Homeਪੰਜਾਬਦਾਣਾ ਮੰਡੀ ਅਮਲੋਹ ਅਤੇ ਆਲੇ-ਦੁਆਲੇ ਦੇ 10 ਕਿਲੋਮੀਟਰ ਦੇ ਖੇਤਰ ਵਿੱਚ ਡਰੋਨ...

ਦਾਣਾ ਮੰਡੀ ਅਮਲੋਹ ਅਤੇ ਆਲੇ-ਦੁਆਲੇ ਦੇ 10 ਕਿਲੋਮੀਟਰ ਦੇ ਖੇਤਰ ਵਿੱਚ ਡਰੋਨ ਕੈਮਰੇ ਉਡਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ 

Drone Camera Flights Banned in Amloh Grain Market and Surrounding 10-Km Area

ਫ਼ਤਹਿਗੜ੍ਹ ਸਾਹਿਬ, 11 ਨਵੰਬਰ, 2026 (ਗੁਰਮੀਤ ਸਿੰਘ ਤੁੰਗ) : ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਮਿਤੀ 11 ਨਵੰਬਰ ਨੂੰ ਦਾਣਾ ਮੰਡੀ ਅਮਲੋਹ ਵਿਖੇ ਸੂਬੇ ਅੰਦਰ ਨਵੇਂ ਬਣੇ 1000 ਖੇਡ ਮੈਦਾਨਾਂ ਦੇ ਰਾਜ ਪੱਧਰੀ ਉਦਘਾਟਨ ਸਮਾਰੋਹ ਵਿੱਚ ਸ਼ਿਰਕਤ ਕੀਤੀ ਜਾਵੇਗੀ।  ਸਮਾਗਮ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਮੈਜਿਸਟਰੇਟ ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ, ਆਈ.ਏ.ਐੱਸ. ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਗਏ ਹਨ ਕਿ 11 ਨਵੰਬਰ ਨੂੰ ਸਮਾਗਮ ਵਾਲੀ ਜਗ੍ਹਾ ਦਾਣਾ ਮੰਡੀ ਅਮਲੋਹ ਅਤੇ ਇਸ ਦੇ ਆਲੇ-ਦੁਆਲੇ 10 ਕਿਲੋਮੀਟਰ ਦੇ ਘੇਰੇ ਵਿੱਚ ਆਮ ਲੋਕਾਂ ਜਾਂ ਨਿੱਜੀ ਵਿਅਕਤੀਆਂ ਵੱਲੋਂ ਕਿਸੇ ਵੀ ਤਰ੍ਹਾਂ ਦੇ ਯੂ.ਏ.ਵੀ. (ਡਰੋਨ) ਕੈਮਰੇ ਉਡਾਉਣ ‘ਤੇ ਪੂਰਨ ਪਾਬੰਦੀ ਰਹੇਗੀ।
RELATED ARTICLES
- Advertisment -
Google search engine
Google search engine
Google search engine

Most Popular

Recent Comments