Homeਪੰਜਾਬਨਗਰ ਕੌਂਸਲ ਸਰਹਿੰਦ ਵੱਲੋਂ ਸਫ਼ਾਈ ਮੁਹਿੰਮ ਦੇ ਦੂਜੇ ਦਿਨ ਸਰਹਿੰਦ ਦੇ ਸਾਨੀਪੁਰ...

ਨਗਰ ਕੌਂਸਲ ਸਰਹਿੰਦ ਵੱਲੋਂ ਸਫ਼ਾਈ ਮੁਹਿੰਮ ਦੇ ਦੂਜੇ ਦਿਨ ਸਰਹਿੰਦ ਦੇ ਸਾਨੀਪੁਰ ਜੀ.ਟੀ. ਰੋਡ ਤੋਂ ਵਿਸ਼ਵਕਰਮਾਂ ਚੌਕ ਤੱਕ ਸਫ਼ਾਈ ਅਭਿਆਨ ਚਲਾਇਆ

Sirhind Municipal Council Continues Cleanliness Drive on Day Two

ਸਰਹਿੰਦ/ ਬੱਸੀ ਪਠਾਣਾਂ/ ਫ਼ਤਹਿਗੜ੍ਹ ਸਾਹਿਬ, 30 ਅਗਸਤ, 2026 (ਕਾਜਲ) : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਲਈ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਸ਼ੁਰੂ ਕੀਤੀ ਗਈ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਦੇ ਦੂਜੇ ਦਿਨ ਬੱਸੀ ਪਠਾਣਾਂ ਵਿਖੇ ਮੇਨ ਰੋਡ, ਆਈ.ਟੀ.ਆਈ. ਦੇ ਖੇਤਰ ਵਿੱਚ ਅਤੇ ਸਰਹਿੰਦ ਨਗਰ ਕੌਂਸਲ ਵੱਲੋਂ ਸਰਹਿੰਦ ਦੇ ਸਾਨੀਪੁਰ ਜੀ.ਟੀ. ਰੋਡ ਤੋਂ ਵਿਸ਼ਵਕਰਮਾਂ ਚੌਕ ਤੱਕ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ।  ਇਸ ਦੌਰਾਨ ਸਰਹਿੰਦ ਅਤੇ ਬੱਸੀ ਪਠਾਣਾਂ ਸ਼ਹਿਰ ਖੇਤਰ, ਸੜਕ ਦੇ ਆਲੇ-ਦੁਆਲੇ ਅਤੇ ਜਨਤਕ ਥਾਵਾਂ ਤੋਂ ਕੂੜਾ-ਕਰਕਟ ਅਤੇ ਗੰਦਗੀ ਨੂੰ ਹਟਾ ਕੇ ਸਫ਼ਾਈ ਯਕੀਨੀ ਬਣਾਈ ਗਈ।  ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਸ. ਲਖਬੀਰ ਸਿੰਘ ਰਾਏ ਅਤੇ ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਅਤੇ ਪ੍ਰੇਰਣਾ ਸਦਕਾ ਚਲਾਈ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਉਦੇਸ਼ ਸਫ਼ਾਈ ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ ਅਤੇ ਲੋਕਾਂ ਨੂੰ ਸਾਫ਼-ਸੁਥਰੇ ਵਾਤਾਵਰਣ ਪ੍ਰਤੀ ਜਾਗਰੂਕ ਕਰਨਾ ਹੈ।
ਵਿਧਾਇਕ ਲਖਬੀਰ ਸਿੰਘ ਰਾਏ ਅਤੇ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਨੂੰ ਸਿਰਫ਼ 10 ਦਿਨਾਂ ਦੀ ਮੁਹਿੰਮ ਨਾ ਸਮਝ ਕੇ ਲੋਕਾਂ ਨੂੰ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਲੋੜ ਹੈ।  ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਸਿਹਤਮੰਦ ਸਮਾਜ ਦੀ ਨੀਂਹ ਹੈ ਅਤੇ ਇਸ ਟੀਚੇ ਨੂੰ ਹਾਸਲ ਕਰਨ ਲਈ ਸਰਕਾਰੀ ਵਿਭਾਗਾਂ ਦੇ ਨਾਲ-ਨਾਲ ਹਰੇਕ ਨਾਗਰਿਕ ਦੀ ਸਰਗਰਮ ਭਾਗੀਦਾਰੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਰੱਖਣ, ਕੂੜਾ ਨਿਰਧਾਰਤ ਸਥਾਨ ’ਤੇ ਹੀ ਪਾਉਣ ਅਤੇ ਆਪਣੇ ਘਰਾਂ, ਦੁਕਾਨਾਂ, ਗਲੀਆਂ ਅਤੇ ਆਲੇ-ਦੁਆਲੇ ਦੇ ਖੇਤਰਾਂ ਨੂੰ ਸਾਫ਼ ਰੱਖਣ ਵਿੱਚ ਨਗਰ ਕੌਂਸਲ ਦੇ ਕਰਮਚਾਰੀਆਂ ਨੂੰ ਸਹਿਯੋਗ ਕੀਤਾ ਜਾਵੇ। ਬੱਸੀ ਪਠਾਣਾਂ ਵਿਖੇ ਸਫ਼ਾਈ ਕਾਰਜਾਂ ਦੌਰਾਨ ਨਗਰ ਕੌਂਸਲ ਬੱਸੀ ਪਠਾਣਾਂ ਦੇ ਪ੍ਰਧਾਨ ਸ੍ਰੀ ਰਾਜ ਕੁਮਾਰ ਰਾਜ ਪੁਰੀ, ਮੀਤ ਪ੍ਰਧਾਨ ਸ੍ਰੀਮਤੀ ਬਿੰਦੂ ਅਤੇ ਨਗਰ ਕੌਂਸਲ ਦਾ ਸਟਾਫ਼ ਮੋਜੂਦ ਸੀ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments