Homeਪਟਿਆਲਾ ਅਪਡੇਟਤ੍ਰਿਪੜੀ ਵਿਖੇ ਸ਼ੋਭਾ ਯਾਤਰਾਵਾਂ 'ਚ ਮੋਹਿਤ ਮੋਹਿੰਦਰਾ ਨੇ ਵਿਸ਼ੇਸ਼ ਤੌਰ 'ਤੇ ਕੀਤੀ...

ਤ੍ਰਿਪੜੀ ਵਿਖੇ ਸ਼ੋਭਾ ਯਾਤਰਾਵਾਂ ‘ਚ ਮੋਹਿਤ ਮੋਹਿੰਦਰਾ ਨੇ ਵਿਸ਼ੇਸ਼ ਤੌਰ ‘ਤੇ ਕੀਤੀ ਸ਼ਿਰਕਤ; ਲਿਆ ਆਸ਼ੀਰਵਾਦ

Mohit Mohindra joined the religious processions at Tripuri and sought blessings from the Almighty.

ਪਟਿਆਲਾ, 26 ਅਕਤੂਬਰ, 2026 (ਚੌਧਰੀ ਪ੍ਰਭਜੀਤ ਸਿੰਘ ) : ਹਲਕਾ ਪਟਿਆਲਾ ਦਿਹਾਤੀ ਅਧੀਨ ਪੈਂਦੇ ਮੁੱਖ ਬਾਜ਼ਾਰ ਤ੍ਰਿਪੜੀ ਵਿਖੇ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਨੂੰ ਸਮਰਪਿਤ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਵਿਸ਼ਾਲ ਸ਼ੋਭਾ ਯਾਤਰਾਵਾਂ ਬੜੀ ਸ਼ਰਧਾ, ਧੂਮਧਾਮ ਅਤੇ ਉਤਸ਼ਾਹ ਨਾਲ ਸਜਾਈਆਂ ਗਈਆਂ। ਇਸ ਪਵਿੱਤਰ ਮੌਕੇ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਇੰਚਾਰਜ ਸ਼੍ਰੀ ਮੋਹਿਤ ਮੋਹਿੰਦਰਾ ਨੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਸ਼ਿਰਕਤ ਕੀਤੀ ਅਤੇ ਨਤਮਸਤਕ ਹੋ ਕੇ ਭਗਵਾਨ ਵਾਲਮੀਕਿ ਜੀ ਦਾ ਆਸ਼ੀਰਵਾਦ ਲਿਆ। ਇਸ ਦੌਰਾਨ ਸਮੂਹ ਪ੍ਰਬੰਧਕ ਕਮੇਟੀਆਂ ਅਤੇ ਸ਼ਹਿਰ ਵਾਸੀਆਂ ਵੱਲੋਂ ਮੋਹਿਤ ਮੋਹਿੰਦਰਾ ਦਾ ਨਿੱਘਾ ਤੇ ਭਰਵਾਂ ਸਵਾਗਤ ਕੀਤਾ ਗਿਆ। ਇਹ ਸ਼ੋਭਾ ਯਾਤਰਾ ਵੱਖ-ਵੱਖ ਪ੍ਰਮੁੱਖ ਜਥੇਬੰਦੀਆਂ ਵੱਲੋਂ ਸਜਾਈਆਂ ਗਈਆਂ, ਜਿਨ੍ਹਾਂ ਵਿੱਚ ਵੈਦਿਕ ਬ੍ਰਾਹਮਣ ਮਹਾਸਭਾ (ਪਟਿਆਲਾ), ਵਾਲਮੀਕੀ ਨੌਜਵਾਨ ਸਭਾ (ਰਤਨ ਨਗਰ, ਬਲਾਕ-ਐੱਫ, ਤ੍ਰਿਪੜੀ), ਡਾ. ਬੀ. ਆਰ. ਅੰਬੇਡਕਰ ਵੈੱਲਫੇਅਰ ਸੋਸਾਇਟੀ (ਪਟਿਆਲਾ) ਅਤੇ ਸ਼੍ਰੀ ਗੁਰੂ ਰਵਿਦਾਸ ਕਲੱਬ (ਤ੍ਰਿਪੜੀ ਸੈਦਾਂ) ਵੱਲੋਂ ਕਰਵਾਏ ਸਮਾਗਮ ਸ਼ਾਮਲ ਸਨ।
ਇਸ ਮੌਕੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਮੋਹਿਤ ਮੋਹਿੰਦਰਾ ਨੇ ਸਮੂਹ ਸੰਗਤਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸੰਸਕ੍ਰਿਤ ਦੇ ਪਹਿਲੇ ਕਵੀ ਭਗਵਾਨ ਵਾਲਮੀਕਿ ਜੀ ਵੱਲੋਂ ਰਚਿਤ ਪਵਿੱਤਰ ਗ੍ਰੰਥ ‘ਰਾਮਾਇਣ’ ਸਮੁੱਚੀ ਮਾਨਵਤਾ ਨੂੰ ਸੱਚ, ਧਰਮ, ਨਿਆਂ ਅਤੇ ਮਰਿਆਦਾ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਵਿੱਚੋਂ ਵਿਤਕਰੇ ਨੂੰ ਮਿਟਾ ਕੇ ਆਪਸੀ ਭਾਈਚਾਰਕ ਸਾਂਝ, ਪ੍ਰੇਮ ਅਤੇ ਸਮਾਨਤਾ ਕਾਇਮ ਕਰਨ ਦਾ ਮਾਰਗਦਰਸ਼ਨ ਕਰਦੀਆਂ ਹਨ। ਮੋਹਿਤ ਮੋਹਿੰਦਰਾ ਨੇ ਸਮੂਹ ਪ੍ਰਬੰਧਕ ਸਭਾਵਾਂ ਅਤੇ ਨੌਜਵਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਪ੍ਰੋਗਰਾਮ ਸਾਡੀ ਨਵੀਂ ਪੀੜ੍ਹੀ ਨੂੰ ਆਪਣੇ ਪੁਰਖਿਆਂ, ਵਿਰਸੇ ਅਤੇ ਮਹਾਨ ਸੰਤਾਂ-ਮਹਾਪੁਰਸ਼ਾਂ ਦੇ ਦਰਸਾਏ ਮਾਰਗ ਨਾਲ ਜੋੜਨ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ। ਪ੍ਰੋਗਰਾਮਾਂ ਦੌਰਾਨ ਪ੍ਰਬੰਧਕਾਂ ਵੱਲੋਂ ਮੋਹਿਤ ਮੋਹਿੰਦਰਾ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸਭਾਵਾਂ ਦੇ ਅਹੁਦੇਦਾਰ, ਸੀਨੀਅਰ ਕਾਂਗਰਸੀ ਆਗੂ, ਬਲਾਕ ਅਹੁਦੇਦਾਰ ਅਤੇ ਸ਼ਰਧਾਲੂ ਸੰਗਤਾਂ ਹਾਜ਼ਰ ਸਨ।
RELATED ARTICLES
- Advertisment -
Google search engine
Google search engine
Google search engine

Most Popular

Recent Comments