Home ਪੰਜਾਬ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਘਮੰਡਗੜ੍ਹ ਰੋਡ ਵਾਰਡ ਨੰਬਰ 02 ਵਿਖੇ 12.60...

ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਘਮੰਡਗੜ੍ਹ ਰੋਡ ਵਾਰਡ ਨੰਬਰ 02 ਵਿਖੇ 12.60 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ 

0
ਸ਼ਹਿਰਾਂ ਵਿੱਚ ਬੁਨਿਆਦੀ ਸਹੂਲਤਾਂ ਦਾ ਵਿਸਥਾਰ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਸਾਡੀ ਤਰਜੀਹ: ਰੂਪਿੰਦਰ ਹੈਪੀ 
ਬੱਸੀ ਪਠਾਣਾਂ/ਫ਼ਤਹਿਗੜ੍ਹ ਸਾਹਿਬ,29 ਨਵੰਬਰ (ਚੌਧਰੀ ਪ੍ਰਭਜੀਤ ਸਿੰਘ):  ਵਿਧਾਨ ਸਭਾ ਹਲਕਾ ਬੱਸੀ ਪਠਾਣਾ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਦੀ ਲੜੀ ਤਹਿਤ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਘਮੰਡਗੜ੍ਹ ਰੋਡ ਵਾਰਡ ਨੰ.2 ਵਿੱਚ 12.60 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ।
ਇਸ ਮੌਕੇ ਹਲਕਾ ਵਿਧਾਇਕ ਰੁਪਿੰਦਰ ਹੈਪੀ ਨੇ ਦੱਸਿਆ ਕਿ ਇਸ ਸੜ੍ਹਕ ਦੇ ਬਣਨ ਨਾਲ ਸ਼ਹਿਰ ਵਾਸੀਆਂ ਦੀ ਰੋਜ਼ਾਨਾ ਆਵਾਜਾਈ ਸੁਖਾਲੀ ਹੋਵੇਗੀ ਅਤੇ ਆਉਣ-ਜਾਣ ਵਾਲੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ।
ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੀਆਂ ਗਲੀਆਂ ਅਤੇ ਹੋਰ ਵਿਕਾਸ ਕਾਰਜ ਲੋਕਾਂ ਦੇ ਜੀਵਨ ਨੂੰ ਵਧੇਰੇ ਸੁਖਾਲਾ ਬਣਾਉਣ ਵੱਲ ਅਹਿਮ ਕਦਮ ਹੈ। ਉਹਨਾ ਕਿਹਾ ਕਿ ਹਲਕਾ ਬੱਸੀ ਪਠਾਣਾ ਵਿੱਚ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਪਰਾਲੇ ਲਗਾਤਾਰ ਜਾਰੀ ਰਹਿਣਗੇ।
ਵਿਧਾਇਕ ਹੈਪੀ ਨੇ ਕਿਹਾ ਕਿ ਵਿਕਾਸ ਕਾਰਜਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਸਿੱਧਾ ਲਾਭ ਪਹੁੰਚਾਉਣਾ ਹੈ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਰਾਜਪੁਰੀ
ਪਰਵਿੰਦਰ ਸਿੰਘ ਐਮ ਸੀ, ਇੰਦਰਜੀਤ ਸਿੰਘ ਇੰਦਰੀ ਬਲਾਕ ਪ੍ਰਧਾਨ, ਰਾਹੁਲ ਕੁਮਾਰ, ਰਮਨਦੀਪ ਸ਼ਰਮਾ ਐਮਸੀ, ਜਗਤਾਰ ਸਿੰਘ ਚੇਅਰਮੈਨ, ਸੰਜੀਵ ਸੱਚਦੇਵਾ ਐਮਸੀ, ਰਾਜੀਵ ਕੁਮਾਰ ਵਾਲਮੀਕੀ, ਜਸਵੀਰ ਸਿੰਘ ਢਿੱਲੋ, ਕ੍ਰਿਸ਼ਨ ਛਾਬੜਾ ਸਮੇਤ ਹੋਰ ਆਗੂ ਸਨ।

Exit mobile version