Home ਹਰਿਆਣਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਵਿੱਚ ਸਰਕਾਰ ਬਣਨ ‘ਤੇ ਵਿਕਸਤ ਭਾਰਤ ਦੀ ਤਰਜ਼ ‘ਤੇ ਬਣਾਵਾਂਗੇ ਵਿਕਸਤ ਪੰਜਾਬ- ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਵਿੱਚ ਸਰਕਾਰ ਬਣਨ ‘ਤੇ ਵਿਕਸਤ ਭਾਰਤ ਦੀ ਤਰਜ਼ ‘ਤੇ ਬਣਾਵਾਂਗੇ ਵਿਕਸਤ ਪੰਜਾਬ- ਮੁੱਖ ਮੰਤਰੀ ਨਾਇਬ ਸਿੰਘ ਸੈਣੀ

Nayab Singh Saini Pledges a Developed Punjab on the Lines of Viksit Bharat

0

ਚੰਡੀਗੜ੍ਹ, 10 ਸਤੰਬਰ, 2026 (ਸੰਜੀਵ ਸ਼ਰਮਾ) : ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਪੰਜਾਬ ਦੀ ਰਾਜਨੀਤੀ ਅਜਿਹੇ ਦੌਰ ਵਿੱਚੋਂ ਲੰਘ ਰਹੀ ਹੈ ਜਿੱਥੇ ਸੱਤਾ, ਸਥਿਰਤਾ ਅਤੇ ਜਨਹਿਤ ਵਿਚਾਲੇ ਸੰਘਰਸ਼ ਚੱਲ ਰਿਹਾ ਹੈ। ਨੌਜਵਾਨ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਹਨ। ਪੰਜਾਬ ਵਿੱਚ ਅਜਿਹੀ ਸਰਕਾਰ ਦੀ ਲੋੜ ਹੈ ਜੋ ਸੂਬੇ ਦੇ ਵਿਕਾਸ ਲਈ ਫੈਸਲੇ ਲੈਣ ਤੋਂ ਨਾ ਡਰੇ, ਜੋ ਜਨਤਾ ਦੇ ਹਿੱਤ ਨੂੰ ਸਭ ਤੋਂ ਉੱਪਰ ਰੱਖੇ ਅਤੇ ਜੋ ਦੇਸ਼ ਹਿੱਤ ਵਿੱਚ ਕੰਮ ਕਰੇ। ਇਹ ਸਭ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਸੰਭਵ ਹੈ  ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ‘ਤੇ ਪ੍ਰਧਾਨ ਮੰਤਰੀ ਦੇ ਵਿਕਸਤ ਭਾਰਤ ਦੇ ਸੰਕਲਪ ਦੀ ਤਰਜ਼ ‘ਤੇ ਵਿਕਸਤ ਪੰਜਾਬ ਬਣਾਉਣ ਦਾ ਕੰਮ ਕਰਾਂਗੇ ਅਤੇ ਹਰਿਆਣਾ ਦੀਆਂ ਕਲਿਆਣਕਾਰੀ ਯੋਜਨਾਵਾਂ ਨੂੰ ਵੀ ਪੰਜਾਬ ਵਿੱਚ ਲਾਗੂ ਕੀਤਾ ਜਾਵੇਗਾ। ਮੁੱਖ ਮੰਤਰੀ ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਸੰਤ ਕਬੀਰ ਕੁਟੀਰ ਵਿਖੇ ਪੰਜਾਬ ਦੇ ਵੱਖ-ਵੱਖ ਹਲਕਿਆਂ ਤੋਂ ਆਏ ਲੋਕਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਪੰਜਾਬ ਦੇ ਵੱਖ-ਵੱਖ ਹਲਕਿਆਂ ਦੇ 500 ਤੋਂ ਵੱਧ ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਭਾਜਪਾ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉਨ੍ਹਾਂ ਨੂੰ ਪਟਕਾ ਪਹਿਨਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਜਪਾ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਆਪਣੇ ਸੰਕਲਪ ਪੱਤਰ ਦੇ 217 ਵਿੱਚੋਂ 70 ਵਾਅਦਿਆਂ ਨੂੰ 18 ਮਹੀਨਿਆਂ ਵਿੱਚ ਹੀ ਪੂਰਾ ਕਰ ਦਿਖਾਇਆ ਹੈ, ਜਦੋਂ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜ ਸਾਲਾਂ ਵਿੱਚ ਆਪਣੇ 57 ਚੋਣ ਵਾਅਦਿਆਂ ਵਿੱਚੋਂ ਇੱਕ ਵੀ ਪੂਰਾ ਨਹੀਂ ਕਰ ਸਕੀ।

ਉਨ੍ਹਾਂ ਕਿਹਾ ਕਿ ਪਿਛਲੇ 12 ਸਾਲਾਂ ਵਿੱਚ ਹਰਿਆਣਾ ਦੇ 2 ਲੱਖ ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਖਰਚੀ ਅਤੇ ਬਿਨਾਂ ਪਰਚੀ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਜਦੋਂ ਕਿ ਪੰਜਾਬ ਵਿੱਚ ਨੌਕਰੀਆਂ ਦੇ ਨਾਂ ‘ਤੇ ਨੌਜਵਾਨਾਂ ਨਾਲ ਵਿਤਕਰਾ ਕੀਤਾ ਜਾ ਰਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਦੀ ਬੁਰਾਈ ਤੋਂ ਬਚਾਉਣ ਲਈ ਇੱਕ ਵਿਆਪਕ ਅਤੇ ਸਖ਼ਤ ਮੁਹਿੰਮ ਚਲਾਈ ਹੋਈ ਹੈ, ਜਦੋਂ ਕਿ ਪੰਜਾਬ ਦਾ ਨੌਜਵਾਨ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਹੈ। ਪੰਜਾਬ ਸਰਕਾਰ ਨਸ਼ਿਆਂ ਨੂੰ ਦੂਰ ਕਰਨ ਵਿੱਚ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਬਿਹਤਰ ਖੇਡ ਨੀਤੀ ਕਾਰਨ ਖਿਡਾਰੀ ਓਲੰਪਿਕ, ਪੈਰਾ ਓਲੰਪਿਕ, ਏਸ਼ੀਅਨ ਗੇਮਜ਼, ਕਾਮਨਵੇਲਥ ਗੇਮਜ਼ ਵਿੱਚ ਦੇਸ਼ ਵਿੱਚ ਸਭ ਤੋਂ ਵੱਧ ਮੈਡਲ ਜਿੱਤ ਰਹੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ ਐੱਮ.ਐੱਸ.ਪੀ. ‘ਤੇ ਖਰੀਦ ਰਹੀ ਹੈ। 12 ਸਾਲਾਂ ਵਿੱਚ ਕਿਸਾਨਾਂ ਨੂੰ ਫ਼ਸਲਾਂ ਦੇ ਖਰਾਬੇ ਦਾ 16,500 ਕਰੋੜ ਰੁਪਏ ਮੁਆਵਜ਼ਾ ਦੇ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦੀ ਸੰਸਕ੍ਰਿਤੀ ਮਜ਼ਬੂਤ ਹੋਈ ਹੈ। ਹਰਿਆਣਾ ਸਰਕਾਰ ਨੇ ਗੁਰੂਆਂ ਅਤੇ ਸੰਤਾਂ ਦੇ ਦਿਹਾੜੇ ਮਨਾਉਣ ਦਾ ਕੰਮ ਕੀਤਾ ਹੈ। ਇਸੇ ਲੜੀ ਤਹਿਤ ਸ਼੍ਰੀ ਗੁਰੂ ਤੇਗ ਬਹਾਦਰ ਜੀ, ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ ਹੈ  ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਇੱਕ ਖੁਸ਼ਹਾਲ ਰਾਜ ਰਿਹਾ ਹੈ, ਪਰ ਆਜ਼ਾਦੀ ਦੇ ਲਗਭਗ 19 ਸਾਲ ਬਾਅਦ ਪੰਜਾਬ ਤੋਂ ਵੱਖ ਹੋ ਕੇ ਬਣਿਆ ਹਰਿਆਣਾ ਰਾਜ ਅੱਜ ਵਿਕਾਸ ਦੀ ਯਾਤਰਾ ਵਿੱਚ ਪੰਜਾਬ ਤੋਂ ਬਹੁਤ ਅੱਗੇ ਨਿਕਲ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਆਉਣ ‘ਤੇ ਲੋਕਾਂ ਦਾ ਪੰਜਾਬ ਪ੍ਰਤੀ ਜੋ ਵਿਸ਼ਵਾਸ ਅਤੇ ਪਛਾਣ ਸੀ, ਉਸ ਨੂੰ ਮੁੜ ਤੋਂ ਬਹਾਲ ਕੀਤਾ ਜਾਵੇਗਾ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕੀਤਾ ਜਾਵੇਗਾ, ਉਦਯੋਗਾਂ ਦਾ ਪਲਾਇਨ ਰੋਕਿਆ ਜਾਵੇਗਾ, ਨੌਜਵਾਨਾਂ ਨੂੰ ਸਟਾਰਟਅੱਪਸ ਰਾਹੀਂ ਅੱਗੇ ਵਧਾਇਆ ਜਾਵੇਗਾ ਅਤੇ ਵਪਾਰੀਆਂ ਵਿਚਕਾਰ ਡਰ ਨੂੰ ਖ਼ਤਮ ਕੀਤਾ ਜਾਵੇਗਾ ਇਸ ਮੌਕੇ ਪੰਜਾਬ ਦੇ ਸਾਬਕਾ ਸੰਸਦ ਮੈਂਬਰ ਸਰਦਾਰ ਜਗਮੀਤ ਸਿੰਘ ਬਰਾੜ, ਹਰਿਆਣਾ ਦੇ ਮੁੱਖ ਮੰਤਰੀ ਦੇ ਓ.ਐੱਸ.ਡੀ. ਸ਼੍ਰੀ ਭਾਰਤ ਭੂਸ਼ਣ ਭਾਰਤੀ, ਮਹਿੰਦਰ ਸਿੰਘ ਸੈਣੀ, ਸਰਦਾਰ ਦੀਦਾਰ ਸਿੰਘ ਭੱਟੀ, ਸਰਦਾਰ ਰਘੁਵੀਰ ਸਿੰਘ ਛਿੰਦਾ, ਜਥੇਦਾਰ ਬਾਬਾ ਪੰਜਾਬ ਸਿੰਘ, ਰਾਜਿੰਦਰ ਕੌਰ, ਵਿਸ਼ਾਲ ਗੁਰਜਰ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ।

Exit mobile version