Home ਹਰਿਆਣਾ ਹਰਿਆਣਾ ਵਿੱਚ ਵਿਸ਼ੇਸ਼ ਗਹਿਰੀ ਵੋਟਰ ਸੂਚੀ ਸੋਧ ਦਾ ਨਵਾਂ ਪ੍ਰੋਗਰਾਮ ਜਾਰੀ

ਹਰਿਆਣਾ ਵਿੱਚ ਵਿਸ਼ੇਸ਼ ਗਹਿਰੀ ਵੋਟਰ ਸੂਚੀ ਸੋਧ ਦਾ ਨਵਾਂ ਪ੍ਰੋਗਰਾਮ ਜਾਰੀ

Haryana revises SIR schedule; final voter list to be published on December 22, 2026, with claims and objections to be settled by December 15.

0

ਅੰਤਿਮ ਵੋਟਰ ਸੂਚੀ 22 ਦਸੰਬਰ ਨੂੰ ਹੋਵੇਗੀ ਪ੍ਰਕਾਸ਼ਿਤ, ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਹੁਣ 15 ਦਸੰਬਰ ਤੱਕ ਕੀਤਾ ਜਾ ਸਕੇਗਾ

ਕੁਰੂਕਸ਼ੇਤਰ, 19 ਨਵੰਬਰ, 2026 (ਸੰਜੀਵ ਸ਼ਰਮਾ): ਭਾਰਤ ਦੇ ਚੋਣ ਕਮਿਸ਼ਨ ਵੱਲੋਂ ਹਰਿਆਣਾ ਵਿੱਚ ਚੱਲ ਰਹੀ ਵਿਸ਼ੇਸ਼ ਗਹਿਰੀ ਵੋਟਰ ਸੂਚੀ ਸੋਧ (Special Intensive Revision – SIR) ਦੇ ਪ੍ਰੋਗਰਾਮ ਵਿੱਚ ਸੋਧ ਕੀਤੀ ਗਈ ਹੈ। ਚੋਣ ਕਮਿਸ਼ਨ ਵੱਲੋਂ ਨੋਟਿਸਾਂ, ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੇ ਨਾਲ-ਨਾਲ ਅੰਤਿਮ ਵੋਟਰ ਸੂਚੀ ਜਾਰੀ ਕਰਨ ਦੀਆਂ ਨਵੀਆਂ ਤਰੀਕਾਂ ਵੀ ਨਿਰਧਾਰਤ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੇ ਦੱਸਿਆ ਕਿ ਸੋਧੇ ਹੋਏ ਪ੍ਰੋਗਰਾਮ ਅਨੁਸਾਰ ਨੋਟਿਸਾਂ, ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਮਿਆਦ 31 ਜੁਲਾਈ 2026 ਤੋਂ ਵਧਾ ਕੇ 15 ਦਸੰਬਰ 2026 ਤੱਕ ਨਿਰਧਾਰਤ ਕੀਤੀ ਗਈ ਹੈ। ਹੁਣ ਅੰਤਿਮ ਵੋਟਰ ਸੂਚੀ 22 ਦਸੰਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਗੈਰ-ਹਾਜ਼ਰ, ਸਥਾਨ ਬਦਲ ਚੁੱਕੇ, ਮ੍ਰਿਤਕ ਅਤੇ ਡੁਪਲੀਕੇਟ (ASDD) ਵੋਟਰਾਂ ਨਾਲ ਸਬੰਧਤ ਗਣਨਾ ਫਾਰਮਾਂ ਦੀ ਪ੍ਰਕਿਰਿਆ ਲਈ ਵੀ ਸਮਾਂ-ਸੀਮਾ ਤੈਅ ਕੀਤੀ ਗਈ ਹੈ। ਇਸ ਤਹਿਤ ਗਣਨਾ ਫਾਰਮਾਂ ਦੀ ਵੰਡ ਅਤੇ ਇਕੱਤਰ ਕਰਨ ਦਾ ਕੰਮ 18 ਨਵੰਬਰ ਤੋਂ 30 ਨਵੰਬਰ 2026 ਤੱਕ ਕੀਤਾ ਜਾਵੇਗਾ, ਜਦਕਿ ਇਨ੍ਹਾਂ ਫਾਰਮਾਂ ਦੇ ਨਿਪਟਾਰੇ ਦੀ ਪ੍ਰਕਿਰਿਆ 10 ਦਸੰਬਰ 2026 ਤੱਕ ਪੂਰੀ ਕਰ ਲਈ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਗੈਰ-ਹਾਜ਼ਰ, ਸਥਾਨ ਬਦਲ ਚੁੱਕੇ, ਮ੍ਰਿਤਕ ਅਤੇ ਡੁਪਲੀਕੇਟ (ASDD) ਵੋਟਰਾਂ ਦੀ ਪਛਾਣ ਕੀਤੀ ਗਈ ਹੈ। ਉਨ੍ਹਾਂ ਇਸ ਸ਼੍ਰੇਣੀ ਵਿੱਚ ਦਰਜ ਕੀਤੇ ਗਏ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮੇਂ ਅੰਦਰ ਆਪਣਾ ਗਣਨਾ ਫਾਰਮ ਸਹੀ ਢੰਗ ਨਾਲ ਭਰ ਕੇ ਸਬੰਧਤ ਬੂਥ ਲੈਵਲ ਅਫ਼ਸਰ (BLO) ਕੋਲ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਨੂੰ ਸਮੇਂ ਸਿਰ ਪੂਰਾ ਕਰਨਾ ਜ਼ਰੂਰੀ ਹੈ, ਤਾਂ ਜੋ ਯੋਗ ਵੋਟਰਾਂ ਦੇ ਨਾਮ 22 ਦਸੰਬਰ 2026 ਨੂੰ ਜਾਰੀ ਹੋਣ ਵਾਲੀ ਅੰਤਿਮ ਵੋਟਰ ਸੂਚੀ ਵਿੱਚ ਸ਼ਾਮਲ ਕੀਤੇ ਜਾ ਸਕਣ।

 

Exit mobile version