Homeਹਰਿਆਣਾਨਸੀਬਪੁਰ ਯਾਦਗਾਰ ਅਹੀਰਵਾਲ ਦੀ ਬਹਾਦਰੀ, ਕੁਰਬਾਨੀ ਅਤੇ ਦੇਸ਼ ਭਗਤੀ ਦਾ ਪ੍ਰਤੀਕ ਹੋਵੇਗੀ:...

ਨਸੀਬਪੁਰ ਯਾਦਗਾਰ ਅਹੀਰਵਾਲ ਦੀ ਬਹਾਦਰੀ, ਕੁਰਬਾਨੀ ਅਤੇ ਦੇਸ਼ ਭਗਤੀ ਦਾ ਪ੍ਰਤੀਕ ਹੋਵੇਗੀ: ਮੁੱਖ ਮੰਤਰੀ

CM: Nasibpur Memorial to Honor Ahirwal's Bravery and Sacrifice

ਮੁੱਖ ਮੰਤਰੀ ਨੇ ਨਸੀਬਪੁਰ ਸਮਾਰਕ ਪ੍ਰੋਜੈਕਟ ਦੀ ਪ੍ਰਗਤੀ ਦੀ ਕੀਤੀ ਸਮੀਖਿਆ

ਹਰਿਆਣਾ, 24 ਜੂਨ (ਸੰਜੀਵ ਸ਼ਰਮਾ)– ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਜੀ ਦੀ ਯੋਗ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਅਹੀਰਵਾਲ ਖੇਤਰ ਦੇ ਵੀਰ ਸ਼ਹੀਦਾਂ ਦੇ ਅਦੁੱਤੀ ਸਾਹਸ, ਸੰਘਰਸ਼ ਅਤੇ ਕੁਰਬਾਨੀ ਨੂੰ ਸਮਰਪਿਤ ਨਸੀਬਪੁਰ ਵਿਖੇ ਸਮਾਰਕ ਦੀ ਸਥਾਪਨਾ ਕੀਤੀ ਜਾਵੇਗੀ। ਇਹ ਸਮਾਰਕ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਭਗਤੀ ਅਤੇ ਦੇਸ਼ ਸੇਵਾ ਦੀ ਪ੍ਰੇਰਨਾ ਦੇਣ ਦੇ ਨਾਲ-ਨਾਲ ਅਹੀਰਵਾਲ ਦੇ ਸ਼ਾਨਦਾਰ ਇਤਿਹਾਸ ਤੋਂ ਜਾਣੂ ਕਰਵਾਏਗਾ।

ਮੁੱਖ ਮੰਤਰੀ ਨੇ ਅੱਜ ਹਰਿਆਣਾ ਨਿਵਾਸ ਵਿਖੇ ਇਸ ਮਹੱਤਵਪੂਰਨ ਪ੍ਰੋਜੈਕਟ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

ਇਸ ਮੌਕੇ ਉਦਯੋਗ ਅਤੇ ਵਣਜ, ਵਾਤਾਵਰਣ ਅਤੇ ਫੌਜੀ ਤੇ ਨੀਮ-ਫੌਜੀ ਭਲਾਈ ਮੰਤਰੀ ਰਾਓ ਨਰਬੀਰ ਸਿੰਘ, ਸਿਹਤ ਮੰਤਰੀ ਕੁਮਾਰੀ ਆਰਤੀ ਸਿੰਘ ਰਾਓ, ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇ.ਐਮ. ਪਾਂਡੂਰੰਗ, ਮੁੱਖ ਮੰਤਰੀ ਦੇ ਉਪ ਪ੍ਰਧਾਨ ਸਕੱਤਰ ਸ੍ਰੀ ਯਸ਼ ਪਾਲ ਸਮੇਤ ਹੋਰ ਅਧਿਕਾਰੀ ਮੌਜੂਦ ਸਨ। ਇਸ ਤੋਂ ਇਲਾਵਾ, ਵੀਡੀਓ ਕਾਨਫਰੰਸਿੰਗ ਰਾਹੀਂ ਵਿਧਾਇਕ ਸ੍ਰੀ ਓਮ ਪ੍ਰਕਾਸ਼ ਯਾਦਵ ਵੀ ਮੀਟਿੰਗ ਵਿੱਚ ਸ਼ਾਮਲ ਹੋਏ।

ਮੀਟਿੰਗ ਵਿੱਚ ਨਸੀਬਪੁਰ ਵਿਖੇ ਬਣਨ ਵਾਲੇ ਸਮਾਰਕ ਦੇ ਪ੍ਰਸਤਾਵਿਤ ਡਿਜ਼ਾਈਨ, ਕੰਸੈਪਟ ਅਤੇ ਨਿਰਮਾਣ ਕਾਰਜਾਂ ਦੀ ਮੌਜੂਦਾ ਸਥਿਤੀ ਬਾਰੇ ਵਿਸਤਾਰ ਪ੍ਰੈਜ਼ੈਂਟੇਸ਼ਨ ਦਿੱਤੀ ਗਈ। ਮੀਟਿੰਗ ਵਿੱਚ ਦੱਸਿਆ ਗਿਆ ਕਿ ਲਗਭਗ 42 ਕਨਾਲ 10 ਮਰਲੇ ਖੇਤਰ ਵਿੱਚ ਵਿਕਸਤ ਕੀਤੇ ਜਾ ਰਹੇ ਇਸ ਸ਼ਾਨਦਾਰ ਸਮਾਰਕ ਕੰਪਲੈਕਸ ਵਿੱਚ ਓਪਨ ਏਅਰ ਥੀਏਟਰ, ਲਾਈਟ ਐਂਡ ਸਾਊਂਡ ਸ਼ੋਅ, ਗੈਲਰੀ, ਆਡੀਟੋਰੀਅਮ, ਪ੍ਰਸ਼ਾਸਨਿਕ ਇਮਾਰਤ ਅਤੇ ਹੋਰ ਆਧੁਨਿਕ ਸਹੂਲਤਾਂ ਵਿਕਸਤ ਕੀਤੀਆਂ ਜਾਣਗੀਆਂ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਰਕ ਕੰਪਲੈਕਸ ਦੇ ਸੁੰਦਰੀਕਰਨ, ਹਰਿਆਵਲ ਖੇਤਰ ਦੇ ਵਿਕਾਸ ਅਤੇ ਆਉਣ ਵਾਲੇ ਲੋਕਾਂ ਦੀਆਂ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਲੋੜੀਂਦੀ ਪਾਰਕਿੰਗ ਵਿਵਸਥਾ, ਸੁਚਾਰੂ ਆਵਾਜਾਈ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਈਆਂ ਜਾਣ ਤਾਂ ਜੋ ਸੈਲਾਨੀਆਂ ਅਤੇ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ।

ਮੀਟਿੰਗ ਵਿੱਚ ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇ.ਐਮ. ਪਾਂਡੂਰੰਗ ਨੇ ਪ੍ਰੋਜੈਕਟ ਦੀ ਪ੍ਰਗਤੀ ਤੋਂ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਹੋਰ ਮੰਤਰੀਆਂ ਵੱਲੋਂ ਦਿੱਤੇ ਗਏ ਸੁਝਾਵਾਂ ਅਤੇ ਨਿਰਦੇਸ਼ਾਂ ਅਨੁਸਾਰ ਪ੍ਰੋਜੈਕਟ ਦੇ ਡਿਜ਼ਾਈਨ ਅਤੇ ਹੋਰ ਪਹਿਲੂਆਂ ਨੂੰ ਹੋਰ ਵੱਧ ਪ੍ਰਭਾਵੀ ਅਤੇ ਆਕਰਸ਼ਕ ਬਣਾਇਆ ਜਾਵੇਗਾ। 

ਇਸ ਮੌਕੇ ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਵਧੀਕ ਡਾਇਰੈਕਟਰ ਕੈਪਟਨ ਮਨੀਸ਼ ਲੋਹਾਨ, ਸ਼ਹੀਦ ਸਮਾਰਕ ਅੰਬਾਲਾ ਦੇ ਡਾਇਰੈਕਟਰ ਡਾ. ਕੁਲਦੀਪ ਸੈਣੀ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments