Home ਪੰਜਾਬ ਫਤਿਹਾਬਾਦ ‘ਚ ਮਾਂ ਨੇ ਦੋ ਬੱਚਿਆਂ ਸਮੇਤ ਕੀਤੀ ਖੁਦਕੁਸ਼ੀ

ਫਤਿਹਾਬਾਦ ‘ਚ ਮਾਂ ਨੇ ਦੋ ਬੱਚਿਆਂ ਸਮੇਤ ਕੀਤੀ ਖੁਦਕੁਸ਼ੀ

Police are probing the deaths of a woman and her two children in Haryana's Fatehabad after they were found in a water tank following an alleged domestic dispute.

0
ਫਤਿਹਾਬਾਦ, 7 ਅਗਸਤ, 2026 (ਸੰਜੀਵ ਸ਼ਰਮਾ) : ਹਰਿਆਣਾ ਦੇ ਫਤਿਹਾਬਾਦ ਜ਼ਿਲ੍ਹੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਮਹਿਲਾ ਨੇ ਆਪਣੇ ਦੋ ਨਾਬਾਲਗ ਬੱਚਿਆਂ ਸਮੇਤ ਘਰ ਅੰਦਰ ਬਣੀ ਪਾਣੀ ਦੀ ਟੈਂਕੀ ਵਿੱਚ ਛਾਲ ਮਾਰ ਕੇ ਜਾਨ ਦੇ ਦਿੱਤੀ। ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।
ਮ੍ਰਿਤਕਾ ਦੀ ਪਛਾਣ 31 ਸਾਲਾ ਸੁਦੇਸ਼ ਵਜੋਂ ਹੋਈ ਹੈ, ਜੋ ਪਿੰਡ ਮੇਹੂਵਾਲਾ ਵਿੱਚ ਆਂਗਣਵਾੜੀ ਵਰਕਰ ਵਜੋਂ ਸੇਵਾਵਾਂ ਨਿਭਾ ਰਹੀ ਸੀ। ਉਸ ਨਾਲ ਉਸ ਦੀ 10 ਸਾਲਾ ਧੀ ਜੋਤੀ ਅਤੇ 8 ਸਾਲਾ ਪੁੱਤਰ ਵਿਨੀਤ ਦੀ ਵੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਘਟਨਾ ਵੇਲੇ ਉਸ ਦਾ ਪਤੀ ਸੰਦੀਪ ਕੁਮਾਰ ਘਰ ਵਿੱਚ ਮੌਜੂਦ ਨਹੀਂ ਸੀ।
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪਤੀ-ਪਤਨੀ ਵਿਚਕਾਰ ਘਰੇਲੂ ਵਿਵਾਦ ਚੱਲ ਰਿਹਾ ਸੀ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਮਹਿਲਾ ਨੂੰ ਲਗਾਤਾਰ ਮਾਨਸਿਕ ਤੌਰ ‘ਤੇ ਤੰਗ-ਪਰੇਸ਼ਾਨ ਕੀਤਾ ਜਾਂਦਾ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਹਾਲਾਂਕਿ, ਘਟਨਾ ਦੇ ਸਹੀ ਕਾਰਨਾਂ ਦੀ ਪੁਸ਼ਟੀ ਪੁਲਿਸ ਜਾਂਚ ਤੋਂ ਬਾਅਦ ਹੀ ਹੋਵੇਗੀ।
ਘਟਨਾ ਦੀ ਸੂਚਨਾ ਮਿਲਣ ‘ਤੇ ਆਸ-ਪਾਸ ਦੇ ਲੋਕ ਮੌਕੇ ‘ਤੇ ਪਹੁੰਚੇ ਅਤੇ ਤਿੰਨਾਂ ਨੂੰ ਟੈਂਕੀ ਵਿੱਚੋਂ ਬਾਹਰ ਕੱਢਿਆ, ਪਰ ਉਦੋਂ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਭੱਟੂ ਪੁਲਿਸ ਨੇ ਮ੍ਰਿਤਕਾ ਦੇ ਭਰਾ ਦੇ ਬਿਆਨਾਂ ਦੇ ਆਧਾਰ ‘ਤੇ ਪਤੀ ਖ਼ਿਲਾਫ਼ ਖੁਦਕੁਸ਼ੀ ਲਈ ਉਕਸਾਉਣ ਸਮੇਤ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੇ ਹਰ ਪੱਖ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸਬੂਤਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Exit mobile version