Homeਪੰਜਾਬਪੰਜਾਬ ਵਿੱਚ ਮਾਨਸੂਨ ਹੋਇਆ ਸਰਗਰਮ, ਮੀਂਹ ਨਾਲ ਤਾਪਮਾਨ 'ਚ ਆਈ ਗਿਰਾਵਟ

ਪੰਜਾਬ ਵਿੱਚ ਮਾਨਸੂਨ ਹੋਇਆ ਸਰਗਰਮ, ਮੀਂਹ ਨਾਲ ਤਾਪਮਾਨ ‘ਚ ਆਈ ਗਿਰਾਵਟ

ਚੰਡੀਗੜ੍ਹ, 29 ਜੁਲਾਈ (ਰਾਜੇਸ਼ ਕੁਮਾਰ) : ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਨੇ ਇੱਕ ਵਾਰ ਫਿਰ ਰਫ਼ਤਾਰ ਫੜ ਲਈ ਹੈ। ਪਿਛਲੇ 24 ਘੰਟਿਆਂ ਦੌਰਾਨ ਹੋਈ ਬਾਰਿਸ਼ ਕਾਰਨ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਕਰੀਬ 3 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਅੱਜ ਵੀ ਕਈ ਜ਼ਿਲ੍ਹਿਆਂ ਲਈ ਔਰੇਂਜ ਅਤੇ ਯੈਲੋ ਅਲਰਟ ਜਾਰੀ ਕਰਦਿਆਂ ਗਰਜ-ਚਮਕ ਅਤੇ ਤੇਜ਼ ਮੀਂਹ ਦੀ ਸੰਭਾਵਨਾ ਜਤਾਈ ਹੈ। ਵਿਭਾਗ ਅਨੁਸਾਰ 3 ਅਗਸਤ ਤੱਕ ਸੂਬੇ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਾ ਸਿਲਸਿਲਾ ਜਾਰੀ ਰਹਿ ਸਕਦਾ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments