Homeਪਟਿਆਲਾ ਅਪਡੇਟਵਿਸ਼ਵ ਸਟ੍ਰੋਕ ਦਿਵਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ...

ਵਿਸ਼ਵ ਸਟ੍ਰੋਕ ਦਿਵਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਸਟ੍ਰੋਕ ਪ੍ਰਤੀ ਜਾਗਰੂਕ ਹੋਣ ਦਾ ਦਿੱਤਾ ਸੱਦਾ

On World Stroke Day, Punjab Health Minister Dr. Balbir Singh urges people to recognise stroke symptoms, understand risk factors and seek immediate medical attention to prevent serious complications.

ਪਟਿਆਲਾ, 30 ਅਕਤੂਬਰ, 2026 (ਚੌਧਰੀ ਪ੍ਰਭਜੀਤ ਸਿੰਘ ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਗੰਭੀਰ ਬਿਮਾਰੀਆਂ ਦੀ ਰੋਕਥਾਮ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਵਿਸ਼ਵ ਸਟ੍ਰੋਕ ਦਿਵਸ ਮੌਕੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿੱਚ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਲੋਕਾਂ ਨੂੰ ਸਟ੍ਰੋਕ ਦੀ ਬਿਮਾਰੀ ਪ੍ਰਤੀ ਜਾਗਰੂਕ ਹੋਣ ਦਾ ਸੱਦਾ ਦਿੱਤਾ।

ਸਮਾਗਮ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਿਸ਼ਵ ਸਟ੍ਰੋਕ ਦਿਵਸ ਮਨਾਉਣ ਦਾ ਮੁੱਖ ਉਦੇਸ਼ ਇਸ ਬਿਮਾਰੀ ਦੇ ਵਧ ਰਹੇ ਮਾਮਲਿਆਂ ਅਤੇ ਇਸ ਕਾਰਨ ਸਰੀਰ ਨੂੰ ਹੋਣ ਵਾਲੇ ਗੰਭੀਰ ਨੁਕਸਾਨਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਸਟ੍ਰੋਕ, ਜਿਸ ਨੂੰ ਆਮ ਭਾਸ਼ਾ ਵਿੱਚ ਲਕਵਾ ਜਾਂ ਅਧਰੰਗ ਕਿਹਾ ਜਾਂਦਾ ਹੈ, ਕਿਸੇ ਵੀ ਉਮਰ ਦੇ ਵਿਅਕਤੀ ਨੂੰ ਹੋ ਸਕਦਾ ਹੈ। ਇਸ ਬਿਮਾਰੀ ਕਾਰਨ ਸਰੀਰ ਦੇ ਕਿਸੇ ਹਿੱਸੇ ਦੀ ਕਾਰਜਸ਼ੀਲਤਾ ਪ੍ਰਭਾਵਿਤ ਹੋ ਸਕਦੀ ਹੈ ਅਤੇ ਗੰਭੀਰ ਹਾਲਤ ਵਿੱਚ ਮਰੀਜ਼ ਦੀ ਮੌਤ ਵੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਸਟ੍ਰੋਕ ਦੇ ਮਾਮਲੇ ਵਿੱਚ ਸਮੇਂ ਸਿਰ ਇਲਾਜ ਬਹੁਤ ਮਹੱਤਵਪੂਰਨ ਹੈ। ਜੇਕਰ ਮਰੀਜ਼ ਨੂੰ ਸਟ੍ਰੋਕ ਦੇ ਲੱਛਣ ਦਿਖਾਈ ਦੇਣ, ਤਾਂ ਉਸ ਨੂੰ ਬਿਨਾਂ ਕਿਸੇ ਦੇਰੀ ਦੇ ਹਸਪਤਾਲ ਪਹੁੰਚਾਉਣਾ ਚਾਹੀਦਾ ਹੈ, ਕਿਉਂਕਿ ਤੁਰੰਤ ਇਲਾਜ ਨਾਲ ਸਰੀਰ ਦੇ ਅੰਗਾਂ ਨੂੰ ਹੋਣ ਵਾਲੇ ਸਥਾਈ ਨੁਕਸਾਨ ਅਤੇ ਅਪੰਗਤਾ ਦੇ ਖ਼ਤਰੇ ਨੂੰ ਘਟਾਇਆ ਜਾ ਸਕਦਾ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੈਰ-ਸੰਚਾਰੀ ਬਿਮਾਰੀਆਂ (ਨਾਨ-ਕਮਿਊਨੀਕੇਬਲ ਡਿਜ਼ੀਜ਼) ਦੀ ਰੋਕਥਾਮ ਅਤੇ ਨਿਯੰਤਰਣ ਲਈ ਕੌਮੀ ਗੈਰ-ਸੰਚਾਰੀ ਰੋਗ ਪ੍ਰੋਗਰਾਮ (ਐਨ.ਸੀ.ਡੀ. ਪ੍ਰੋਗਰਾਮ) ਤਹਿਤ ਜ਼ਮੀਨੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਮੈਡੀਕਲ ਕਾਲਜਾਂ ਵਿੱਚ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ, ਸਮੇਂ ਸਿਰ ਪਛਾਣ ਅਤੇ ਬਿਹਤਰ ਇਲਾਜ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਖੋਜ ਕਾਰਜਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਲੋਕਾਂ ਨੂੰ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਦੀ ਸਹੂਲਤ ਦੇਣ ਦੇ ਨਾਲ-ਨਾਲ ਢੁੱਕਵਾਂ ਅਤੇ ਕਿਫ਼ਾਇਤੀ ਇਲਾਜ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਅਤੇ ਸਟ੍ਰੋਕ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕਰਨ, ਤਾਂ ਜੋ ਸਮੇਂ ਸਿਰ ਇਲਾਜ ਕਰਵਾ ਕੇ ਗੰਭੀਰ ਪੇਚੀਦਗੀਆਂ ਤੋਂ ਬਚਿਆ ਜਾ ਸਕੇ।

RELATED ARTICLES
- Advertisment -
Google search engine
Google search engine
Google search engine

Most Popular

Recent Comments