Homeਪੰਜਾਬਪਿੰਡ ਪੇਧਨੀ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਪਹੁੰਚੇ ਓ.ਐਸ.ਡੀ. ਸੁਖਵੀਰ ਸਿੰਘ

ਪਿੰਡ ਪੇਧਨੀ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਪਹੁੰਚੇ ਓ.ਐਸ.ਡੀ. ਸੁਖਵੀਰ ਸਿੰਘ

ਧੂਰੀ, 21 ਜੁਲਾਈ,2026 (ਦੀਪਕ ਦੱਤਾ): ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਜਲਦੀ ਨਿਪਟਾਰੇ ਅਤੇ ਪ੍ਰਸ਼ਾਸਨ ਨੂੰ ਲੋਕਾਂ ਦੇ ਨੇੜੇ ਲਿਆਉਣ ਲਈ ਚਲਾਏ ਜਾ ਰਹੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਅੱਜ ਪਿੰਡ ਪੇਧਨੀ ਵਿੱਚ ਵਿਸ਼ੇਸ਼ ਬੈਠਕ ਕਰਵਾਈ ਗਈ। ਇਸ ਦੌਰਾਨ ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਮੰਗਾਂ ਅਤੇ ਮੁਸ਼ਕਲਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

ਸੁਖਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਲੋਕਾਂ ਨੂੰ ਬਿਨਾਂ ਕਿਸੇ ਦਫ਼ਤਰੀ ਖੱਜਲ-ਖੁਆਰੀ ਦੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਵੱਲੋਂ ਉਠਾਏ ਗਏ ਮਸਲਿਆਂ ਦਾ ਤਰਜੀਹੀ ਆਧਾਰ ’ਤੇ ਹੱਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਵਰਗੇ ਪ੍ਰੋਗਰਾਮਾਂ ਨਾਲ ਸਰਕਾਰ ਅਤੇ ਆਮ ਲੋਕਾਂ ਵਿਚਕਾਰ ਸਿੱਧਾ ਸੰਪਰਕ ਮਜ਼ਬੂਤ ਹੋ ਰਿਹਾ ਹੈ।

ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਰਾਜ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਕਈ ਮਹੱਤਵਪੂਰਨ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਸੜਕਾਂ, ਪੇਂਡੂ ਵਿਕਾਸ ਅਤੇ ਸਮਾਜਿਕ ਭਲਾਈ ਨਾਲ ਜੁੜੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਅੱਗੇ ਵਧਾਇਆ ਜਾ ਰਿਹਾ ਹੈ।

ਸਮਾਗਮ ਦੌਰਾਨ ਕੌਂਸਲਰ ਪੁਸ਼ਪਿੰਦਰ ਸ਼ਰਮਾ, ਸਰਪੰਚ ਅੰਮ੍ਰਿਤਪਾਲ ਸਿੰਘ, ਮਨਪ੍ਰੀਤ ਸ਼ਰਮਾ, ਹਰਜਿੰਦਰ ਸਿੰਘ, ਜਗਸੀਰ ਸਿੰਘ ਲੱਡਾ, ਸਰਪੰਚ ਮੱਖਣ ਸਿੰਘ, ਗੁਰੀ ਪੁੰਨਾਵਲ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਅਤੇ ਪਿੰਡ ਵਾਸੀ ਮੌਜੂਦ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments