Home ਹਰਿਆਣਾ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕਰਨ ਅਧਿਕਾਰੀ :...

ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕਰਨ ਅਧਿਕਾਰੀ : ਮੰਤਰੀ ਰਣਬੀਰ ਗੰਗਵਾ

Ranbir Gangwa Directs Officials to Resolve Public Complaints on Priority Basis

0

ਜਾਂਚ ਵਿੱਚ ਸਹਿਯੋਗ ਨਾ ਦੇਣ ‘ਤੇ ਸਬੰਧਤ ਹਿੱਸੇਦਾਰ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਦੇ ਨਿਰਦੇਸ਼

ਚੰਡੀਗੜ੍ਹ, 21 ਨਵੰਬਰ, 2026 (ਸੰਜੀਵ ਸ਼ਰਮਾ ) : ਹਰਿਆਣਾ ਦੇ ਜਨ-ਸਿਹਤ ਇੰਜੀਨੀਅਰਿੰਗ ਅਤੇ ਲੋਕ ਨਿਰਮਾਣ ਮੰਤਰੀ ਰਣਬੀਰ ਗੰਗਵਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਨਾਗਰਿਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇ। ਅਧਿਕਾਰੀਆਂ ਵੱਲੋਂ ਸਮੱਸਿਆਵਾਂ ਦੇ ਨਿਪਟਾਰੇ ਨੂੰ ਬੇਲੋੜਾ ਲੰਬਿਤ ਨਾ ਰੱਖਿਆ ਜਾਵੇ। ਹਰਿਆਣਾ ਸਰਕਾਰ ਜ਼ੀਰੋ ਟੌਲਰੈਂਸ ਦੀ ਨੀਤੀ ਤਹਿਤ ਪੂਰੀ ਪਾਰਦਰਸ਼ਤਾ ਨਾਲ ਕੰਮ ਕਰ ਰਹੀ ਹੈ। ਆਮ ਲੋਕਾਂ ਨੂੰ ਸਰਕਾਰ ਦੀਆਂ ਯੋਜਨਾਵਾਂ ਦਾ ਸਿੱਧਾ ਲਾਭ ਮਿਲ ਰਿਹਾ ਹੈ।

ਹਰਿਆਣਾ ਦੇ ਲੋਕ ਨਿਰਮਾਣ ਮੰਤਰੀ ਰਣਬੀਰ ਗੰਗਵਾ ਸ਼ੁੱਕਰਵਾਰ ਨੂੰ ਰੇਵਾੜੀ ਦੇ ਬਾਲ ਭਵਨ ਆਡੀਟੋਰੀਅਮ ਵਿਖੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਮੰਤਰੀ ਦੇ ਸਾਹਮਣੇ ਕੁੱਲ 13 ਮਾਮਲੇ ਰੱਖੇ ਗਏ, ਜਿਨ੍ਹਾਂ ਵਿੱਚੋਂ 9 ਦਾ ਮੌਕੇ ‘ਤੇ ਹੀ ਨਿਪਟਾਰਾ ਕਰ ਦਿੱਤਾ ਗਿਆ। ਉੱਥੇ ਹੀ, 4 ਸ਼ਿਕਾਇਤਾਂ ਸਬੰਧੀ ਅਗਲੀ ਮੀਟਿੰਗ ਵਿੱਚ ਜਾਂਚ ਕਰਕੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ। ਮੰਤਰੀ ਨੇ ਪਿੰਡ ਪੀਵਰਾ ਵਿੱਚ ਜਮ੍ਹਾਂਬੰਦੀ ਦੀ ਮਲਕੀਅਤ ਵਿੱਚ ਹਿੱਸੇਦਾਰਾਂ ਦਾ ਨਾਮ ਗ਼ਲਤ ਦਰਜ ਕਰਵਾਉਣ ਦੇ ਮਾਮਲੇ ਵਿੱਚ ਐਸ.ਡੀ.ਐਮ. ਬਾਵਲ ਸੰਜੀਵ ਕੁਮਾਰ ਦੀ ਪ੍ਰਧਾਨਗੀ ਹੇਠ ਸਮੁੱਚੇ ਰਿਕਾਰਡ ਦੀ ਜਾਂਚ ਕਰਕੇ ਅਗਲੀ ਮੀਟਿੰਗ ਵਿੱਚ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਵਿੱਚ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪਿੰਡ ਕਲਵਾੜੀ ਨਿਵਾਸੀ ਅਮਰ ਸਿੰਘ ਜਾਂਗੜਾ ਵੱਲੋਂ ਸੁਸਾਇਟੀ ਵਿੱਚ ਕੀਤੇ ਗਏ ਕੰਮ ਦੀ ਅਦਾਇਗੀ ਨਾ ਕਰਨ ਦੀ ਸ਼ਿਕਾਇਤ ਵਿੱਚ ਜਾਂਚ ਵਿੱਚ ਸਹਿਯੋਗ ਨਾ ਦੇਣ ‘ਤੇ ਸਬੰਧਤ ਹਿੱਸੇਦਾਰ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਦੇ ਨਿਰਦੇਸ਼ ਦਿੱਤੇ।

ਮੀਟਿੰਗ ਵਿੱਚ ਰਾਧਾ ਕ੍ਰਿਸ਼ਨ ਸੁਸਾਇਟੀ ਸੁਠਾਨੀ ਦੇ ਵਸਨੀਕਾਂ ਨੇ ਦੱਸਿਆ ਕਿ ਪਿਛਲੀ ਮੀਟਿੰਗ ਦੇ ਹੁਕਮਾਂ ਦੇ ਬਾਵਜੂਦ ਵੀ ਬਿਜਲੀ ਕੁਨੈਕਸ਼ਨ ਨਹੀਂ ਮਿਲੇ ਹਨ। ਜਿਸ ‘ਤੇ ਮੰਤਰੀ ਨੇ ਬਿਜਲੀ ਨਿਗਮ ਦੇ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਕੁਨੈਕਸ਼ਨ ਦੇਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਬਿਜਲੀ ਨਿਗਮ ਨਾਲ ਜੁੜੇ ਹੋਰ ਮਾਮਲਿਆਂ ਵਿੱਚ ਵੀ ਤੇਜ਼ੀ ਨਾਲ ਕਾਰਵਾਈ ਕਰਦਿਆਂ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਲਾਈਨਮੈਨ ਵੱਲੋਂ ਮੀਟਰ ਲਗਵਾਉਣ ਦੇ ਨਾਮ ‘ਤੇ ਪੈਸੇ ਲੈਣ ਦੇ ਮਾਮਲੇ ਵਿੱਚ ਬਿਜਲੀ ਨਿਗਮ ਦੇ ਅਧਿਕਾਰੀਆਂ ਨੂੰ ਗ੍ਰੀਵੈਂਸ ਕਮੇਟੀ ਦੇ ਮੈਂਬਰਾਂ ਨੂੰ ਸ਼ਾਮਲ ਕਰਕੇ ਜਾਂਚ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਕੁਝ ਸ਼ਿਕਾਇਤਾਂ ਦੇ ਮਾਮਲੇ ਅਦਾਲਤ ਵਿੱਚ ਵਿਚਾਰਅਧੀਨ ਪਾਏ ਗਏ। ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਵਿੱਚ ਕੁਝ ਮਾਮਲੇ ਨਾਜਾਇਜ਼ ਕਬਜ਼ਿਆਂ ਨਾਲ ਸਬੰਧਤ ਸਨ। ਮੰਤਰੀ ਨੇ ਇਨ੍ਹਾਂ ਮਾਮਲਿਆਂ ਵਿੱਚ ਅਧਿਕਾਰੀਆਂ ਨੂੰ ਜਾਂਚ ਕਰਕੇ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਰੇਵਾੜੀ ਦੇ ਵਿਧਾਇਕ ਲਕਸ਼ਮਣ ਸਿੰਘ ਯਾਦਵ, ਬਾਵਲ ਦੇ ਵਿਧਾਇਕ ਡਾ. ਕ੍ਰਿਸ਼ਨ ਕੁਮਾਰ, ਕੋਸਲੀ ਦੇ ਵਿਧਾਇਕ ਅਨਿਲ ਯਾਦਵ, ਭਾਜਪਾ ਜ਼ਿਲ੍ਹਾ ਪ੍ਰਧਾਨ ਡਾ. ਵੰਦਨਾ ਪੋਪਲੀ, ਪਰਿਵਾਰ ਪਹਿਚਾਣ ਪੱਤਰ ਸਟੇਟ ਕੋਆਰਡੀਨੇਟਰ ਡਾ. ਸਤੀਸ਼ ਖੋਲਾ, ਨਗਰ ਪ੍ਰੀਸ਼ਦ ਚੇਅਰਪਰਸਨ ਵਿਨੀਤਾ ਪੀਪਲ, ਡੀ.ਸੀ. ਅਭਿਸ਼ੇਕ ਮੀਣਾ, ਐਸ.ਪੀ. ਹੇਮੇਂਦਰ ਮੀਣਾ, ਏ.ਡੀ.ਸੀ. ਰਾਹੁਲ ਮੋਦੀ ਸਮੇਤ ਪਤਵੰਤੇ ਸੱਜਣ ਮੌਜੂਦ ਸਨ।

Exit mobile version