Home ਪੰਜਾਬ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਧੂਰੀ ਵਿਖੇ ‘ਲੋਕ ਮਿਲਣੀ’ ਦੌਰਾਨ ਲੋਕਾਂ ਨਾਲ...

ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਧੂਰੀ ਵਿਖੇ ‘ਲੋਕ ਮਿਲਣੀ’ ਦੌਰਾਨ ਲੋਕਾਂ ਨਾਲ ਕੀਤਾ ਸਿੱਧਾ ਸੰਵਾਦ

OSD Sukhvir Singh interacted directly with residents during the Lok Milni programme in Dhuri village, listening to public grievances and assuring prompt resolution of civic issues.

0
ਧੂਰੀ, 5 ਅਗਸਤ, 2026 (ਦੀਪਕ ਦੱਤਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ-ਕੇਂਦਰਿਤ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਕਰਵਾਈ ਜਾ ਰਹੀ ‘ਲੋਕ ਮਿਲਣੀ’ ਲੜੀ ਤਹਿਤ ਪਿੰਡ ਧੂਰੀ ਦੇ ਬੇਨੜਾ ਦਰਵਾਜ਼ਾ ਵਿਖੇ ਓ.ਐਸ.ਡੀ. ਸੁਖਵੀਰ ਸਿੰਘ ਨੇ ਨਗਰ ਨਿਵਾਸੀਆਂ ਨਾਲ ਸਿੱਧਾ ਸੰਵਾਦ ਕੀਤਾ। ਇਸ ਦੌਰਾਨ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਮਾਮਲਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਵਾਇਆ। ਇਸ ਮੌਕੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।
ਸੰਬੋਧਨ ਕਰਦਿਆਂ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਪੱਸ਼ਟ ਨਿਰਦੇਸ਼ ਹੈ ਕਿ ਸਰਕਾਰ ਦੀ ਹਰ ਨੀਤੀ ਦਾ ਕੇਂਦਰ ਆਮ ਲੋਕਾਂ ਦੀ ਭਲਾਈ ਹੋਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ। ਇਸੇ ਮੰਤਵ ਨਾਲ ਸਰਕਾਰ ਦੇ ਨੁਮਾਇੰਦੇ ਲਗਾਤਾਰ ਪਿੰਡ-ਪਿੰਡ ਅਤੇ ਘਰ-ਘਰ ਪਹੁੰਚ ਰਹੇ ਹਨ। ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਉਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਧੂਰੀ ਮੁੱਖ ਮੰਤਰੀ ਦਾ ਆਪਣਾ ਹਲਕਾ ਹੈ। ਇਸ ਲਈ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਪਿਛਲੇ ਚਾਰ ਸਾਲਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਲਗਾਤਾਰ ਅਮਲੀ ਰੂਪ ਦਿੱਤਾ ਗਿਆ ਹੈ। ਹਰ ਪਿੰਡ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਵਿਕਾਸ ਲਈ ਪਹਿਲਾਂ ਹੀ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਹੁਣ ਲੋਕਾਂ ਨਾਲ ਸਿੱਧਾ ਸੰਵਾਦ ਕਰਕੇ ਨਵੀਆਂ ਲੋੜਾਂ ਬਾਰੇ ਜਾਣਕਾਰੀ ਲਈ ਜਾ ਰਹੀ ਹੈ ਤਾਂ ਜੋ ਬਾਕੀ ਰਹਿੰਦੇ ਵਿਕਾਸ ਕਾਰਜ ਵੀ ਤਰਜੀਹੀ ਆਧਾਰ ‘ਤੇ ਪੂਰੇ ਕੀਤੇ ਜਾ ਸਕਣ।
ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਗਲੀਆਂ-ਨਾਲੀਆਂ, ਸੜਕਾਂ, ਧਰਮਸ਼ਾਲਾਵਾਂ, ਕਮਿਊਨਿਟੀ ਭਵਨਾਂ, ਸ਼ੈੱਡਾਂ, ਖੇਡ ਮੈਦਾਨਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਸਬੰਧੀ ਪ੍ਰਾਪਤ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਕੋਈ ਵੀ ਜਾਇਜ਼ ਮੰਗ ਅਣਗੌਲੀ ਨਾ ਰਹੇ। ਹਰ ਵਿਕਾਸ ਕਾਰਜ ਨਿਰਧਾਰਤ ਮਿਆਰਾਂ ਅਨੁਸਾਰ ਉੱਚ ਗੁਣਵੱਤਾ ਨਾਲ ਮੁਕੰਮਲ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹਰ ਵਰਗ ਦੀ ਭਲਾਈ ਲਈ ਕਈ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ। ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ, ਜ਼ੀਰੋ ਬਿਜਲੀ ਬਿੱਲ, ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਸਿਹਤ ਸੇਵਾਵਾਂ, ਖੇਤਾਂ ਨੂੰ ਨਹਿਰੀ ਪਾਣੀ ਅਤੇ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਰਗੇ ਫ਼ੈਸਲਿਆਂ ਦਾ ਲਾਭ ਲੋਕਾਂ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤਾ ਗਿਆ ਹਰ ਵਾਅਦਾ ਸਮੇਂ ਸਿਰ ਪੂਰਾ ਕਰਨਾ ਹੀ ਲੋਕਾਂ ਦੇ ਵਧਦੇ ਵਿਸ਼ਵਾਸ ਦਾ ਆਧਾਰ ਹੈ।
ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰ ਬਣਨ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਲੋਕਾਂ ਦੇ ਘਰਾਂ ਤੱਕ ਪਹੁੰਚੇਗੀ। ਅੱਜ ‘ਲੋਕ ਮਿਲਣੀ’ ਪ੍ਰੋਗਰਾਮ ਉਸੇ ਸੋਚ ਦਾ ਸਫ਼ਲ ਰੂਪ ਹਨ। ਇਨ੍ਹਾਂ ਪ੍ਰੋਗਰਾਮਾਂ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਮੌਕੇ ‘ਤੇ ਸੁਣੀਆਂ ਅਤੇ ਹੱਲ ਕੀਤੀਆਂ ਜਾ ਰਹੀਆਂ ਹਨ। ਨਾਲ ਹੀ ਪਿੰਡਾਂ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਜਾਰੀ ਗ੍ਰਾਂਟਾਂ ਬਾਰੇ ਵੀ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਮੈਂਬਰ ਵਕਫ਼ ਬੋਰਡ ਡਾ. ਅਨਵਰ ਭਸੌੜ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਰਛਪਾਲ ਸਿੰਘ ਭੁੱਲਰ, ਸੀਨੀਅਰ ਆਗੂ ਸਤਿੰਦਰ ਸਿੰਘ ਚੱਠਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਐਮ.ਸੀ. ਪੁਸ਼ਪਿੰਦਰ ਸ਼ਰਮਾ, ਡਾਇਰੈਕਟਰ ਇੰਡਸਟਰੀ ਅਨਿਲ ਮਿੱਤਲ, ਗਗਨ ਜਵੰਧਾ, ਸਰਪੰਚ ਰਮਨਦੀਪ ਸਿੰਘ, ਸਰਪੰਚ ਅਮ੍ਰਿਤਪਾਲ ਸਿੰਘ (ਘਨੌਰੀ ਕਲਾਂ), ਸੋਨੀ ਮੰਡੇਰ, ਸਮੂਹ ਪੰਚਾਇਤ ਮੈਂਬਰਾਂ ਅਤੇ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ ਹਾਜ਼ਰ ਸਨ।

Exit mobile version