Home ਹਰਿਆਣਾ ਨੌਜਵਾਨਾਂ ਦੇ ਭਵਿੱਖ ਨਾਲ ਸਮਝੌਤਾ ਨਹੀਂ, ਪੇਪਰ ਲੀਕ ਰੋਕਣ ਲਈ ਕੜੇ ਕਦਮ:...

ਨੌਜਵਾਨਾਂ ਦੇ ਭਵਿੱਖ ਨਾਲ ਸਮਝੌਤਾ ਨਹੀਂ, ਪੇਪਰ ਲੀਕ ਰੋਕਣ ਲਈ ਕੜੇ ਕਦਮ: ਮੁੱਖ ਮੰਤਰੀ

0

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰੈੱਸ ਕਾਨਫਰੰਸ ਵਿੱਚ ਨੌਜਵਾਨਾਂ ਦੇ ਮੁੱਦੇ ਤੇ ਵਿਰੋਧੀ ਪਾਰਟੀਆਂ ਨੂੰ ਘੇਰਿਆ

ਹਰਿਆਣਾ 28 ਜੁਲਾਈ (ਸੰਜੀਵ ਸ਼ਰਮਾ)  ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਨੌਜਵਾਨਾਂ ਨਾਲ ਜੋ ਖਿਲਵਾੜ ਕਦੇ ਕਾਂਗਰਸ ਪਾਰਟੀ ਕਰਦੀ ਸੀਉਹ ਹੀ ਕੰਮ ਦਿੱਲੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਕੀਤਾ। ਜਦੋਂਕਿ ਪੇਪਰ ਲੀਕ ਵਰਗੇ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਨਾ ਸਿਰਫ਼ 2024 ਵਿੱਚ ਕਾਨੂੰਨ ਬਣਾਇਆ ਸਗੋਂ ਹੁਣ ਉਸ ਕਾਨੂੰਨ ਨੂੰ ਹੋਰ ਵੀ ਸਖ਼ਤ ਕੀਤਾ ਜਾ ਰਿਹਾ ਹੈ ਤਾਂ ਜੋ ਭਵਿੱਖ ਵਿੱਚ ਪੇਪਰ ਲੀਕ ਦੀਆਂ ਘਟਨਾਵਾਂ ਤੇ ਪੂਰਨ ਤੌਰ ਉਤੇ ਰੋਕ ਲਗਾਈ ਜਾ ਸਕੇ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਇਹ ਗੱਲ ਮੰਗਲਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਵਿਰੋਧੀਆਂ ਕੋਲ ਮੋਦੀ ਜੀ ਅਤੇ ਭਾਜਪਾ ਦਾ ਵਿਰੋਧ ਕਰਨ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਹੈ। ਉਨ੍ਹਾਂ ਕਿਹਾ ਕਿ 2 ਦਿਨ ਪਹਿਲਾਂ ਤੱਕ ਆਮ ਆਦਮੀ ਪਾਰਟੀ ਦੇ ਮਨੀਸ਼ ਸਿਸੋਦੀਆ ਨੇ ਪ੍ਰੈੱਸ ਕਾਨਫਰੰਸ ਕਰਕੇ ਵੱਡੇ-ਵੱਡੇ ਦਾਅਵੇ ਕਰ ਰਹੇ ਸਨ ਕਿ ਜੇਕਰ ਪੰਜਾਬ ਵਿੱਚ ਪੇਪਰ ਲੀਕ ਵਰਗੀ ਘਟਨਾ ਹੁੰਦੀ ਹੈ ਤਾਂ ਸਾਡੇ ਸਿੱਖਿਆ ਮੰਤਰੀ ਅਸਤੀਫ਼ਾ ਦੇ ਦੇਣਗੇ। ਅੱਜ ਪੰਜਾਬ ਵਿੱਚ ਫਾਰਮੇਸੀ ਦਾ ਪੇਪਰ ਲੀਕ ਹੋਣ ਕਾਰਨ ਬੱਚੇ ਪ੍ਰਦਰਸ਼ਨ ਕਰ ਰਹੇ ਹਨ ਤਾਂ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਏਸੀ ਕਮਰਿਆਂ ਵਿੱਚ ਇਸ ਤਰ੍ਹਾਂ ਬੈਠੇ ਹਨ ਜਿਵੇਂ ਉਨ੍ਹਾਂ ਨੂੰ ਸੱਪ ਸੁੰਘ ਗਿਆ ਹੋਵੇ।

ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਨੌਕਰੀਆਂ ਲਈ ਖਰਚੀ-ਪਰਚੀ ਰਾਹੀਂ ਕਾਂਗਰਸ ਪਾਰਟੀ ਨੌਜਵਾਨਾਂ ਨਾਲ ਖਿਲਵਾੜ ਕਰਦੀ ਸੀਉਸ ਸਮੇਂ ਪੇਪਰ ਵੀ ਖੂਬ ਲੀਕ ਹੁੰਦੇ ਸਨ। ਸੰਨ 1986 ਵਿੱਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ ਇਸ ਵਿਸ਼ੇ ਤੇ ਲੋਕ ਸਭਾ ਵਿੱਚ ਚਰਚਾ ਤਾਂ ਕੀਤੀ ਪਰ ਕਾਨੂੰਨ ਬਣਾਉਣ ਦੇ ਸੰਬੰਧ ਵਿੱਚ ਕੁਝ ਨਹੀਂ ਕੀਤਾ। ਪੰਜਾਬ ਵਿੱਚ ਜਦੋਂ ਲੋਕ ਕਾਂਗਰਸ ਦੀਆਂ ਕਰਤੂਤਾਂ ਤੋਂ ਤੰਗ ਆ ਗਏ ਤਾਂ ਕੇਜਰੀਵਾਲ ਨੇ ਇਮਾਨਦਾਰੀ ਦਾ ਨਾਅਰਾ ਦੇ ਕੇ ਭੋਲੇ-ਭਾਲੇ ਲੋਕਾਂ ਨੂੰ ਬਹਲਾ ਕੇ ਵੋਟਾਂ ਲੈ ਲਈਆਂ ਅਤੇ ਪੰਜਾਬ ਵਿੱਚ ਸਰਕਾਰ ਬਣਾ ਲਈ। ਪੰਜਾਬ ਵਿੱਚ ਆਬਕਾਰੀ ਇੰਸਪੈਕਟਰ ਦੀ ਭਰਤੀ ਵਿੱਚ ਜਿਸ ਤਰ੍ਹਾਂ ਧਾਂਦਲੀ ਹੋਈਉਹ ਕਿਸੇ ਤੋਂ ਲੁਕੀ ਨਹੀਂ ਹੈ ਪਰ ਪੰਜਾਬ ਸਰਕਾਰ ਨੇ ਇਸ ਤੇ ਕੋਈ ਕਾਰਵਾਈ ਨਹੀਂ ਕੀਤੀ।

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਨੂੰ ਨਾਲ ਬੈਠਾ ਕੇ ਅਤੇ ਵਾਈਟ ਪੱਤਰ ਜਾਰੀ ਕਰਕੇ ਦੱਸਣ ਕਿ ਉਨ੍ਹਾਂ ਦੀ ਸਰਕਾਰ ਵਿੱਚ ਦਿੱਲੀ ਅਤੇ ਪੰਜਾਬ ਵਿੱਚ ਕਿੰਨੇ ਗਰੀਬ ਬੱਚਿਆਂ ਨੂੰ ਡਾਕਟਰਇੰਜੀਨੀਅਰ ਅਤੇ ਆਈ.ਏ.ਐੱਸ. ਬਣਾਇਆ ਗਿਆ। ਜਦਕਿ ਅਸੀਂ ਹਰਿਆਣਾ ਵਿੱਚ ਆਪਣੇ ਸਾਢੇ 11 ਸਾਲਾਂ ਵਿੱਚ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਗਰੀਬ ਬੱਚਿਆਂ ਨੂੰ ਮਿਸ਼ਨ ਬੁਨਿਆਦ ਅਤੇ ਮਿਸ਼ਨ-100 ਰਾਹੀਂ ਆਈ.ਆਈ.ਟੀ.ਆਈ.ਆਈ.ਐੱਮ. ਅਤੇ ਐੱਨ.ਆਈ.ਟੀ. ਤੋਂ ਇਲਾਵਾ ਨੀਟ ਦੀਆਂ ਪ੍ਰੀਖਿਆਵਾਂ ਪਾਸ ਕਰਵਾ ਕੇ ਉਨ੍ਹਾਂ ਦੇ ਸੁਪਨੇ ਪੂਰੇ ਕੀਤੇ ਹਨ।

ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਦੇਸ਼ ਵਾਸੀਆਂ ਨੂੰ 20 ਫੀਸਦੀ ਡੀਜ਼ਲ ਬਚਾਉਣ ਦਾ ਸੱਦਾ ਦਿੱਤਾ ਸੀ। ਉਸ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਸਾਰਥਕ ਕਦਮ ਚੁੱਕੇ ਹਨ। ਇਸੇ ਤਹਿਤ ਹਰਿਆਣਾ ਵਿੱਚ 30 ਲੱਖ ਰੁਪਏ ਤੱਕ ਦੀਆਂ ਈਵੀ ਗੱਡੀਆਂ ਦੀ ਖਰੀਦ ਤੇ 100 ਫੀਸਦੀ ਅਤੇ 30 ਲੱਖ ਤੋਂ ਵੱਧ ਕੀਮਤ ਦੀਆਂ ਗੱਡੀਆਂ ਦੀ ਖਰੀਦ ਤੇ 50 ਫੀਸਦੀ ਟੈਕਸ ਛੋਟ ਦਾ ਪ੍ਰਬੰਧ ਕੀਤਾ ਹੈ। ਈਵੀ ਗੱਡੀਆਂ ਦੀ ਚਾਰਜਿੰਗ ਲਈ ਸੂਬੇ ਵਿੱਚ ਬੁਨਿਆਦੀ ਢਾਂਚਾ ਵੀ ਤਿਆਰ ਕੀਤਾ ਜਾ ਰਿਹਾ ਹੈ ਜਿਸ ਤਹਿਤ ਥਾਂ-ਥਾਂ ਚਾਰਜਿੰਗ ਸਟੇਸ਼ਨ ਖੋਲ੍ਹੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀਆਂ ਪਾਰਟੀਆਂ ਨੂੰ ਭਾਜਪਾ ਸਰਕਾਰਖਾਸ ਕਰਕੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਸਾਰੇ ਕੰਮਾਂ ਦਾ ਵਿਰੋਧ ਕਰਨ ਦੀ ਆਦਤ ਪੈ ਗਈ ਹੈ। ਕਾਂਗਰਸ ਕੋਈ ਮੁੱਦਾ ਨਹੀਂ ਹੈ। ਉਨ੍ਹਾਂ ਨੂੰ ਇਹ ਨਹੀਂ ਦਿਖਾਈ ਦਿੰਦਾ ਕਿ ਦੇਸ਼ ਕਿੰਨੀ ਤੇਜ਼ ਰਫ਼ਤਾਰ ਨਾਲ ਤਰੱਕੀ ਕਰ ਰਿਹਾ ਹੈ। ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਦੌਰਿਆਂ ਬਾਰੇ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਸ੍ਰੀ ਨਾਇਬ ਸਿੰਘ ਸੈਣੀ ਨੇ ਦੱਸਿਆ ਕਿ ਪੰਜਾਬ ਦੇ ਲੋਕ ਸਾਡੇ ਭਰਾ ਹਨ। ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੇ ਪਿਆਰ ਕਾਰਨ ਉਨ੍ਹਾਂ ਦੇ ਸੱਦੇ ਤੇ ਹੀ ਪੰਜਾਬ ਜਾਂਦੇ ਹਨਇਸ ਤੋਂ ਵਿਰੋਧੀਆਂ ਨੂੰ ਕਿਉਂ ਦਿੱਕਤ ਹੁੰਦੀ ਹੈ।

ਇਸ ਮੌਕੇ ਤੇ ਕੈਬਨਿਟ ਮੰਤਰੀ ਸ੍ਰੀ ਕ੍ਰਿਸ਼ਨ ਕੁਮਾਰ ਬੇਦੀਸੂਚਨਾਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਵਧੀਕ ਡਾਇਰੈਕਟਰ ਕੈਪਟਨ ਮਨੀਸ਼ ਕੁਮਾਰ ਲੋਹਾਨਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਾਜੀਵ ਜੇਤਲੀ ਅਤੇ ਮੀਡੀਆ ਸਕੱਤਰ ਸ੍ਰੀ ਪ੍ਰਵੀਨ ਅੱਤਰੀ ਵੀ ਮੌਜ਼ੂਦ ਸਨ।

Exit mobile version