Home ਪੰਜਾਬ ਪੰਜਾਬ ’ਚ ਮਾਨਸੂਨ ਸਰਗਰਮ, ਪਠਾਨਕੋਟ ’ਚ ਯੈਲੋ ਅਲਰਟ

ਪੰਜਾਬ ’ਚ ਮਾਨਸੂਨ ਸਰਗਰਮ, ਪਠਾਨਕੋਟ ’ਚ ਯੈਲੋ ਅਲਰਟ

Monsoon remains active in Punjab as rain continues and Pathankot faces a yellow alert.

0

ਚੰਡੀਗੜ੍ਹ, 12 ਅਗਸਤ, 2026 (ਕਾਜਲ) : ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ ਹੈ। ਕਈ ਇਲਾਕਿਆਂ ਵਿੱਚ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ਪਠਾਨਕੋਟ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਮੀਂਹ ਦਾ ਇਹ ਦੌਰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿ ਸਕਦਾ ਹੈ ਅਤੇ 17 ਅਗਸਤ ਤੱਕ ਵੱਖ-ਵੱਖ ਇਲਾਕਿਆਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਪਠਾਨਕੋਟ, ਮੋਹਾਲੀ ਤੇ ਰੂਪਨਗਰ ’ਚ ਮੀਂਹ

ਅੱਜ ਪੰਜਾਬ ਦੇ ਪਠਾਨਕੋਟ, ਮੋਹਾਲੀ ਅਤੇ ਰੂਪਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ ਦਿਨ ਪਠਾਨਕੋਟ ਦੇ ਥੀਨ ਡੈਮ ਖੇਤਰ ਵਿੱਚ ਸਭ ਤੋਂ ਵੱਧ 46 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। KVK ਪਠਾਨਕੋਟ ਵਿੱਚ 18 ਮਿਲੀਮੀਟਰ, ਭਾਖੜਾ ਡੈਮ ਰੂਪਨਗਰ ਵਿੱਚ 5.5 ਮਿਲੀਮੀਟਰ ਅਤੇ ਮੋਹਾਲੀ ਵਿੱਚ 1 ਮਿਲੀਮੀਟਰ ਮੀਂਹ ਪਿਆ। ਚੰਡੀਗੜ੍ਹ ਵਿੱਚ 2.5 ਮਿਲੀਮੀਟਰ, ਜਦਕਿ ਚੰਡੀਗੜ੍ਹ ਹਵਾਈ ਅੱਡੇ ’ਤੇ 4.2 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।

ਤਾਪਮਾਨ ’ਚ ਵੀ ਆਈ ਗਿਰਾਵਟ

ਮੀਂਹ ਕਾਰਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਇੱਕ ਦਿਨ ਦੇ ਮੁਕਾਬਲੇ 2.5 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ। ਇਹ ਆਮ ਨਾਲੋਂ ਲਗਭਗ 2.8 ਡਿਗਰੀ ਸੈਲਸੀਅਸ ਘੱਟ ਰਿਹਾ। ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ, ਜਦਕਿ ਚੰਡੀਗੜ੍ਹ ਵਿੱਚ 29.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮਾਨਸੂਨ ਟਰੱਫ ਕਾਰਨ ਬਦਲਿਆ ਮੌਸਮ

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਮੁਤਾਬਕ ਖੇਤਰ ਵਿੱਚ ਮਾਨਸੂਨ ਟਰੱਫ ਸਰਗਰਮ ਹੈ। ਇਸ ਦੇ ਨਾਲ ਹੀ ਉੱਤਰੀ-ਪੱਛਮੀ ਮੱਧ ਪ੍ਰਦੇਸ਼ ਉੱਪਰ ਬਣੇ ਘੱਟ ਦਬਾਅ ਵਾਲੇ ਖੇਤਰ ਤੋਂ ਨਮੀ ਵਾਲੀਆਂ ਹਵਾਵਾਂ ਪੰਜਾਬ ਵੱਲ ਆ ਰਹੀਆਂ ਹਨ। ਇਨ੍ਹਾਂ ਮੌਸਮੀ ਹਾਲਾਤਾਂ ਕਾਰਨ ਸੂਬੇ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਦਕਿ ਕੁਝ ਥਾਵਾਂ ’ਤੇ ਭਾਰੀ ਮੀਂਹ ਵੀ ਪੈਣ ਦੀ ਸੰਭਾਵਨਾ ਹੈ।

 

Exit mobile version