Homeਪੰਜਾਬਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (SIR) ਦਾ 99 ਫੀਸਦੀ...

ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (SIR) ਦਾ 99 ਫੀਸਦੀ ਤੋਂ ਵੱਧ ਕੰਮ ਮੁਕੰਮਲ- ਡਿਪਟੀ ਕਮਿਸ਼ਨਰ 

Over 99% of Special Intensive Revision (SIR) Work on District Voter Lists Completed: Deputy Commissioner

ਫ਼ਤਹਿਗੜ੍ਹ ਸਾਹਿਬ, 02 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) :  ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (Special Intensive Revision–SIR) 99 ਫੀਸਦੀ ਤੋਂ ਵੱਧ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਵਿੱਚ ਐਸ.ਆਈ.ਆਰ.-2026 ਤਹਿਤ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨਾਲ ਜੁੜੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਇਸ ਕੰਮ ਨੂੰ ਸੁਚੱਜੇ ਅਤੇ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਫ਼ਤਹਿਗੜ੍ਹ ਸਾਹਿਬ ਵੱਲੋਂ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਕੰਪਲੈਕਸ, ਫ਼ਤਹਿਗੜ੍ਹ ਸਾਹਿਬ ਵਿਖੇ ਹੈਲਪ ਡੈਸਕ ਸਥਾਪਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਵਿਖੇ ਵੀ ਹੈਲਪ ਡੈਸਕ ਕਾਰਜਸ਼ੀਲ ਹਨ, ਜਿੱਥੇ ਵੋਟਰ ਵੋਟਰ ਸੂਚੀਆਂ ਨਾਲ ਸਬੰਧਤ ਆਪਣੇ ਸਵਾਲਾਂ, ਇਤਰਾਜ਼ਾਂ ਜਾਂ ਕਿਸੇ ਵੀ ਕਿਸਮ ਦੀ ਜਾਣਕਾਰੀ ਲਈ ਸੰਪਰਕ ਕਰ ਸਕਦੇ ਹਨ। ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਸਮੁੱਚੀ ਚੋਣ ਮਸ਼ੀਨਰੀ ਨਾਲ ਤਾਲਮੇਲ ਕਰਕੇ ਐਸ.ਆਈ.ਆਰ. ਦੀ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਪੱਖ, ਸੁਚਾਰੂ ਅਤੇ ਸਮੇਂ ਸਿਰ ਮੁਕੰਮਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਜ਼ਿਲੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬੂਥ ਲੈਵਲ ਅਫ਼ਸਰਾਂ (BLOs) ਅਤੇ ਹੋਰ ਚੋਣ ਅਧਿਕਾਰੀਆਂ ਨੂੰ ਪੂਰਾ ਸਹਿਯੋਗ ਦੇਣ ਅਤੇ ਜਿੱਥੇ ਵੀ ਲੋੜ ਹੋਵੇ, ਲੋੜੀਂਦੇ ਦਸਤਾਵੇਜ਼ ਅਤੇ ਜਾਣਕਾਰੀ ਮੁਹੱਈਆ ਕਰਵਾਉਣ, ਤਾਂ ਜੋ ਐਸ.ਆਈ.ਆਰ. ਦੀ ਪ੍ਰਕਿਰਿਆ ਨੂੰ ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਮੁਕੰਮਲ ਕੀਤਾ ਜਾ ਸਕੇ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments