Homeਪੰਜਾਬਖਰੜ ਮਹਾ ਰੋਸ ਰੈਲੀ ਵਿੱਚ ਮੋਗਾ ਦੇ ਸਫਾਈ ਕਰਮਚਾਰੀਆਂ ਦੀ ਸ਼ਮੂਲੀਅਤ

ਖਰੜ ਮਹਾ ਰੋਸ ਰੈਲੀ ਵਿੱਚ ਮੋਗਾ ਦੇ ਸਫਾਈ ਕਰਮਚਾਰੀਆਂ ਦੀ ਸ਼ਮੂਲੀਅਤ

Sanitation workers, sewermen, pump operators, beldars, gardeners, and outsourced and contract-based workers from across Punjab participated in this rally.

ਮੰਗਾਂ ਨਾ ਮੰਨੀਆਂ ਤਾਂ 8 ਜੁਲਾਈ ਤੋਂ ਅਣਮਿੱਥੀ ਹੜਤਾਲ ਦੀ ਚੇਤਾਵਨੀ

ਮੋਗਾ, 25 ਜੂਨ: (ਲਛਮਣ ਜੀਤ ਸਿੰਘ ਪੁਰਬਾ): ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ‘ਤੇ ਮਿਊਂਸੀਪਲ ਇੰਪਲਾਈਜ ਫੈਡਰੇਸ਼ਨ ਨਗਰ ਨਿਗਮ ਮੋਗਾ ਵੱਲੋਂ ਖਰੜ ਵਿਖੇ ਕਰਵਾਈ ਗਈ ਮਹਾ ਰੋਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਰੈਲੀ ਵਿੱਚ ਪੰਜਾਬ ਭਰ ਤੋਂ ਸਫਾਈ ਸੇਵਕਾਂ, ਸੀਵਰਮੈਨਾਂ, ਪੰਪ ਆਪਰੇਟਰਾਂ, ਬੇਲਦਾਰਾਂ, ਮਾਲੀਆਂ ਅਤੇ ਆਊਟਸੋਰਸ ਅਤੇ ਠੇਕਾ ਆਧਾਰਿਤ ਕਰਮਚਾਰੀਆਂ ਨੇ ਹਿੱਸਾ ਲਿਆ।

ਰੈਲੀ ਦੌਰਾਨ ਕਰਮਚਾਰੀਆਂ ਨੇ ਸਮੂਹ ਕੱਚੇ, ਆਊਟਸੋਰਸ ਅਤੇ ਠੇਕਾ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੱਕਾ ਕਰਨ, 10 ਸਾਲਾ ਨੀਤੀ ਨੂੰ ਰੱਦ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ (OPS) ਨੂੰ ਮੁੜ ਲਾਗੂ ਕਰਨ ਦੀ ਮੰਗ ਉਠਾਈ। ਕਰਮਚਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦਾ ਜਲਦ ਹੱਲ ਕਰਨ ਦੀ ਮੰਗ ਕੀਤੀ।

ਰੋਸ ਰੈਲੀ ਦੌਰਾਨ ਸਰਕਾਰ ਦੇ ਨੁਮਾਇੰਦਿਆਂ ਨੇ ਯੂਨੀਅਨ ਆਗੂਆਂ ਨਾਲ ਗੱਲਬਾਤ ਕੀਤੀ ਅਤੇ 2 ਜੁਲਾਈ ਨੂੰ ਚੰਡੀਗੜ੍ਹ ਵਿਖੇ ਮੀਟਿੰਗ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ 2 ਜੁਲਾਈ ਦੀ ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਯੂਨੀਅਨ 8 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰੇਗੀ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ਰੈਲੀ ਵਿੱਚ ਮਿਊਂਸੀਪਲ ਇੰਪਲਾਈਜ ਫੈਡਰੇਸ਼ਨ ਦੇ ਪ੍ਰਧਾਨ ਜਸਵੀਰ ਸਿੰਘ ਗਿੱਲ, ਸਕੱਤਰ ਨਰੋਤਮ ਬੋਹਤ, ਕੈਸ਼ੀਅਰ ਜੋਗਿੰਦਰ ਭੁੱਲਰ, ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਸੋਮਨਾਥ ਚੋਬੜ, ਜਨਰਲ ਸਕੱਤਰ ਵਿਸ਼ਵਨਾਥ ਜੋਨੀ, ਚੇਅਰਮੈਨ ਰਜਿੰਦਰ ਬੋਹਤ, ਕੈਸ਼ੀਅਰ ਅਜੇ ਪੰਤਮੋਲੀ, ਰਾਜ ਕੁਮਾਰ ਚੰਡਾਲੀਆ, ਅਸ਼ੋਕ ਪੰਤਮੋਲੀ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਆਗੂ ਅਤੇ ਕਰਮਚਾਰੀ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments