Homeਸੰਸਾਰਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਨ ਸ਼ਾਹ ਵੱਲੋਂ ਭਾਰਤ ਤੇ ਚੀਨ ਦਾ ਮਦਦ...

ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਨ ਸ਼ਾਹ ਵੱਲੋਂ ਭਾਰਤ ਤੇ ਚੀਨ ਦਾ ਮਦਦ ਲਈ ਧੰਨਵਾਦ

Nepal PM Balen Shah Thanks India and China for Flood Relief Support

ਨੇਪਾਲ, 3 ਸਤੰਬਰ 2026 (ਜਗਦੇਵ ਸਿੰਘ ਜੱਗੀ): ਨੇਪਾਲ ਅਤੇ ਤਿੱਬਤ ਵਿੱਚ ਆਈ ਭਿਆਨਕ ਹੜ੍ਹ ਨੇ ਵੱਡੇ ਪੱਧਰ ’ਤੇ ਤਬਾਹੀ ਮਚਾਈ ਹੈ। ਹੜ੍ਹਾਂ ਕਾਰਨ ਮੌਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ ਅਤੇ ਹੁਣ ਤੱਕ ਕਰੀਬ 1,250 ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਹੈ, ਜਦਕਿ 4,700 ਤੋਂ ਵੱਧ ਲੋਕ ਲਾਪਤਾ ਦੱਸੇ ਜਾ ਰਹੇ ਹਨ। ਇਸ ਕੁਦਰਤੀ ਆਫ਼ਤ ਤੋਂ ਬਾਅਦ ਭਾਰਤ ਅਤੇ ਚੀਨ ਵੱਲੋਂ ਨੇਪਾਲ ਨੂੰ ਰਾਹਤ ਤੇ ਬਚਾਅ ਕਾਰਜਾਂ ਵਿੱਚ ਸਹਾਇਤਾ ਦਿੱਤੀ ਜਾ ਰਹੀ ਹੈ। ਭਾਰਤ ਨੇ ਬੁੱਧਵਾਰ ਨੂੰ ਰਾਹਤ ਸਮੱਗਰੀ ਦੀ ਪੰਜਵੀਂ ਖੇਪ ਨੇਪਾਲ ਭੇਜੀ, ਜਿਸ ਵਿੱਚ 11 ਮੈਂਬਰੀ ਬਚਾਅ ਟੀਮ ਅਤੇ ਜ਼ਰੂਰੀ ਦਵਾਈਆਂ ਸ਼ਾਮਲ ਹਨ। ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਨ ਸ਼ਾਹ ਨੇ ਸੰਸਦ ਨੂੰ ਸੰਬੋਧਨ ਕਰਦਿਆਂ ਭਾਰਤ ਅਤੇ ਚੀਨ ਦਾ ਸਹਾਇਤਾ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਦੋਵੇਂ ਗੁਆਂਢੀ ਦੇਸ਼ਾਂ ਨੇ ਸਮੇਂ ਸਿਰ ਰਾਹਤ ਸਮੱਗਰੀ, ਤਕਨੀਕੀ ਟੀਮਾਂ ਅਤੇ ਐਮਰਜੈਂਸੀ ਸਹਾਇਤਾ ਮੁਹੱਈਆ ਕਰਵਾਈ। ਭਾਰਤੀ ਟੀਮਾਂ ਵੱਲੋਂ ਪ੍ਰਭਾਵਿਤ ਖੇਤਰਾਂ ਵਿੱਚ ਸੁਰੰਗਾਂ ਦੇ ਅੰਦਰ ਤਲਾਸ਼ੀ ਮੁਹਿੰਮ ਅਤੇ ਮ੍ਰਿਤਕਾਂ ਦੀ ਪਛਾਣ ਵਿੱਚ ਵੀ ਸਹਾਇਤਾ ਕੀਤੀ ਜਾ ਰਹੀ ਹੈ। ਉਧਰ, ਚੀਨ ਨੇ ਗਿਰੋਂਗ ਸਰਹੱਦ ਤੱਕ ਜਾਣ ਵਾਲਾ ਹਾਈਵੇਅ ਖੋਲ੍ਹ ਦਿੱਤਾ ਹੈ, ਜਿਸ ਨਾਲ ਰਾਹਤ ਟੀਮਾਂ ਲਈ ਪ੍ਰਭਾਵਿਤ ਇਲਾਕਿਆਂ ਤੱਕ ਪਹੁੰਚ ਆਸਾਨ ਹੋਈ ਹੈ। ਹੜ੍ਹ ਕਾਰਨ ਕਈ ਹਾਈਡ੍ਰੋਪਾਵਰ ਪ੍ਰੋਜੈਕਟਾਂ ਦੇ ਕਰਮਚਾਰੀਆਂ ਦੇ ਲਾਪਤਾ ਹੋਣ ਦੀ ਵੀ ਸੂਚਨਾ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਕੁਝ ਲੋਕ ਅਜੇ ਵੀ ਸੁਰੰਗਾਂ ਵਿੱਚ ਫਸੇ ਹੋ ਸਕਦੇ ਹਨ। ਰਾਹਤ ਅਤੇ ਬਚਾਅ ਕਾਰਜ ਲਗਾਤਾਰ ਜਾਰੀ ਹਨ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments