Home ਪਟਿਆਲਾ ਅਪਡੇਟ ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ’ ਤਹਿਤ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ

ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ’ ਤਹਿਤ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ

Nagar Panchayat Ghagga officials raise awareness among residents about cleanliness, hygiene and responsible waste management.

0
ਘੱਗਾ, 23 ਸਤੰਬਰ, 2026 (ਛੱਤਰਪਾਲ ਸਿੰਘ) : ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ 2026’ ਮੁਹਿੰਮ ਤਹਿਤ ਪ੍ਰਧਾਨ ਮਿੱਠੂ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਨਗਰ ਪੰਚਾਇਤ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਅਲੱਗ-ਅਲੱਗ ਰੱਖਣ ਅਤੇ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਦੇਣ ਸਬੰਧੀ ਜਾਗਰੂਕ ਕੀਤਾ।

ਨਗਰ ਪੰਚਾਇਤ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਤੋਂ ਨਿਕਲਣ ਵਾਲੇ ਕੂੜੇ ਨੂੰ ਗਿੱਲੇ ਅਤੇ ਸੁੱਕੇ ਕੂੜੇ ਦੇ ਰੂਪ ਵਿੱਚ ਵੱਖ-ਵੱਖ ਰੱਖਿਆ ਜਾਵੇ ਅਤੇ ਇਸ ਨੂੰ ਸੜਕਾਂ ਦੇ ਕਿਨਾਰਿਆਂ ਜਾਂ ਜਨਤਕ ਥਾਵਾਂ ’ਤੇ ਨਾ ਸੁੱਟਿਆ ਜਾਵੇ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਬਣਾਈ ਰੱਖਣਾ ਸਿਰਫ਼ ਨਗਰ ਪੰਚਾਇਤ ਦੀ ਹੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਨਗਰ ਪੰਚਾਇਤ ਘੱਗਾ ਵੱਲੋਂ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਕੂੜਾ-ਮੁਕਤ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਸਰਗਰਮ ਸਹਿਯੋਗ ਦੇਣ ਅਤੇ ‘ਸਵੱਛਤਾ ਹੀ ਸੇਵਾ’ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਆਪਣੀ ਭੂਮਿਕਾ ਨਿਭਾਉਣ।

Exit mobile version