HomeਮਨੋਰੰਜਨNEET ਪੇਪਰ ਲੀਕ: ਵਿਦਿਆਰਥੀਆਂ ਦੇ ਪ੍ਰਦਰਸ਼ਨ ਦੇ ਸਮਰਥਨ 'ਚ ਆਏ ਸਲਮਾਨ ਖ਼ਾਨ

NEET ਪੇਪਰ ਲੀਕ: ਵਿਦਿਆਰਥੀਆਂ ਦੇ ਪ੍ਰਦਰਸ਼ਨ ਦੇ ਸਮਰਥਨ ‘ਚ ਆਏ ਸਲਮਾਨ ਖ਼ਾਨ

ਮਨੋਰੰਜਨ, 23 ਜੁਲਾਈ, 2026 (ਵਿਸ਼ਾਲ ਗੁਪਤਾ): ਅਦਾਕਾਰ ਸਲਮਾਨ ਖ਼ਾਨ ਨੇ ਕਥਿਤ NEET-UG ਪੇਪਰ ਲੀਕ ਮਾਮਲੇ ‘ਚ ‘ਕਾਕਰੋਚ ਜਨਤਾ ਪਾਰਟੀ’ ਦੀ ਅਗਵਾਈ ਹੇਠ ਵਿਦਿਆਰਥੀਆਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਦਾ ਸਮਰਥਨ ਕੀਤਾ ਹੈ। ਇਸ ਮੁੱਦੇ ‘ਤੇ ਬੋਲਣ ਵਾਲੇ ਸ਼ਾਇਦ ਸਭ ਤੋਂ ਵੱਡੇ ਸਟਾਰ ਸਲਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਖ਼ੁਸ਼ੀ ਹੈ ਕਿ ਇੱਕ ਬਿਹਤਰ ਸਿੱਖਿਆ ਪ੍ਰਣਾਲੀ ਦੀ ਮੰਗ ਲਈ ਵਿਦਿਆਰਥੀ ਇਕੱਠੇ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਸੁਣਨੀਆਂ ਚਾਹੀਦੀਆਂ ਹਨ।

ਬੁੱਧਵਾਰ ਦੇਰ ਰਾਤ ਸੋਸ਼ਲ ਮੀਡੀਆ ‘ਤੇ ਲਿਖਦਿਆਂ ਸਲਮਾਨ ਨੇ ਕਿਹਾ, “ਇਹ ਇੱਕ ਬਹੁਤ ਹੀ ਅਮਨ-ਪੂਰਬਕ ਅੰਦੋਲਨ ਸੀ, ਮੈਨੂੰ ਬਹੁਤ ਦੁੱਖ ਹੈ ਕਿ ਇਸ ਨੇ ਹਿੰਸਕ ਰੂਪ ਧਾਰਨ ਕਰ ਲਿਆ। ਜੋ ਵਿਦਿਆਰਥੀ ਅਤੇ ਉਨ੍ਹਾਂ ਦੇ ਪਰਿਵਾਰ ਜ਼ਖ਼ਮੀ ਹੋਏ ਹਨ, ਉਨ੍ਹਾਂ ਲਈ ਮੇਰਾ ਦਿਲ ਦੁਖੀ ਹੈ। ਪੇਪਰ ਲੀਕ ਹੋਣਾ ਇੱਕ ਬਹੁਤ ਗੰਭੀਰ ਮੁੱਦਾ ਹੈ, ਅਤੇ ਮੈਨੂੰ ਇਹ ਦੇਖ ਕੇ ਖ਼ੁਸ਼ੀ ਹੋ ਰਹੀ ਹੈ ਕਿ ਸਾਡੇ ਦੇਸ਼ ਦੇ ਬੱਚੇ ਇੱਕ ਬਿਹਤਰ ਸਿੱਖਿਆ ਪ੍ਰਣਾਲੀ ਲਈ ਇਕੱਠੇ ਹੋਏ ਹਨ ਅਤੇ ਉਨ੍ਹਾਂ ਦੇ ਮਾਪਿਆਂ ਨੇ ਵੀ ਉਨ੍ਹਾਂ ਦਾ ਸਾਥ ਦਿੱਤਾ ਹੈ।”

 

RELATED ARTICLES
- Advertisment -
Google search engine
Google search engine
Google search engine

Most Popular

Recent Comments