ਫ਼ਤਹਿਗੜ੍ਹ ਸਾਹਿਬ, 03 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਮੁੱਖ ਖੇਤੀਬਾੜ੍ਹੀ ਅਫਸਰ ਜਗਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੀ ਸੰਭਾਲ ਕਰਨ ਵਿੱਚ ਸਹਾਈ ਖੇਤੀਬਾੜੀ ਮਸ਼ੀਨਰੀ ਉਤੇ ਸਬਸਿਡੀ ਮੁਹੱਈਆ ਕਰਵਾਈ ਗਈ ਹੈ। ਹੁਣ ਤੱਕ ਜ਼ਿਲ੍ਹੇ ਵਿੱਚ ਤਕਰੀਬਨ 400 ਮਸ਼ੀਨਾਂ ਦੀ ਖਰੀਦ ਕਿਸਾਨਾਂ ਵੱਲੋਂ ਕੀਤੀ ਜਾ ਚੁੱਕੀ ਹੈ। ਅਨੁਸੂਚਿਤ ਜਾਤੀ ਦੇ ਵਿਅਕਤੀਗਤ ਕਿਸਾਨਾਂ ਲਈ ਖੇਤੀਬਾੜੀ ਵਿਭਾਗ ਵੱਲੋਂ ਆਨਲਾਈਨ ਪੋਰਟਲ ਦੁਬਾਰਾ ਖੋਲਿਆ ਗਿਆ ਹੈ ਅਤੇ ਕਿਸਾਨ ਆਪਣੇ ਬਿਨੈ-ਪੱਤਰ ਆਨਲਾਈਨ ਮਾਧਿਅਮ ਰਾਹੀਂ ਵਿਭਾਗ ਦੇ ਪੋਰਟਲ agrimachinerypb.com ‘ਤੇ ਅਪਲਾਈ ਕਰ ਸਕਦੇ ਹਨ। ਓਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਅਨੁਸੂਚਿਤ ਜਾਤੀ ਨਾਲ ਸਬੰਧਤ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਲਈ ਬੇਲਰ, ਰੇਕ, ਹੈਪੀ ਸੀਡਰ, ਸਮਾਰਟ ਸੀਡਰ, ਸੁਪਰ ਸੀਡਰ, ਜ਼ੀਰੋ ਟਿੱਲ ਡਰਿੱਲ, ਉਲਟਾਵਾਂ ਹਲ, ਮਲਚਰ, ਕਰਾਪ ਰੀਪਰ, ਸ਼ਰੱਬ ਮਾਸਟਰ/ਰੋਟਰੀ ਸਲੈਸ਼ਰ ਅਤੇ ਕੰਬਾਈਨ ਤੇ ਲੱਗਣ ਵਾਲਾ ਸੁਪਰ ਐਸ.ਐਮ.ਐਸ. ਆਦਿ ਮਸ਼ੀਨਾਂ ਦੀ ਖਰੀਦ ‘ਤੇ ਵੱਧ ਤੋਂ ਵੱਧ 50 ਫੀਸਦੀ ਸਬਸਿਡੀ ਪ੍ਰਾਪਤ ਕਰਨ ਲਈ ਆਨਲਾਈਨ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ। ਅਰਜ਼ੀ ਭਰਨ ਸਮੇਂ ਕਿਸਾਨ ਕੋਲ ਆਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ ਅਤੇ ਅਨੁਸੂਚਿਤ ਜਾਤੀ ਸਰਟੀਫਿਕੇਟ ਆਦਿ ਦੀਆਂ ਸਕੈਨਡ ਕਾਪੀਆਂ ਹੋਣੀਆਂ ਲਾਜ਼ਮੀ ਹਨ। ਹਰੇਕ ਕਿਸਾਨ ਦੀ ਸਬਸਿਡੀ ਕੇਵਲ ਆਧਾਰ ਲਿੰਕਡ ਬੈਂਕ ਖਾਤੇ ਵਿੱਚ ਹੀ ਪਾਈ ਜਾਵੇਗੀ। ਓਹਨਾ ਸਮੂਹ ਬਿਨੈਕਾਰਾਂ ਨੂੰ ਕਿਹਾ ਕਿ ਫਾਰਮ ਅਪਲਾਈ ਕਰਨ ਉਪਰੰਤ ਆਪਣੇ ਕਿਸੇ ਵੀ ਇੱਕ ਬੈਂਕ ਖਾਤੇ ਵਿੱਚ ਡੀ.ਬੀ.ਟੀ. ਸਬਸਿਡੀ ਲਈ ਆਧਾਰ ਸੀਡਿੰਗ ਜ਼ਰੂਰ ਕਰਵਾ ਲੈਣ। ਉਨ੍ਹਾਂ ਦੱਸਿਆ ਕਿ ਅਰਜ਼ੀਆਂ ਪ੍ਰਾਪਤ ਹੋਣ ਉਪਰੰਤ “ਪਹਿਲਾਂ ਆਓ ਪਹਿਲਾਂ ਪਾਓ” ਸਿਸਟਮ ਰਾਹੀਂ ਯੋਗ ਬਿਨੈਕਾਰਾਂ ਨੂੰ ਮੰਨਜੂਰੀ ਪੱਤਰ ਪੋਰਟਲ ਰਾਹੀਂ ਜਾਰੀ ਕੀਤੇ ਜਾਣਗੇ, ਜਿਸ ਉਪਰੰਤ ਕਿਸਾਨ ਮਿੱਥੇ ਸਮੇਂ ਦੇ ਅੰਦਰ-ਅੰਦਰ ਵਿਭਾਗ ਵੱਲੋਂ ਪ੍ਰਵਾਨਿਤ ਕਿਸੇ ਵੀ ਮਸ਼ੀਨਰੀ ਨਿਰਮਾਤਾ ਜਾਂ ਡੀਲਰ ਤੋਂ ਮਸ਼ੀਨ ਦੀ ਖਰੀਦ ਕਰ ਸਕਣਗੇ
ਅਨੁਸੂਚਿਤ ਜਾਤੀ ਨਾਲ ਸਬੰਧਤ ਕਿਸਾਨਾਂ ਲਈ ਖੇਤੀਬਾੜੀ ਮਸ਼ੀਨਰੀ ਸਬਸਿਡੀ ਤੇ ਲੈਣ ਲਈ ਆਨਲਾਈਨ ਪੋਰਟਲ ਦੁਬਾਰਾ ਖੁੱਲ੍ਹਿਆ – ਮੁੱਖ ਖੇਤੀਬਾੜੀ ਅਫਸਰ
Online portal reopened for Scheduled Caste farmers to apply for agricultural machinery subsidies.
