ਪੰਜਾਬ ਮੋਗਾ ਪੁਲਿਸ ਵੱਲੋਂ 60 ਕਿਲੋ ਡੋਡੇ ਚੂਰਾ ਪੋਸਤ ਸਮੇਤ ਤਸਕਰ ਗ੍ਰਿਫ਼ਤਾਰ By Harshpreet Kaur - July 21, 2026 0 Facebook Twitter Pinterest WhatsApp ਮੋਗਾ, 21 ਜੁਲਾਈ, 2026 (ਲਛਮਣ ਸਿੰਘ ਪੁਰਬਾ): ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਮੋਗਾ ਪੁਲਿਸ ਨੂੰ ਇੱਕ ਵੱਡੀ ਸਫ਼ਲਤਾ ਹਾਸਲ ਹੋਈ ਹੈ। ਸੀਨੀਅਰ ਕਪਤਾਨ ਪੁਲਿਸ (SSP) ਮੋਗਾ, ਸ੍ਰੀ ਸਰਤਾਜ ਸਿੰਘ ਚਾਹਲ (IPS) ਦੇ ਦਿਸ਼ਾ-ਨਿਰਦੇਸ਼ਾਂ, ਐੱਸ.ਪੀ. (ਇਨਵੈਸਟੀਗੇਸ਼ਨ) ਸ੍ਰੀ ਬਾਲ ਕ੍ਰਿਸ਼ਨ ਸਿੰਗਲਾ ਅਤੇ ਡੀ.ਐੱਸ.ਪੀ. ਧਰਮਕੋਟ ਸ੍ਰੀ ਸੁਖਵਿੰਦਰ ਸਿੰਘ ਬਰਾੜ ਦੀ ਨਿਗਰਾਨੀ ਹੇਠ ਥਾਣਾ ਫਤਿਹਗੜ੍ਹ ਪੰਜਤੂਰ ਪੁਲਿਸ ਨੇ 60 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਇੱਕ ਦੋਸ਼ੀ ਨੂੰ ਕਾਬੂ ਕੀਤਾ ਹੈ। ਮਾਮਲੇ ਸਬੰਧੀ ਐੱਸ.ਐੱਚ.ਓ. ਭਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਚੌਰਸਤਾ ਜੋਗੇਵਾਲਾ ਰੋਡ, ਫਤਿਹਗੜ੍ਹ ਪੰਜਤੂਰ ਵਿਖੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਮੌਜੂਦ ਸੀ। ਇਸ ਦੌਰਾਨ ਇੱਕ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਲਵਪ੍ਰੀਤ ਸਿੰਘ ਉਰਫ਼ ਲਵ (ਪੁੱਤਰ ਜੋਗਿੰਦਰ ਸਿੰਘ, ਵਾਸੀ ਬੋਘੇਵਾਲਾ) ਆਪਣੀ ਮਾਰੂਤੀ SX4 ਕਾਰ (ਨੰਬਰ PB-05-AS-0699) ਵਿੱਚ ਡੋਡੇ ਚੂਰਾ ਪੋਸਤ ਦੀ ਖੇਪ ਲੈ ਕੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਜਦੋਂ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 60 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਬਰਾਮਦ ਹੋਇਆ। ਪੁਲਿਸ ਨੇ ਬਰਾਮਦ ਨਸ਼ੇ ਸਮੇਤ ਵਰਤੀ ਗਈ ਮਾਰੂਤੀ ਕਾਰ ਨੂੰ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। NDPS ਐਕਟ ਤਹਿਤ ਮਾਮਲਾ ਦਰਜ, ਪੁਲਿਸ ਰਿਮਾਂਡ ਹਾਸਲ ਇਸ ਸਬੰਧੀ ਥਾਣਾ ਫਤਿਹਗੜ੍ਹ ਪੰਜਤੂਰ ਵਿਖੇ ਮੁਕੱਦਮਾ ਨੰਬਰ 58 (ਧਾਰਾ 15, 61, 85 NDPS Act) ਦਰਜ ਕਰ ਲਿਆ ਗਿਆ ਹੈ।