ ਰਿਪੋਰਟ ਕਾਰਡ ਰਾਹੀਂ ਲੋਕਾਂ ਨੂੰ ਮੁਫ਼ਤ ਬਿਜਲੀ, ਸਿਹਤ ਸੇਵਾਵਾਂ, ਸਿੱਖਿਆ ਅਤੇ ਮਹਿਲਾਵਾਂ ਲਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਮੇਤ ਵੱਖ-ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।
ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ ਸ਼੍ਰੇਣੀ ਅਨੁਸਾਰ 1,000 ਅਤੇ 1,500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮੁਫ਼ਤ ਬਿਜਲੀ ਅਤੇ ਸਰਕਾਰੀ ਸਿਹਤ ਤੇ ਸਿੱਖਿਆ ਸਹੂਲਤਾਂ ਨੂੰ ਵੀ ਸਰਕਾਰ ਵੱਲੋਂ ਲੋਕ ਭਲਾਈ ਦੇ ਮੁੱਖ ਉਪਰਾਲਿਆਂ ਵਜੋਂ ਉਜਾਗਰ ਕੀਤਾ ਜਾ ਰਿਹਾ ਹੈ। ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਸਰਕਾਰ ਵੱਲੋਂ ਤਿਆਰ ਕੀਤੇ ਰਿਪੋਰਟ ਕਾਰਡ ਵਿੱਚ ਦਰਸਾਇਆ ਗਿਆ ਹੈ ਕਿ ਵੱਖ-ਵੱਖ ਸਹੂਲਤਾਂ ਅਤੇ ਸਕੀਮਾਂ ਰਾਹੀਂ ਪਰਿਵਾਰਾਂ ਨੂੰ ਸਾਲਾਨਾ ਲਗਭਗ 1.82 ਲੱਖ ਰੁਪਏ ਤੱਕ ਦਾ ਵਿੱਤੀ ਲਾਭ ਮਿਲ ਰਿਹਾ ਹੈ। ‘ਮਾਨ ਦੇ ਮੁਨਾਫ਼ੇ’ ਮੁਹਿੰਮ ਬਾਰੇ ਰਿਪੋਰਟਾਂ ਵਿੱਚ ਵੀ ਇਹ ਅੰਕੜਾ ਦਰਜ ਕੀਤਾ ਗਿਆ ਹੈ।
ਡੋਰ-ਟੂ-ਡੋਰ ਮੁਹਿੰਮ ਦੌਰਾਨ ਵਿਧਾਇਕ ਨੀਨਾ ਮਿੱਤਲ ਵੱਲੋਂ ਲੋਕਾਂ ਨਾਲ ਗੱਲਬਾਤ ਕਰਕੇ ਸਰਕਾਰ ਦੀਆਂ ਵੱਖ-ਵੱਖ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸੇਵਾਵਾਂ, ਸਰਕਾਰੀ ਸਕੂਲਾਂ ਵਿੱਚ ਸਿੱਖਿਆ ਅਤੇ ਹੋਰ ਲੋਕ ਭਲਾਈ ਸਕੀਮਾਂ ਪਰਿਵਾਰਾਂ ਦੇ ਘਰੇਲੂ ਬਜਟ ਨੂੰ ਪ੍ਰਭਾਵਿਤ ਕਰਦੀਆਂ ਹਨ। ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਲੰਬੇ ਸਮੇਂ ਤੱਕ ਪੰਜਾਬ ਦੀ ਸੱਤਾ ਸੰਭਾਲੀ, ਜਦਕਿ ਮੌਜੂਦਾ ਸਰਕਾਰ ਨੇ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਲੋਕ ਭਲਾਈ ਦੇ ਖੇਤਰਾਂ ਵਿੱਚ ਕਈ ਉਪਰਾਲੇ ਕੀਤੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੇ ਕੰਮਾਂ ਨੂੰ ਲੈ ਕੇ ਰਾਜਪੁਰਾ ਦੇ ਲੋਕਾਂ ਵੱਲੋਂ ਮੁਹਿੰਮ ਦੌਰਾਨ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ 2027 ਵਿਚ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੁਬਾਰਾ ਬਣਾਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਬਣਾਉਣ ਲਈ ਉਤਾਵਲੇ ਹਨ।
ਇਸ ਮੌਕੇ ਲੋਕਾਂ ਨੇ ਸਰਕਾਰ ਵੱਲੋਂ ਮਿਲ ਰਹੀਆਂ ਸਹੂਲਤਾਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ‘ਆਪ’ ਆਗੂਆਂ ਨੇ ਕਿਹਾ ਕਿ ਮੁਹਿੰਮ ਦਾ ਮਕਸਦ ਸਰਕਾਰ ਦੀਆਂ ਯੋਜਨਾਵਾਂ ਅਤੇ ਉਨ੍ਹਾਂ ਦੇ ਲਾਭਾਂ ਬਾਰੇ ਲੋਕਾਂ ਤੱਕ ਜਾਣਕਾਰੀ ਪਹੁੰਚਾਉਣਾ ਹੈ।ਇਸ ਮੌਕੇ ਰਿਤੇਸ਼ ਬਾਂਸਲ ਪ੍ਰਧਾਨ ਨਗਰ ਕੌਂਸਲ ਰਾਜਪੁਰਾ,ਕੱਲਪਨਾ ਕੁਕਰੇਜਾ ਸੀਨੀਅਰ ਵਾਈਸ ਪ੍ਰਧਾਨ ਨਗਰ ਕੌਂਸਲ ਰਾਜਪੁਰਾ, ਮੈਡਮ ਚਾਰੂ ਚੋਧਰੀ, ਸੁਗੰਧਾ ਮਿੱਤਲ ਮਹਿਲਾ ਪ੍ਰਧਾਨ ਰਾਜਪੁਰਾ, ਕੌਂਸਲਰ ਰਮਨ ਟਿਵਾਣਾ, ਕੌਂਸਲਰ ਕ੍ਰਿਸ਼ਨ ਕੁਮਾਰ ਫੋਜੀ, ਪ੍ਰਧਾਨ ਰਾਮੇਸ਼ ਪਾਹੁਜਾ, ਪ੍ਰਧਾਨ ਰਾਜੇਸ਼ ਬੋਵਾ, ਐਡਵੋਕੇਟ ਸੰਦੀਪ ਬਾਵਾ, ਚੀਮਾ , ਅਮਰਿੰਦਰ ਮੀਰੀ ਸਮੇਤ ਹੋਰ ਵੀ ਪਾਰਟੀ ਵਰਕਰ ਅਤੇ ਅਹੁਦੇਦਾਰ ਮੌਜੂਦ ਸਨ।

Exit mobile version