Homeਪਟਿਆਲਾ ਅਪਡੇਟਕਿਸਾਨਾਂ ਲਈ ਫਾਰਮਰ ਰਜਿਸਟਰੀ ਤਹਿਤ ਫਾਰਮਰ ਆਈ.ਡੀ. ਬਣਵਾਉਣਾ ਲਾਜ਼ਮੀ: ਮੁੱਖ ਖੇਤੀਬਾੜੀ ਅਫਸਰ

ਕਿਸਾਨਾਂ ਲਈ ਫਾਰਮਰ ਰਜਿਸਟਰੀ ਤਹਿਤ ਫਾਰਮਰ ਆਈ.ਡੀ. ਬਣਵਾਉਣਾ ਲਾਜ਼ਮੀ: ਮੁੱਖ ਖੇਤੀਬਾੜੀ ਅਫਸਰ

Farmer ID Mandatory for All Farmers Under Farmer Registry

ਪਟਿਆਲਾ, 10 ਸਤੰਬਰ, 20126 (ਦੀਪਕ ਦੱਤਾ) : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਸਰਕਾਰ ਦੀਆਂ ਵੱਖ—ਵੱਖ ਯੋਜਨਾਵਾਂ ਅਤੇ ਸਹੂਲਤਾਂ ਨਾਲ ਜ਼ੋੜਨ ਲਈ ਹਰੇਕ ਕਿਸਾਨ ਦੀ ਫਾਰਮਰ ਰਜਿਸਟਰੀ ਤਿਆਰ ਕੀਤੀ ਜਾ ਰਹੀ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ, ਪਟਿਆਲਾ ਡਾ. ਦਾਰਾ ਸਿੰਘ ਨੇ ਜਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਫਾਰਮਰ ਰਜਿਸਟਰੀ ਤਹਿਤ ਆਪਣੀ ਫਾਰਮਰ ਆਈ.ਡੀ. ਜਰੂਰ ਬਣਵਾਉਣ ਤਾਂ ਜ਼ੋ ਭਵਿੱਖ ਵਿਚ ਕਿਸਾਨਾਂ ਨੂੰ ਉਹਨਾਂ ਦੀ ਇਸ ਓਅਜ੍ਰਚਕ ਫਾਰਮਰ ਆਈ.ਡੀ. ਰਾਹੀਂ ਹੀ ਖਾਦਾਂ ਦੀ ਸਪਲਾਈ, ਪੀ.ਐਮ. ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਮਿਲਣ ਵਾਲੀਆਂ ਕਿਸ਼ਤਾਂ, ਖੇਤੀ ਮਸ਼ੀਨਰੀ ਆਦਿ ਸਹੂਲਤਾਂ ਸਬਸਿਡੀ ਤੇ ਮਿਲਣਯੋਗ ਹੋਣਗੀਆਂ। ਆਉਣ ਵਾਲੇ ਸਮੇਂ ਵਿਚ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਬਸਿਡੀਆਂ ਅਤੇ ਹੋਰ ਖੇਤੀਬਾੜੀ ਸਬੰਧੀ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਿਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਮੁੱਖ ਖੇਤੀਬਾੜੀ ਅਫਸਰ, ਪਟਿਆਲਾ ਨੇ ਦੱਸਿਆ ਕਿ ਜਿਸ ਕਿਸਾਨ ਦੇ ਨਾਂ ਤੇ ਵਾਹੀਯੋਗ ਜਮੀਨ ਦਰਜ ਹੈ, ਉਸ ਲਈ ਫਾਰਮਰ ਰਜਿਸਟਰੀ ਤਹਿਤ ਆਪਣੀ ਫਾਰਮਰ ਆਈ.ਡੀ. ਬਣਵਾਉਣ ਲਈ ਜਮੀਨ ਦੀ ਮਾਤਰਾ ਸਬੰਧੀ ਕੋਈ ਸ਼ਰਤ ਨਹੀਂ ਹੈ। ਭਾਵੇਂ ਕਿਸੇ ਕਿਸਾਨ ਕੋਲ ਘੱਟ ਜਮੀਨ ਹੈ ਜਾਂ ਵੱਧ, ਉਹ ਆਪਣੀ ਫਾਰਮਰ ਆਈ.ਡੀ. ਬਣਵਾ ਸਕਦਾ ਹੈ। ਇਸੇ ਤਰ੍ਹਾਂ ਜੇਕਰ ਕੋਈ ਕਿਸਾਨ ਖੇਤੀਬਾੜੀ ਦੇ ਨਾਲ ਕੋਈ ਕਾਰੋਬਾਰ ਕਰਦਾ ਹੈ, ਜਾਂ ਨੌਕਰੀ ਕਰਦਾ ਹੈ, ਤਾਂ ਵੀ ਉਹ ਫਾਰਮਰ ਆਈ.ਡੀ. ਬਣਵਾਉਣ ਲਈ ਯੋਗ ਹੈ। ਫਾਰਮਰ ਆਈ.ਡੀ. ਬਣਾਉਣ ਲਈ ਆਪਣਾ ਆਧਾਰ ਕਾਰਡ ਅਤੇ ਰਜਿਸਟਰਡ ਮੋਬਾਇਲ ਨੰਬਰ ਲਾਜਮੀ ਹੈ। ਇਹ ਕਿਸਾਨ ਆਈ.ਡੀ. ਜਿਲ੍ਹੇ ਦੇ ਵੱਖ—ਵੱਖ ਬਲਾਕ ਖੇਤੀਬਾੜੀ ਦਫਤਰਾਂ ਵਿਚ ਅਤੇ ਮੁੱਖ ਖੇਤੀਬਾੜੀ ਦਫਤਰ, ਪਟਿਆਲਾ ਵਿਖੇ ਬਣਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜੇਕਰ ਕਿਸੇ ਕਿਸਾਨ ਨੂੰ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਸਬੰਧਿਤ ਬਲਾਕ ਖੇਤੀਬਾੜੀ ਅਫਸਰ ਅਤੇ ਜਿਲ੍ਹਾ ਪੱਧਰ ਦੇ ਅਧਿਕਾਰੀ ਸ਼੍ਰੀਮਤੀ ਸ਼ਿਵਾਲੀ (9463555656) ਅਤੇ ਸ਼੍ਰੀ ਇੰਦਰਜੀਤ ਸਿੰਘ (9465783083) ਨਾਲ ਸੰਪਰਕ ਕਰ ਸਕਦੇ ਹਨ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments