Home ਹਰਿਆਣਾ ਹਰਿਆਣਾ ਦੇ ਸਰਕਾਰੀ ਸਕੂਲਾਂ ਦੀਆਂ ਪੁਰਾਣੀਆਂ ਇਮਾਰਤਾਂ ਦੀ ਹੋਵੇਗੀ ਨਵੀਂ ਉਸਾਰੀ ਮੁੱਖ...

ਹਰਿਆਣਾ ਦੇ ਸਰਕਾਰੀ ਸਕੂਲਾਂ ਦੀਆਂ ਪੁਰਾਣੀਆਂ ਇਮਾਰਤਾਂ ਦੀ ਹੋਵੇਗੀ ਨਵੀਂ ਉਸਾਰੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ

Vertical buildings will be built in government schools of Haryana, Chief Minister Naib Singh Saini gave new instructions

0

ਚੰਡੀਗੜ੍ਹ, 27 ਜੂਨ: (ਸੰਜੀਵ ਸ਼ਰਮਾ): ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਲਈ ਵੱਡੇ ਫੈਸਲੇ ਲੈਂਦਿਆਂ ਅਧਿਕਾਰੀਆਂ ਨੂੰ ਖਸਤਾਹਾਲ ਸਕੂਲ ਇਮਾਰਤਾਂ ਨੂੰ ਢਾਹ ਕੇ ਨਵੇਂ ਵਰਟੀਕਲ ਭਵਨ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਬਹੁ-ਮੰਜ਼ਿਲਾ ਇਮਾਰਤਾਂ ਬਣਾਉਣ ਨਾਲ ਬਚੀ ਹੋਈ ਜ਼ਮੀਨ ਨੂੰ ਬੱਚਿਆਂ ਦੇ ਖੇਡ ਮੈਦਾਨ ਵਜੋਂ ਵਿਕਸਤ ਕੀਤਾ ਜਾ ਸਕੇਗਾ।

ਹਰਿਆਣਾ ਨਿਵਾਸ ਵਿਖੇ ਸੀਐਮਜੀਜੀਏ ਅਤੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਗਰਮੀਆਂ ਦੀਆਂ ਛੁੱਟੀਆਂ ਮਗਰੋਂ ਕਿਸੇ ਵੀ ਖਸਤਾਹਾਲ ਇਮਾਰਤ ਵਿੱਚ ਵਿਦਿਆਰਥੀਆਂ ਦੀਆਂ ਕਲਾਸਾਂ ਨਹੀਂ ਲਗਾਈਆਂ ਜਾਣਗੀਆਂ। ਜਿੱਥੇ ਨਵੀਂ ਇਮਾਰਤ ਦੀ ਲੋੜ ਹੋਵੇਗੀ, ਉੱਥੇ ਵਿਦਿਆਰਥੀਆਂ ਨੂੰ ਅਸਥਾਈ ਤੌਰ ‘ਤੇ ਨੇੜਲੇ ਸਰਕਾਰੀ ਸਕੂਲਾਂ ਜਾਂ ਸਰਕਾਰੀ ਭਵਨਾਂ ਵਿੱਚ ਤਬਦੀਲ ਕੀਤਾ ਜਾਵੇਗਾ ਅਤੇ ਨਵੀਂ ਉਸਾਰੀ ਲਈ ਟੈਂਡਰ ਪ੍ਰਕਿਰਿਆ ਤੁਰੰਤ ਸ਼ੁਰੂ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਸਕੂਲਾਂ ਦੀਆਂ ਸਾਇੰਸ ਲੈਬਾਂ, ਕੰਪਿਊਟਰ ਲੈਬਾਂ ਅਤੇ ਹੋਰ ਸਿੱਖਿਆ ਸਹੂਲਤਾਂ ਪੂਰੀ ਤਰ੍ਹਾਂ ਕਾਰਗਰ ਰਹਿਣ। ਉਨ੍ਹਾਂ ਸਕੂਲਾਂ ਵਿੱਚ ਡਿਊਲ ਡੈਸਕ ਜਲਦੀ ਉਪਲਬਧ ਕਰਵਾਉਣ ਅਤੇ ਪੁਰਾਣੇ ਕੰਪਿਊਟਰਾਂ ਤੇ ਬੇਕਾਰ ਉਪਕਰਨਾਂ ਦੀ ਇੱਕ ਮਹੀਨੇ ਅੰਦਰ ਨਿਲਾਮੀ ਦੀ ਪ੍ਰਕਿਰਿਆ ਪੂਰੀ ਕਰਨ ਦੇ ਵੀ ਨਿਰਦੇਸ਼ ਦਿੱਤੇ।

ਮੀਟਿੰਗ ਦੌਰਾਨ ਸੀਐਮਜੀਜੀਏ ਵੱਲੋਂ ਵੱਖ-ਵੱਖ ਸਕੂਲਾਂ ਅਤੇ ਜਲ ਪ੍ਰੋਜੈਕਟਾਂ ਸਬੰਧੀ ਪੇਸ਼ ਕੀਤੀ ਗਈ ਰਿਪੋਰਟ ਦੇ ਆਧਾਰ ‘ਤੇ ਜਿੱਥੇ ਵੀ ਕਮੀਆਂ ਸਾਹਮਣੇ ਆਈਆਂ, ਉਨ੍ਹਾਂ ਸਬੰਧੀ ਰਿਪੋਰਟ ਤਲਬ ਕਰ ਲਈ ਗਈ ਹੈ। ਮੁੱਖ ਮੰਤਰੀ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਤੋਂ ਲੈ ਕੇ ਸਕੂਲ ਮੁਖੀਆਂ ਤੱਕ ਜਵਾਬਦੇਹੀ ਤੈਅ ਕਰਨ ਅਤੇ ਕਲਾਸ-ਏ ਅਧਿਕਾਰੀਆਂ ਵੱਲੋਂ ਅਚਨਚੇਤ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ।

ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸੂਬੇ ਵਿੱਚ ਜਲ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਮਹਾਗ੍ਰਾਮ ਯੋਜਨਾ ਤਹਿਤ ਚੱਲ ਰਹੇ ਕੰਮਾਂ, ਸੀਵਰੇਜ ਟਰੀਟਮੈਂਟ ਪਲਾਂਟ (ਐਸਟੀਪੀ), ਅੰਮ੍ਰਿਤ ਸਰੋਵਰਾਂ ਅਤੇ ਪੀਣ ਵਾਲੇ ਪਾਣੀ ਦੀਆਂ ਯੋਜਨਾਵਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਮਾਨਸੂਨ ਨੂੰ ਧਿਆਨ ਵਿੱਚ ਰੱਖਦਿਆਂ ਡਰੇਨਾਂ ਅਤੇ ਸੀਵਰੇਜ ਪ੍ਰਣਾਲੀ ਦੀ ਸਫ਼ਾਈ ਯਕੀਨੀ ਬਣਾਉਣ ਲਈ ਵੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਟੀਚਾ ਹਰਿਆਣਾ ਦੇ ਵਿਦਿਆਰਥੀਆਂ ਨੂੰ ਸੁਰੱਖਿਅਤ ਅਤੇ ਆਧੁਨਿਕ ਸਿੱਖਿਆ ਮਾਹੌਲ ਦੇ ਨਾਲ-ਨਾਲ ਹਰ ਨਾਗਰਿਕ ਨੂੰ ਸਾਫ਼ ਪੀਣ ਵਾਲਾ ਪਾਣੀ ਉਪਲਬਧ ਕਰਵਾਉਣਾ ਹੈ।

Exit mobile version