Home ਪਟਿਆਲਾ ਅਪਡੇਟ ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ ਦੀਆਂ ਚੋਣਾਂ ਦੇ ਮੱਦੇਨਜ਼ਰ ਅਸਲਾ ਚੁੱਕਣ...

ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ ਦੀਆਂ ਚੋਣਾਂ ਦੇ ਮੱਦੇਨਜ਼ਰ ਅਸਲਾ ਚੁੱਕਣ ’ਤੇ ਪਾਬੰਦੀ ਦੇ ਹੁਕਮ ਜਾਰੀ

Authorities impose an arms-carrying ban ahead of elections in all 30 wards of the Patiala Municipal Corporation to maintain law and order.

0
ਪਟਿਆਲਾ, 14 ਨਵੰਬਰ, 2026 (ਛਤਰਪਾਲ ਸਿੰਘ ) : ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ ਦੀਆਂ ਮੁੜ ਕਰਵਾਈਆਂ ਜਾ ਰਹੀਆਂ ਚੋਣਾਂ ਨੂੰ ਅਮਨ-ਅਮਾਨ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਚੋਣ ਪ੍ਰਕਿਰਿਆ ਦੌਰਾਨ ਅਸਲਾ ਚੁੱਕਣ ’ਤੇ ਪਾਬੰਦੀ ਲਗਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਏਡੀਸੀ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੁਨੀਲ ਫੋਗਾਟ ਨੇ ਦੱਸਿਆ ਕਿ ਵਾਰਡ ਨੰਬਰ 1, 4, 6, 12, 14, 15, 16, 22, 26, 29, 32, 33, 34, 36, 37, 38, 40, 41, 43, 44, 45, 46, 48, 50, 51, 52, 53, 55, 57 ਅਤੇ 58 ਲਈ ਮੁੜ ਚੋਣਾਂ ਦੇ ਸਬੰਧੀ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਬੰਧਤ ਰਿਟਰਨਿੰਗ ਅਧਿਕਾਰੀਆਂ ਅਤੇ ਪੁਲਿਸ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਚੋਣਾਂ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ ਅਤੇ ਵੋਟਰ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਜ਼ਿਲ੍ਹਾ ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ ਅਤੇ ਜਾਰੀ ਕੀਤੇ ਗਏ ਹੁਕਮਾਂ ਦੀ ਪਾਲਣਾ ਕਰਨ।

Exit mobile version