Homeਪੰਜਾਬਈ.ਵੀ.ਐੱਮ. ਅਤੇ ਵੀ.ਵੀ.ਪੈਟ. ਦੀ ਮੁੱਢਲੇ ਪੱਧਰ ਦੀ ਜਾਂਚ ਦਾ ਨਿਰੀਖਣ

ਈ.ਵੀ.ਐੱਮ. ਅਤੇ ਵੀ.ਵੀ.ਪੈਟ. ਦੀ ਮੁੱਢਲੇ ਪੱਧਰ ਦੀ ਜਾਂਚ ਦਾ ਨਿਰੀਖਣ

Representatives of recognized political parties can observe the scrutiny process.

ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਦੇਖ ਸਕਦੇ ਹਨ ਜਾਂਚ ਪ੍ਰਕਿਰਿਆ
ਸੰਗਰੂਰ, 20 ਨਵੰਬਰ, 2026 (ਛਤਰਪਾਲ ਸਿੰਘ ) : ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅੰਕੁਰ ਮਹਿੰਦਰੂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਾਰਕਿੰਗ ਵਿਖੇ ਸਥਿਤ ਜ਼ਿਲ੍ਹਾ ਚੋਣ ਦਫ਼ਤਰ ਦੇ ਈ.ਵੀ.ਐੱਮ. ਅਤੇ ਵੀ.ਵੀ.ਪੈਟ. ਵੇਅਰਹਾਊਸ ਦਾ ਦੌਰਾ ਕਰਕੇ ਮਸ਼ੀਨਾਂ ਦੀ ਚੱਲ ਰਹੀ ਮੁੱਢਲੇ ਪੱਧਰ ਦੀ ਜਾਂਚ (ਐੱਫ.ਐੱਲ.ਸੀ.) ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਜਾਂਚ ਦੇ ਪ੍ਰਬੰਧਾਂ ਅਤੇ ਤਕਨੀਕੀ ਪ੍ਰਕਿਰਿਆ ਦਾ ਨਿਰੀਖਣ ਕੀਤਾ। ਅੰਕੁਰ ਮਹਿੰਦਰੂ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਈ.ਵੀ.ਐੱਮ. ਅਤੇ ਵੀ.ਵੀ.ਪੈਟ. ਦੀ ਐੱਫ.ਐੱਲ.ਸੀ. ਸ਼ੁਰੂ ਕੀਤੀ ਗਈ ਹੈ ਅਤੇ ਇਹ ਕੰਮ ਲਗਾਤਾਰ ਜਾਰੀ ਹੈ। ਜਾਂਚ ਦੀ ਪ੍ਰਕਿਰਿਆ ਰੋਜ਼ਾਨਾ ਸਵੇਰੇ 9 ਵਜੇ ਤੋਂ ਸ਼ਾਮ 7 ਵਜੇ ਤੱਕ ਚੱਲਦੀ ਹੈ।
ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਦੌਰਾਨ ਮਸ਼ੀਨਾਂ ਦੀ ਕਾਰਜਕੁਸ਼ਲਤਾ ਅਤੇ ਤਕਨੀਕੀ ਸਥਿਤੀ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮਸ਼ੀਨਾਂ ਦੀ ਸਕੈਨਿੰਗ ਅਤੇ ਹੋਰ ਲੋੜੀਂਦੀਆਂ ਤਕਨੀਕੀ ਕਾਰਵਾਈਆਂ ਵੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਚੋਣਾਂ ਦੌਰਾਨ ਇਨ੍ਹਾਂ ਦੀ ਸੁਚਾਰੂ ਵਰਤੋਂ ਯਕੀਨੀ ਬਣਾਈ ਜਾ ਸਕੇ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜਾਂਚ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਬਣਾਈ ਰੱਖਣ ਲਈ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਸ ਵਿੱਚ ਸ਼ਾਮਲ ਹੋਣ ਦਾ ਮੌਕਾ ਦਿੱਤਾ ਜਾ ਰਿਹਾ ਹੈ। ਉਹ ਆਪਣੀ ਮੌਜੂਦਗੀ ਵਿੱਚ ਚੱਲ ਰਹੇ ਜਾਂਚ ਕਾਰਜ ਨੂੰ ਦੇਖ ਸਕਦੇ ਹਨ। ਅੰਕੁਰ ਮਹਿੰਦਰੂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐੱਫ.ਐੱਲ.ਸੀ. ਦਾ ਹਰੇਕ ਪੜਾਅ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਚੋਣਾਂ ਨਾਲ ਸਬੰਧਤ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਅਤੇ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ।
RELATED ARTICLES
- Advertisment -
Google search engine
Google search engine
Google search engine

Most Popular

Recent Comments