Homeਪੰਜਾਬਖੇਤੀ ਮਸ਼ੀਨਰੀ ਸਬਸਿਡੀ ਤੇ ਦੇਣ ਲਈ 01 ਸਤੰਬਰ ਨੂੰ ਕੱਢੇ ਜਾਣਗੇ ਆਨਲਾਈਨ...

ਖੇਤੀ ਮਸ਼ੀਨਰੀ ਸਬਸਿਡੀ ਤੇ ਦੇਣ ਲਈ 01 ਸਤੰਬਰ ਨੂੰ ਕੱਢੇ ਜਾਣਗੇ ਆਨਲਾਈਨ ਡਰਾਅ: ਮੁੱਖ ਖੇਤੀਬਾੜੀ ਅਫ਼ਸਰ 

Online Draw for Farm Machinery Subsidies to Be Held on September 1

ਫ਼ਤਿਹਗੜ੍ਹ ਸਾਹਿਬ, 30 ਅਗਸਤ, 2026 (ਹਰਸ਼ਪ੍ਰੀਤ ਕੌਰ) : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਫੇਸ-2 ਸਾਲ 2026-27 ਦੌਰਾਨ ਵੱਖ-ਵੱਖ ਖੇਤੀ ਮਸ਼ੀਨਾਂ ਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਮਿਤੀ 01 ਸਤੰਬਰ, 2026 ਨੂੰ ਆਨਲਾਈਨ ਡਰਾਅ ਕੱਢਿਆ ਜਾਵੇਗਾ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਡਾ ਜਗਦੇਵ ਸਿੰਘ ਨੇ ਦਿੱਤੀ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਿਅਕਤੀਗਤ ਕਿਸਾਨਾਂ ਨੂੰ 50 ਫੀਸਦੀ ਅਤੇ ਮੁੱਢਲੀ ਸਹਿਕਾਰੀ ਸਭਾਵਾਂ ਨੂੰ 80 ਫੀਸਦੀ ਸਬਸਿਡੀ ਉੱਪਰ ਸੁਪਰ ਐੱਸ.ਐੱਮ.ਐੱਸ., ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਜੀਰੋ ਟਿੱਲ ਡਰਿੱਲ, ਬੇਲਰ, ਰੇਕ, ਮਲਟੀ-ਕਰਾਪ ਸੁਪਰ ਸੀਡਰ, ਮਲਚਰ ਅਤੇ ਉਲਟਵਾਂ ਪਲਾਓ ਆਦਿ ਮਸ਼ੀਨਾਂ ਤੇ ਸਬਸਿਡੀ ਦਾ ਲਾਭ ਦਿੱਤਾ ਜਾ ਰਿਹਾ ਹੈ।  ਓਹਨਾ ਦੱਸਿਆ ਕਿ ਇਹ ਡਰਾਅ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫਤਿਹਗੜ੍ਹ ਸਾਹਿਬ ਵਿਖੇ ਮਿਤੀ 01 ਸਤੰਬਰ, 2026 ਨੂੰ ਸਵੇਰੇ 11:30 ਵਜੇ ਕੱਢਿਆ। ਇਸ ਦਾ ਸਿੱਧਾ ਪ੍ਰਸਾਰਣ ਹੇਠ ਦਿੱਤੇ ਲਿੰਕ https://www.facebook.com/share/p/1AjX58EXaW/?mibextid=wwXIfr ਤੇ ਦੇਖਿਆ ਜਾ ਸਕਦਾ ਹੈ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments