Home ਪਟਿਆਲਾ ਅਪਡੇਟ ਪੰਜਾਬੀ ਯੂਨੀਵਰਸਿਟੀ ‘ਚ ਆਨਲਾਈਨ ਹੋਸਟਲ ਅਲਾਟਮੈਂਟ ਸ਼ੁਰੂ

ਪੰਜਾਬੀ ਯੂਨੀਵਰਸਿਟੀ ‘ਚ ਆਨਲਾਈਨ ਹੋਸਟਲ ਅਲਾਟਮੈਂਟ ਸ਼ੁਰੂ

0

ਪਟਿਆਲਾ, 13 ਜੁਲਾਈ (ਹਰਸ਼ਪ੍ਰੀਤ ਕੌਰ): ਪੰਜਾਬੀ ਯੂਨੀਵਰਸਿਟੀ ਨੇ ਹੋਸਟਲ ਦਾਖ਼ਲਾ ਪ੍ਰਕਿਰਿਆ ਨੂੰ ਡਿਜੀਟਲ ਬਣਾਉਣ ਲਈ ਸਾਫਟਵੇਅਰ ਆਧਾਰਿਤ ਆਨਲਾਈਨ ਹੋਸਟਲ ਅਲਾਟਮੈਂਟ ਸਿਸਟਮ ਸ਼ੁਰੂ ਕੀਤਾ ਹੈ। ਇਸ ਕਦਮ ਨਾਲ ਹੋਸਟਲ ਅਲਾਟਮੈਂਟ ਪ੍ਰਕਿਰਿਆ ਵਿੱਚ ਹੋਰ ਪਾਰਦਰਸ਼ਤਾ ਆਵੇਗੀ ਅਤੇ ਪ੍ਰਸ਼ਾਸਨਿਕ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਦਦ ਮਿਲੇਗੀ।

ਇਸ ਹੋਸਟਲ ਅਲਾਟਮੈਂਟ ਸਾਫਟਵੇਅਰ ਦਾ ਉਦਘਾਟਨ ਇਸ ਹਫ਼ਤੇ ਦੇ ਸ਼ੁਰੂ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਕੀਤਾ।

ਉਨ੍ਹਾਂ ਕਿਹਾ ਕਿ ਨਵੇਂ ਅਕਾਦਮਿਕ ਸੈਸ਼ਨ ਤੋਂ ਸ਼ੁਰੂ ਕੀਤੀ ਗਈ ਇਹ ਪਹਿਲ ਵਿਦਿਆਰਥੀਆਂ ਲਈ ਹੋਸਟਲ ਅਲਾਟਮੈਂਟ ਦੀ ਪ੍ਰਕਿਰਿਆ ਨੂੰ ਆਸਾਨ ਬਣਾਏਗੀ ਅਤੇ ਇਸ ਵਿੱਚ ਵਧੇਰੇ ਪਾਰਦਰਸ਼ਤਾ ਯਕੀਨੀ ਕਰੇਗੀ।

 

Exit mobile version