Homeਹਰਿਆਣਾਹੁਣ ਸਾਰੇ ਪਰਿਵਾਰ ਨਾਮਾਤਰ ਸਾਲਾਨਾ ਪ੍ਰੀਮੀਅਮ ਦੇ ਕੇ ਲੈ ਸਕਣਗੇ ਆਯੁਸ਼ਮਾਨ ਯੋਜਨਾ...

ਹੁਣ ਸਾਰੇ ਪਰਿਵਾਰ ਨਾਮਾਤਰ ਸਾਲਾਨਾ ਪ੍ਰੀਮੀਅਮ ਦੇ ਕੇ ਲੈ ਸਕਣਗੇ ਆਯੁਸ਼ਮਾਨ ਯੋਜਨਾ ਦਾ ਲਾਭ: ਵਿਸ਼ਰਾਮ ਕੁਮਾਰ ਮੀਣਾ

Haryana Expands Ayushman Bharat Benefits to More Families with Annual Premiums Starting at ₹1,500

ਕੁਰੂਕਸ਼ੇਤਰ, 14 ਅਕਤੂਬਰ, 2026 (ਸੰਜੀਵ ਸ਼ਰਮਾ): ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਨਾਗਰਿਕਾਂ ਨੂੰ ਮਿਆਰੀ ਅਤੇ ਕਿਫ਼ਾਇਤੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਇੱਕ ਨਵੀਂ ਪਹਿਲ ਕੀਤੀ ਹੈ। ਇਸ ਤਹਿਤ ਹੁਣ 1.80 ਲੱਖ ਰੁਪਏ ਤੋਂ ਵੱਧ ਸਾਲਾਨਾ ਆਮਦਨ ਵਾਲੇ ਪਰਿਵਾਰ ਵੀ ਨਾਮਾਤਰ ਸਾਲਾਨਾ ਪ੍ਰੀਮੀਅਮ ਦੇ ਕੇ ਇਸ ਮਹੱਤਵਪੂਰਨ ਯੋਜਨਾ ਦਾ ਲਾਭ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਪਰਿਵਾਰ ਦੀ ਯੋਗਤਾ ਪਰਿਵਾਰ ਪਛਾਣ ਪੱਤਰ (PPP) ਵਿੱਚ ਦਰਜ ਪ੍ਰਮਾਣਿਤ ਸਾਲਾਨਾ ਆਮਦਨ ਦੇ ਆਧਾਰ ’ਤੇ ਤੈਅ ਕੀਤੀ ਜਾਵੇਗੀ। ਯੋਗ ਪਰਿਵਾਰਾਂ ਨੂੰ ਸੂਬੇ ਦੇ ਸੂਚੀਬੱਧ ਹਸਪਤਾਲਾਂ ਵਿੱਚ ਹਰ ਸਾਲ 5 ਲੱਖ ਰੁਪਏ ਤੱਕ ਦਾ ਮੁਫ਼ਤ ਅਤੇ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੇ ਕਿਹਾ ਕਿ ਯੋਜਨਾ ਨੂੰ ਪਾਰਦਰਸ਼ੀ ਅਤੇ ਆਸਾਨ ਬਣਾਉਣ ਲਈ ਆਮਦਨ ਦੇ ਵੱਖ-ਵੱਖ ਵਰਗਾਂ ਅਨੁਸਾਰ ਪ੍ਰੀਮੀਅਮ ਦੀਆਂ ਦਰਾਂ ਨਿਰਧਾਰਤ ਕੀਤੀਆਂ ਗਈਆਂ ਹਨ।

ਇਸ ਤਹਿਤ:

  • 80 ਲੱਖ ਤੋਂ 3 ਲੱਖ ਰੁਪਏ ਤੱਕ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਲਈ: 1,500 ਰੁਪਏ ਸਾਲਾਨਾ ਪ੍ਰੀਮੀਅਮ।
  • 3 ਲੱਖ ਤੋਂ 6 ਲੱਖ ਰੁਪਏ ਤੱਕ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਲਈ: 4,000 ਰੁਪਏ ਸਾਲਾਨਾ ਪ੍ਰੀਮੀਅਮ।
  • 6 ਲੱਖ ਰੁਪਏ ਤੋਂ ਵੱਧ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਲਈ: 5,000 ਰੁਪਏ ਸਾਲਾਨਾ ਪ੍ਰੀਮੀਅਮ।

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਰਜਿਸਟ੍ਰੇਸ਼ਨ ਅਤੇ ਭੁਗਤਾਨ ਗੇਟਵੇ ਪੋਰਟਲ 30 ਨਵੰਬਰ, 2026 ਤੱਕ ਖੁੱਲ੍ਹਾ ਰਹੇਗਾ, ਜਦਕਿ ਨਵੀਂ ਪਾਲਿਸੀ ਦੀ ਮਿਆਦ 1 ਨਵੰਬਰ, 2026 ਤੋਂ 31 ਅਕਤੂਬਰ, 2027 ਤੱਕ ਲਾਗੂ ਰਹੇਗੀ। ਯੋਜਨਾ ਬਾਰੇ ਹੋਰ ਜਾਣਕਾਰੀ ਲਈ ਅਧਿਕਾਰਤ ਵੈੱਬਸਾਈਟ chiryayuaayushmanharyana.in ’ਤੇ ਜਾ ਕੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments