Homeਪੰਜਾਬਰਾਜ ਪੱਧਰੀ ਖੇਡਾਂ ਦੇ ਪੰਜਵੇਂ ਦਿਨ ਖਿਡਾਰੀਆਂ ਨੇ ਦਿਖਾਇਆ ਸ਼ਾਨਦਾਰ ਪ੍ਰਦਰਸ਼ਨ

ਰਾਜ ਪੱਧਰੀ ਖੇਡਾਂ ਦੇ ਪੰਜਵੇਂ ਦਿਨ ਖਿਡਾਰੀਆਂ ਨੇ ਦਿਖਾਇਆ ਸ਼ਾਨਦਾਰ ਪ੍ਰਦਰਸ਼ਨ

Athletes Showcase Exceptional Talent and Sporting Spirit on Fifth Day of State-Level Games

ਸਾਫਟਬਾਲ ਮੁਕਾਬਲਿਆਂ ਵਿੱਚ ਮੋਗਾ, ਮਾਨਸਾ ਅਤੇ ਅੰਮ੍ਰਿਤਸਰ ਦੀਆਂ ਟੀਮਾਂ ਨੇ ਕੀਤੀ ਜਿੱਤ ਹਾਸਿਲ 
ਫ਼ਤਹਿਗੜ੍ਹ ਸਾਹਿਬ, 23 ਨਵੰਬਰ, 2026 (ਸ਼ਹੀਦ-ਏ-ਆਜ਼ਮ-ਬਿਊਰੋ ) : ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਰਾਜ ਪੱਧਰੀ ਖੇਡਾਂ ਦੇ ਪੰਜਵੇਂ ਦਿਨ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਹਰਪਿੰਦਰ ਸਿੰਘ ਨੇ ਦੱਸਿਆ ਕਿ ਪੰਜਵੇਂ ਦਿਨ ਕਰਵਾਏ ਗਏ ਮੁਕਾਬਲਿਆਂ ਦੇ ਨਤੀਜਿਆਂ ਅਨੁਸਾਰ ਅੰਡਰ-17 ਲੜਕੀਆਂ ਦੇ 36 ਕਿਲੋਗ੍ਰਾਮ ਭਾਰ ਵਰਗ ਵਿੱਚ ਐੱਸ.ਏ.ਐੱਸ. ਨਗਰ ਦੀ ਹਿਮਾਂਸ਼ੀ ਨੇ ਪਹਿਲਾ, ਮਾਨਸਾ ਦੀ ਹਰਪ੍ਰੀਤ ਨੇ ਦੂਜਾ ਅਤੇ ਮੋਗਾ ਦੀ ਵਿਪਨਪ੍ਰੀਤ ਤੇ ਲੁਧਿਆਣਾ ਦੀ ਆਂਚਲ ਨੇ ਸਾਂਝੇ ਤੌਰ ‘ਤੇ ਤੀਜਾ ਸਥਾਨ ਹਾਸਲ ਕੀਤਾ।
ਇਸੇ ਤਰ੍ਹਾਂ ਅੰਡਰ-17 ਲੜਕੀਆਂ ਦੇ 52 ਕਿਲੋਗ੍ਰਾਮ ਭਾਰ ਵਰਗ ਵਿੱਚ ਪਟਿਆਲਾ ਦੀ ਪ੍ਰਾਚੀ ਨੇ ਪਹਿਲਾ, ਜਲੰਧਰ ਦੀ ਤ੍ਰਿਪਤੀ ਨੇ ਦੂਜਾ ਅਤੇ ਹੁਸ਼ਿਆਰਪੁਰ ਦੀ ਨਵਦੀਪ ਤੇ ਅੰਮ੍ਰਿਤਸਰ ਦੀ ਹਰਸ਼ਿਤਾ ਨੇ ਸਾਂਝੇ ਤੌਰ ‘ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਸਾਫਟਬਾਲ ਦੇ ਮੁਕਾਬਲਿਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਅੰਡਰ-14 ਲੜਕੀਆਂ ਦੇ ਵਰਗ ਵਿੱਚ ਮੋਗਾ ਦੀ ਟੀਮ ਨੇ ਸ੍ਰੀ ਮੁਕਤਸਰ ਸਾਹਿਬ ਨੂੰ ਦੂਜੇ ਨਾਕਆਊਟ ਮੁਕਾਬਲੇ ਵਿੱਚ 7-6 ਨਾਲ, ਮਾਨਸਾ ਦੀ ਟੀਮ ਨੇ ਪਟਿਆਲਾ ਨੂੰ 25-10 ਨਾਲ ਅਤੇ ਅੰਮ੍ਰਿਤਸਰ ਦੀ ਟੀਮ ਨੇ ਮਾਨਸਾ ਨੂੰ 10-0 ਨਾਲ ਹਰਾਇਆ। ਅੰਡਰ-21 ਲੜਕੀਆਂ ਦੇ ਸਾਫਟਬਾਲ ਮੁਕਾਬਲਿਆਂ ਵਿੱਚ ਮੋਗਾ ਦੀ ਟੀਮ ਨੇ ਸੰਗਰੂਰ ਨੂੰ 10-0 ਨਾਲ ਅਤੇ ਮਾਨਸਾ ਦੀ ਟੀਮ ਨੇ ਮੇਜ਼ਬਾਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਟੀਮ ਨੂੰ 10-0 ਨਾਲ ਮਾਤ ਦਿੱਤੀ। ਇਸੇ ਤਰ੍ਹਾਂ 21 ਤੋਂ 30 ਸਾਲ ਉਮਰ ਵਰਗ ਦੀਆਂ ਲੜਕੀਆਂ ਦੇ ਸਾਫਟਬਾਲ ਮੁਕਾਬਲਿਆਂ ਵਿੱਚ ਲੁਧਿਆਣਾ ਦੀ ਟੀਮ ਨੇ ਪਟਿਆਲਾ ਨੂੰ 10-0 ਨਾਲ ਅਤੇ ਮੋਗਾ ਦੀ ਟੀਮ ਨੇ ਫ਼ਿਰੋਜ਼ਪੁਰ ਨੂੰ 1-0 ਨਾਲ ਹਰਾ ਕੇ ਜਿੱਤ ਦਰਜ ਕੀਤੀ।
RELATED ARTICLES
- Advertisment -
Google search engine
Google search engine
Google search engine

Most Popular

Recent Comments