Homeਸੰਸਾਰਇਮਰਾਨ ਖਾਨ ਨੂੰ ਨਿੱਜੀ ਹਸਪਤਾਲ ਲਿਜਾਣ ਦਾ ਹੁਕਮ

ਇਮਰਾਨ ਖਾਨ ਨੂੰ ਨਿੱਜੀ ਹਸਪਤਾਲ ਲਿਜਾਣ ਦਾ ਹੁਕਮ

Pakistan Supreme Court orders private hospital treatment for Imran Khan.

ਇਸਲਾਮਾਬਾਦ, 19 ਅਗਸਤ 2026 (ਕਾਜਲ) : ਪਾਕਿਸਤਾਨ ਦੇ ਸੁਪਰੀਮ ਕੋਰਟ ਨੇ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਡਾਕਟਰੀ ਜਾਂਚ ਅਤੇ ਇਲਾਜ ਲਈ ਨਿੱਜੀ ਹਸਪਤਾਲ ਲਿਜਾਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਇਹ ਹੁਕਮ ਉਨ੍ਹਾਂ ਦੀ ਅੱਖਾਂ ਨਾਲ ਜੁੜੀ ਬਿਮਾਰੀ ਸਬੰਧੀ ਦਾਇਰ ਪਟੀਸ਼ਨਾਂ ’ਤੇ ਸੁਣਵਾਈ ਦੌਰਾਨ ਦਿੱਤਾ। ਤਿੰਨ ਮੈਂਬਰੀ ਬੈਂਚ ਨੇ ਕਿਹਾ ਕਿ ਇਮਰਾਨ ਖਾਨ ਨੂੰ ਆਉਣ ਵਾਲੇ ਕੁਝ ਦਿਨਾਂ ਵਿੱਚ ਇਸਲਾਮਾਬਾਦ ਦੇ ਸ਼ਿਫਾ ਇੰਟਰਨੈਸ਼ਨਲ ਹਸਪਤਾਲ ਲਿਜਾਇਆ ਜਾਵੇ। ਅਦਾਲਤ ਨੇ ਕਿਹਾ ਕਿ ਕੈਦੀ ਦੇ ਮੌਲਿਕ ਅਧਿਕਾਰਾਂ ਨੂੰ ਧਿਆਨ ਵਿੱਚ ਰੱਖਦਿਆਂ ਉਸ ਦੀ ਸਿਹਤ ਅਤੇ ਸੁਰੱਖਿਆ ਯਕੀਨੀ ਬਣਾਉਣਾ ਜ਼ਰੂਰੀ ਹੈ।

ਪਾਕਿਸਤਾਨ ਤਹਿਰੀਕ-ਏ-ਇਨਸਾਫ਼ (PTI) ਦੇ ਸੰਸਥਾਪਕ ਇਮਰਾਨ ਖਾਨ ਅਗਸਤ 2023 ਤੋਂ ਜੇਲ੍ਹ ਵਿੱਚ ਹਨ। ਇਸ ਸਾਲ ਜਨਵਰੀ ਵਿੱਚ ਉਨ੍ਹਾਂ ਦੀ ਸੱਜੀ ਅੱਖ ਵਿੱਚ ਸੈਂਟਰਲ ਰੈਟਿਨਲ ਵੀਨ ਓਕਲੂਜ਼ਨ (CRVO) ਦੀ ਸਮੱਸਿਆ ਸਾਹਮਣੇ ਆਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਕਈ ਵਾਰ ਇਸਲਾਮਾਬਾਦ ਦੇ ਪਾਕਿਸਤਾਨ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (PIMS) ਲਿਜਾਇਆ ਗਿਆ। ਇਮਰਾਨ ਖਾਨ ਦੇ ਹਮਾਇਤੀਆਂ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਮਿਲ ਰਹੇ ਇਲਾਜ ’ਤੇ ਅਸੰਤੁਸ਼ਟੀ ਜਤਾਉਂਦਿਆਂ ਉਨ੍ਹਾਂ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਦੀ ਮੰਗ ਕੀਤੀ ਗਈ ਸੀ। ਜੇਲ੍ਹ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਇਮਰਾਨ ਖਾਨ ਦੀ ਸਿਹਤ ਸਬੰਧੀ ਸਮੱਸਿਆ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਨੂੰ ਲੋੜੀਂਦਾ ਇਲਾਜ ਦਿੱਤਾ ਗਿਆ। PIMS ਅਤੇ ਰਾਵਲਪਿੰਡੀ ਦੇ ਅਲਸ਼ਿਫਾ ਟਰੱਸਟ ਆਈ ਹਸਪਤਾਲ ਦੇ ਮਾਹਿਰ ਡਾਕਟਰਾਂ ਵੱਲੋਂ ਵੀ ਉਨ੍ਹਾਂ ਦੀ ਜਾਂਚ ਅਤੇ ਇਲਾਜ ਕੀਤਾ ਗਿਆ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments