ਵਧੀਕ ਡਿਪਟੀ ਕਮਿਸ਼ਨਰ ਅਮਰਬੀਰ ਕੌਰ ਭੁੱਲਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੋਡ ਸੇਫਟੀ ਕਮੇਟੀ ਦੀ ਕੀਤੀ ਸਮੀਖਿਆ ਮੀਟਿੰਗ
ਫਤਿਹਗੜ੍ਹ ਸਾਹਿਬ, 02 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਅਮਰਬੀਰ ਕੌਰ ਭੁੱਲਰ ਦੀ ਪ੍ਰਧਾਨਗੀ ਹੇਠ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਸਮੀਖਿਆ ਮੀਟਿੰਗ ਹੋਈ। ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਲੋਂ ਸੜ੍ਹਕੀ ਹਾਦਸੇ ਰੋਕਣ ਲਈ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਵਧੀਕ ਡਿਪਟੀ ਕਮਿਸ਼ਨਰ ਨੇ ਜੁਗਾੜੂ ਵਾਹਨਾਂ ਦੀ ਗੈਰ-ਕਾਨੂੰਨੀ ਵਰਤੋਂ ਨੂੰ ਰੋਕਣ ਲਈ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਕਾਰਵਾਈ ਕਰਨ ਦੀਆਂ ਹਦਾਇਤਾਂ ਦਿੱਤੀਆਂ। ਓਹਨਾ ਕਿਹਾ ਕਿ ਅਜਿਹੇ ਵਾਹਨਾਂ ਦੀ ਲਗਾਤਾਰ ਚੈਕਿੰਗ ਕਰਕੇ ਉਨ੍ਹਾਂ ਨੂੰ ਸੜਕਾਂ ’ਤੇ ਚੱਲਣ ਤੋਂ ਰੋਕਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਯਕੀਨੀ ਬਣਾਈ ਜਾਵੇ। ਓਹਨਾ ਮਾਨਯੋਗ ਸੁਪਰੀਮ ਕੋਰਟ ਦੇ ਸੜਕ ਸੁਰੱਖਿਆ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ, ਸੜਕਾਂ ’ਤੇ ਆਵਾਰਾ ਪਸ਼ੂਆਂ ਦੀ ਰੋਕਥਾਮ, ਗੈਰ-ਕਾਨੂੰਨੀ ਕਬਜ਼ਿਆਂ ਅਤੇ ਸੜਕ ਕਿਨਾਰੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ, ਹਿੱਟ ਐਂਡ ਰਨ ਮਾਮਲਿਆਂ, ਵਾਹਨਾਂ ਦੀ ਚੈਕਿੰਗ ਅਤੇ ਇਨਫੋਰਸਮੈਂਟ, ਸੇਫ ਸਕੂਲ ਵਾਹਨ ਸਕੀਮ ਅਤੇ ਬਲੈਕ ਸਪੌਟਸ ਸਬੰਧੀ ਕਾਰਵਾਈ ਦੀ ਸਮੀਖਿਆ ਕੀਤੀ ਗਈ। ਇਸ ਤੋਂ ਇਲਾਵਾ ਪੀ.ਐਮ. ਰਾਹਤ ਯੋਜਨਾ ਤਹਿਤ ਕੇਸਾਂ ਦੀ ਸਥਿਤੀ, ਈ-ਡੀ.ਏ.ਆਰ. ਪੋਰਟਲ ’ਤੇ ਡਾਟਾ ਅਪਲੋਡ ਕਰਨ, ਰੋਡ ਸੇਫਟੀ ਫੰਡ ਅਤੇ ਰੋਡ ਸੇਫਟੀ ਸਬੰਧੀ ਵੈੱਬ ਪੇਜ ਦੀ ਪ੍ਰਗਤੀ ਬਾਰੇ ਵੀ ਵਿਚਾਰ ਕੀਤਾ ਗਿਆ। ਮੀਟਿੰਗ ਦੌਰਾਨ ਰਿਜ਼ਨਲ ਟਰਾਂਸਪੋਰਟ ਅਫਸਰ ਸ੍ਰੀ ਨਮਨ ਮੜਕਨ, ਐਸ.ਡੀ.ਐਮ.ਫਤਹਿਗੜ੍ਹ ਸਾਹਿਬ ਕਰੁਣ ਗੁਪਤਾ, ਐਸ.ਡੀ.ਐਮ. ਬਸੀ ਪਠਾਣਾ ਦੀਪਜੋਤ ਕੌਰ, ਐਸ.ਡੀ.ਐਮ. ਅਮਲੋਹ ਹਰਵੀਰ ਕੌਰ, ਐਸ.ਡੀ.ਐਮ. ਖਮਾਣੋਂ ਅਰਵਿੰਦ ਕੁਮਾਰ ਗੁਪਤਾ, ਡੀ ਐਸ ਪੀ ਇੰਦਰਪ੍ਰੀਤ ਸਿੰਘ, ਸਹਾਇਕ ਰਿਜ਼ਨਲ ਟਰਾਂਸਪੋਰਟ ਅਫਸਰ,ਸ੍ਰੀ ਮਨਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜਰ ਸਨ।
