Home ਪੰਜਾਬ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਨਵੀਂ ਕਿਸ਼ਤ ਅੱਜ

ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਨਵੀਂ ਕਿਸ਼ਤ ਅੱਜ

Financial assistance will be transferred to women's accounts during an event in Pathankot.

0

ਚੰਡੀਗੜ੍ਹ, 1 ਅਗਸਤ 2026 (ਮਨੋਜ ਵਰਮਾ) : ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਲਈ ਚਲਾਈ ਜਾ ਰਹੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਅੱਜ ਇਕ ਹੋਰ ਕਿਸ਼ਤ ਜਾਰੀ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਠਾਨਕੋਟ ਵਿੱਚ ਕਰਵਾਏ ਜਾ ਰਹੇ ਸਮਾਗਮ ਦੌਰਾਨ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਸਿੱਧੀ ਰਕਮ ਭੇਜਣ ਦੀ ਪ੍ਰਕਿਰਿਆ ਦੀ ਸ਼ੁਰੂਆਤ ਕਰਨਗੇ।

ਸਰਕਾਰੀ ਜਾਣਕਾਰੀ ਅਨੁਸਾਰ ਇਸ ਪੜਾਅ ਵਿੱਚ ਲੱਖਾਂ ਮਹਿਲਾਵਾਂ ਨੂੰ ਯੋਜਨਾ ਦਾ ਲਾਭ ਮਿਲੇਗਾ, ਜਿਸ ਨਾਲ ਹੁਣ ਤੱਕ ਇਸ ਸਕੀਮ ਅਧੀਨ ਸਹਾਇਤਾ ਪ੍ਰਾਪਤ ਕਰਨ ਵਾਲੀਆਂ ਮਹਿਲਾਵਾਂ ਦੀ ਗਿਣਤੀ ਵਿੱਚ ਵੱਡਾ ਵਾਧਾ ਹੋਵੇਗਾ।

ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ ਹਰ ਮਹੀਨੇ ਵਿੱਤੀ ਸਹਾਇਤਾ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਉਪਰਾਲੇ ਦਾ ਮਕਸਦ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣਾ ਅਤੇ ਉਨ੍ਹਾਂ ਨੂੰ ਵਧੇਰੇ ਸਵੈ-ਨਿਰਭਰ ਬਣਾਉਣ ਵਿੱਚ ਮਦਦ ਕਰਨਾ ਹੈ। ਪੰਜਾਬ ਸਰਕਾਰ ਨੇ ਇਸ ਯੋਜਨਾ ਨੂੰ ਸੂਬੇ ਦੀਆਂ ਸਭ ਤੋਂ ਵੱਡੀਆਂ ਸਮਾਜਿਕ ਭਲਾਈ ਸਕੀਮਾਂ ਵਿੱਚੋਂ ਇੱਕ ਦੱਸਦਿਆਂ ਕਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਯੋਗ ਮਹਿਲਾਵਾਂ ਨੂੰ ਵੀ ਇਸ ਦੇ ਦਾਇਰੇ ਵਿੱਚ ਲਿਆਂਦਾ ਜਾਵੇਗਾ।

 

Exit mobile version