Home ਪਟਿਆਲਾ ਅਪਡੇਟ ਨਗਰ ਨਿਗਮ ਦੇ ਵਿਕਾਸ ਕਾਰਜਾਂ ਵਿੱਚ ਕੋਈ ਲਾਪਰਵਾਹੀ ਬਰਦਾਸ਼ਤ ਨਹੀਂ ਹੋਵੇਗੀ: ਮੇਅਰ...

ਨਗਰ ਨਿਗਮ ਦੇ ਵਿਕਾਸ ਕਾਰਜਾਂ ਵਿੱਚ ਕੋਈ ਲਾਪਰਵਾਹੀ ਬਰਦਾਸ਼ਤ ਨਹੀਂ ਹੋਵੇਗੀ: ਮੇਅਰ ਕੁੰਦਨ ਗੋਗੀਆ

Mayor Kundan Gogia has directed officials to ensure quality and timely execution of Municipal Corporation development works.

0
ਪਟਿਆਲਾ, 6 ਅਗਸਤ, 2026 (ਹਰਸ਼ਪ੍ਰੀਤ ਕੌਰ) : ਪਟਿਆਲਾ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਅੱਜ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਨਗਰ ਨਿਗਮ ਦੀ ਦੂਜੀ ਮੰਜ਼ਿਲ ‘ਤੇ ਸਥਿਤ ਇੰਜੀਨੀਅਰਿੰਗ ਬ੍ਰਾਂਚ ਦੇ ਨਵ-ਨਿਰਮਾਣ ਅਧੀਨ ਕੰਮਾਂ ਦੀ ਮੌਕੇ ‘ਤੇ ਜਾ ਕੇ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਨਿਰਮਾਣ ਕਾਰਜ ਦੀ ਗੁਣਵੱਤਾ, ਵਰਤੀ ਜਾ ਰਹੀ ਸਮੱਗਰੀ ਅਤੇ ਕੰਮ ਦੀ ਰਫ਼ਤਾਰ ਦਾ ਬਰੀਕੀ ਨਾਲ ਨਿਰੀਖਣ ਕੀਤਾ।
ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਦੀਆਂ ਇਮਾਰਤਾਂ ਨੂੰ ਆਧੁਨਿਕ ਅਤੇ ਸੁਵਿਧਾਜਨਕ ਬਣਾਉਣਾ ਸਮੇਂ ਦੀ ਲੋੜ ਹੈ ਤਾਂ ਜੋ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਬਿਹਤਰ ਕਾਰਜਕਾਰੀ ਮਾਹੌਲ ਮਿਲ ਸਕੇ ਅਤੇ ਆਮ ਲੋਕਾਂ ਨੂੰ ਵੀ ਸਰਕਾਰੀ ਸੇਵਾਵਾਂ ਹੋਰ ਸੁਚਾਰੂ ਢੰਗ ਨਾਲ ਪ੍ਰਾਪਤ ਹੋਣ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਨਿਰਮਾਣ ਕਾਰਜ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਘਟੀਆ ਸਮੱਗਰੀ ਦੀ ਵਰਤੋਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੰਮ ਨਿਰਧਾਰਤ ਸਮੇਂ ਅੰਦਰ ਉੱਚ ਮਿਆਰ ਨਾਲ ਮੁਕੰਮਲ ਕੀਤਾ ਜਾਵੇ।
ਇਸ ਤੋਂ ਬਾਅਦ ਮੇਅਰ ਕੁੰਦਨ ਗੋਗੀਆ ਨੇ ਸ਼ਹਿਰ ਵਿੱਚ ਬਣ ਰਹੇ ਏਬੀਸੀ (Animal Birth Control) ਸੈਂਟਰ ਅਤੇ ਡੋਗ ਸ਼ੈਲਟਰ ਦੇ ਨਵੇਂ ਨਿਰਮਾਣ ਅਧੀਨ ਪ੍ਰੋਜੈਕਟ ਦਾ ਵੀ ਦੌਰਾ ਕੀਤਾ। ਉਨ੍ਹਾਂ ਨੇ ਉੱਥੇ ਚੱਲ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰੋਜੈਕਟ ਨੂੰ ਤਰਜੀਹ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇ ਤਾਂ ਜੋ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੇ ਪ੍ਰਬੰਧਨ ਅਤੇ ਉਨ੍ਹਾਂ ਦੀ ਦੇਖਭਾਲ ਲਈ ਲੋੜੀਂਦੀਆਂ ਸਹੂਲਤਾਂ ਜਲਦ ਤੋਂ ਜਲਦ ਉਪਲਬਧ ਕਰਵਾਈਆਂ ਜਾ ਸਕਣ।
ਮੇਅਰ ਨੇ ਕਿਹਾ ਕਿ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਨਗਰ ਨਿਗਮ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਹਰ ਵਿਕਾਸ ਕਾਰਜ ਦੀ ਨਿਯਮਿਤ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਦੇ ਟੈਕਸ ਦਾ ਹਰ ਪੈਸਾ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਵਰਤਿਆ ਜਾ ਸਕੇ। ਇਸ ਮੌਕੇ ਜੇਈ ਹਰਭਜਨ ਸਿੰਘ ਅਤੇ ਐਸਸੀ ਜੇ.ਪੀ. ਵੀ ਮੌਜੂਦ ਰਹੇ। ਉਨ੍ਹਾਂ ਨੇ ਮੇਅਰ ਨੂੰ ਚੱਲ ਰਹੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ ਅਤੇ ਭਰੋਸਾ ਦਿਵਾਇਆ ਕਿ ਸਾਰੇ ਕੰਮ ਨਿਰਧਾਰਤ ਸਮੇਂ ਅਤੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਪੂਰੇ ਕੀਤੇ ਜਾਣਗੇ।

Exit mobile version