Homeਪੰਜਾਬਨਰਿੰਦਰ ਕੌਰ ਭਰਾਜ ਦਾ ਸੱਤ ਪਿੰਡਾਂ ਨੂੰ ਵੱਡਾ ਤੋਹਫ਼ਾ

ਨਰਿੰਦਰ ਕੌਰ ਭਰਾਜ ਦਾ ਸੱਤ ਪਿੰਡਾਂ ਨੂੰ ਵੱਡਾ ਤੋਹਫ਼ਾ

ਐਮਰਜੈਂਸੀ ਸਥਿਤੀਆਂ ਵਿੱਚ ਅੱਗ ‘ਤੇ ਕਾਬੂ ਪਾਉਣ ਅਤੇ ਜਾਨ-ਮਾਲ ਦੀ ਸੁਰੱਖਿਆ ਲਈ ਹੋਣਗੇ ਲਾਭਦਾਇਕ

ਭਵਾਨੀਗੜ੍ਹ, 1 ਅਗਸਤ 2026 (ਛਤਰਪਾਲ ਸਿੰਘ):  ਹਲਕਾ ਸੰਗਰੂਰ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਹਲਕੇ ਦੇ ਪਿੰਡ ਲੱਖੇਵਾਲ, ਨੰਦਗੜ੍ਹ, ਫੱਗੂਵਾਲ, ਖੇੜੀ ਚੰਦਵਾ, ਫੁੰਮਣਵਾਲ, ਹਰਕਿਸ਼ਨਪੁਰਾ ਅਤੇ ਭਰਾਜ ਨੂੰ 5000 ਲੀਟਰ ਸਮਰੱਥਾ ਵਾਲੇ ਆਧੁਨਿਕ ਵਾਟਰ ਟੈਂਕ ਭੇਟ ਕੀਤੇ ਗਏ। ਇਨ੍ਹਾਂ ਵਾਟਰ ਟੈਂਕਾਂ ਨਾਲ ਆਧੁਨਿਕ ਫਾਇਰ ਫਾਈਟਿੰਗ ਸਿਸਟਮ ਵੀ ਲਗਾਇਆ ਗਿਆ ਹੈ, ਜਿਸ ਨਾਲ ਅੱਗ ਲੱਗਣ ਵਰਗੀਆਂ ਐਮਰਜੈਂਸੀ ਸਥਿਤੀਆਂ ਦੌਰਾਨ ਤੁਰੰਤ ਕਾਰਵਾਈ ਕਰਕੇ ਜਾਨ-ਮਾਲ ਦੀ ਸੁਰੱਖਿਆ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਯਕੀਨੀ ਬਣਾਇਆ ਜਾ ਸਕੇਗਾ।

ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਨੂੰ ਆਧੁਨਿਕ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਨ ਦੇ ਨਾਲ-ਨਾਲ ਲੋਕਾਂ ਦੀ ਸੁਰੱਖਿਆ ਅਤੇ ਭਲਾਈ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਦੌਰਾਨ ਸਮੇਂ ਸਿਰ ਸਾਧਨਾਂ ਦੀ ਉਪਲਬਧਤਾ ਬਹੁਤ ਮਹੱਤਵਪੂਰਨ ਹੁੰਦੀ ਹੈ। ਇਹ ਆਧੁਨਿਕ ਵਾਟਰ ਟੈਂਕ ਅਤੇ ਫਾਇਰ ਫਾਈਟਿੰਗ ਸਿਸਟਮ ਅਜਿਹੀਆਂ ਸਥਿਤੀਆਂ ਵਿੱਚ ਤੁਰੰਤ ਰਾਹਤ ਪਹੁੰਚਾਉਣ ਅਤੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਉਨ੍ਹਾਂ ਕਿਹਾ ਕਿ ਹਲਕਾ ਸੰਗਰੂਰ ਦੇ ਹਰ ਪਿੰਡ ਦਾ ਸਰਵਪੱਖੀ ਵਿਕਾਸ, ਬੁਨਿਆਦੀ ਸਹੂਲਤਾਂ ਦਾ ਵਿਸਥਾਰ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦੀਆਂ ਲੋੜਾਂ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਂਦਾ ਰਹੇਗਾ।

ਵਿਧਾਇਕ ਭਰਾਜ ਨੇ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਵਾਟਰ ਟੈਂਕਾਂ ਅਤੇ ਫਾਇਰ ਫਾਈਟਿੰਗ ਸਿਸਟਮ ਦੀ ਸੰਭਾਲ ਅਤੇ ਸਹੀ ਵਰਤੋਂ ਨੂੰ ਯਕੀਨੀ ਬਣਾਉਣ, ਤਾਂ ਜੋ ਕਿਸੇ ਵੀ ਸੰਕਟ ਦੀ ਘੜੀ ਵਿੱਚ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ।

ਇਸ ਮੌਕੇ ਤੇਜਵਿੰਦਰ ਸਿੰਘ, ਚਮਕੌਰ ਸਿੰਘ (ਖੇੜੀ ਚੰਦਵਾ), ਲਖਵਿੰਦਰ ਸਿੰਘ (ਫੱਗੂਵਾਲ), ਗੁਰਪ੍ਰੀਤ ਸਿੰਘ (ਫੱਗੂਵਾਲ), ਰੌਕੀ, ਜਗਸੀਰ ਸਿੰਘ (ਝਨੇੜੀ), ਕੁਲਵਿੰਦਰ ਸਿੰਘ, ਮਨਿੰਦਰ ਸਿੰਘ, ਸਰਪੰਚ ਸੁਖਚੈਨ ਸਿੰਘ, ਬਿੰਦਰ ਖਹਿਰਾ, ਸਿਮਰਨ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਪਤਵੰਤੇ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments