Home ਹਰਿਆਣਾ 80ਵੇਂ ਸੁਤੰਤਰਤਾ ਦਿਵਸ ਮੌਕੇ ਹਰਿਆਣਾ ਨੇ ਦੁਹਰਾਇਆ 2047 ਤੱਕ ਵਿਕਸਿਤ ਭਾਰਤ-ਵਿਕਸਿਤ ਹਰਿਆਣਾ ਦੇ ਨਿਰਮਾਣ ਦਾ ਸੰਕਲਪ

80ਵੇਂ ਸੁਤੰਤਰਤਾ ਦਿਵਸ ਮੌਕੇ ਹਰਿਆਣਾ ਨੇ ਦੁਹਰਾਇਆ 2047 ਤੱਕ ਵਿਕਸਿਤ ਭਾਰਤ-ਵਿਕਸਿਤ ਹਰਿਆਣਾ ਦੇ ਨਿਰਮਾਣ ਦਾ ਸੰਕਲਪ

Haryana reaffirms commitment to a Developed India and Developed Haryana by 2047

0

ਚੰਡੀਗੜ੍ਹ, 16 ਅਗਸਤ,2026 (ਸੰਜੀਵ ਸ਼ਰਮਾ) : ਹਰਿਆਣਾ ਵਿੱਚ 80ਵਾਂ ਆਜ਼ਾਦੀ ਦਿਹਾੜਾ ਰਾਜ ਭਰ ਵਿੱਚ ਸ਼ਾਨਦਾਰ ਢੰਗ ਨਾਲ ਮਨਾਇਆ ਗਿਆ। ਰਾਜ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਸਮਾਰੋਹਾਂ ਵਿੱਚ ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਅਤੇ ਦੇਸ਼ ਦੀ ਰਾਖੀ ਵਿੱਚ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਵੀਰ ਜਵਾਨਾਂ ਪ੍ਰਤੀ ਵੀ ਸਤਿਕਾਰ ਪ੍ਰਗਟਾਇਆ ਗਿਆ। ਪ੍ਰਦੇਸ਼ ਭਰ ਵਿੱਚ ਆਯੋਜਿਤ ਸਮਾਰੋਹਾਂ ਵਿੱਚ ਰਾਸ਼ਟਰ ਦੇ ਵਿਕਾਸ ਵਿੱਚ ਹਰਿਆਣਾ ਦੀ ਭੂਮਿਕਾ ਅਤੇ ਰਾਜ ਸਰਕਾਰ ਦੀਆਂ ਜਨ-ਕਲਿਆਣਕਾਰੀ ਪ੍ਰਾਥਮਿਕਤਾਵਾਂ ਨੂੰ ਰੇਖਾਂਕਿਤ ਕੀਤਾ ਗਿਆ। ਮੰਤਰੀਆਂ ਨੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਰਾਜ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੇ ਭਲੇ, ਪ੍ਰਦੇਸ਼ ਦੇ ਸਰਬਪੱਖੀ ਵਿਕਾਸ ਅਤੇ ਰੋਜ਼ਗਾਰ ਤੇ ਆਰਥਿਕ ਅਵਸਰਾਂ ਦੇ ਵਿਸਥਾਰ ਲਈ ਨਿਰੰਤਰ ਕੰਮ ਕਰ ਰਹੀ ਹੈ। ਉਨ੍ਹਾਂ ਨੇ ਨਾਗਰਿਕਾਂ, ਵਿਸ਼ੇਸ਼ ਤੌਰ ‘ਤੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਵਿਕਸਿਤ ਭਾਰਤ ਦੇ ਰਾਸ਼ਟਰੀ ਟੀਚੇ ਦੇ ਅਨੁਕੂਲ ਵਿਕਸਿਤ, ਆਤਮ-ਨਿਰਭਰ ਅਤੇ ਖੁਸ਼ਹਾਲ ਹਰਿਆਣਾ ਦੇ ਨਿਰਮਾਣ ਵਿੱਚ ਸਰਗਰਮ ਭਾਈਵਾਲੀ ਨਿਭਾਉਣ।

Exit mobile version