Home ਪੰਜਾਬ ਲੁਧਿਆਣਾ ‘ਚ SIR-2026 ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ

ਲੁਧਿਆਣਾ ‘ਚ SIR-2026 ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ

0
ਡੀਸੀ ਹਿਮਾਂਸ਼ੂ ਜੈਨ ਨੇ 3 ਅਗਸਤ ਤੱਕ ਗਣਨਾ ਫਾਰਮ ਜਮ੍ਹਾਂ ਕਰਵਾਉਣ ਦੀ ਕੀਤੀ ਅਪੀਲ
ਲੁਧਿਆਣਾ, 21 ਜੁਲਾਈ (ਜਗਮੇਲ ਸਿੰਘ ਢਿੱਲੋਂ): ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR)-2026 ਮੁਹਿੰਮ ਤਹਿਤ ਐਤਵਾਰ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਗਏ, ਜਿਨ੍ਹਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਕੈਂਪਾਂ ਦੌਰਾਨ ਬੂਥ ਪੱਧਰੀ ਅਧਿਕਾਰੀ (ਬੀ.ਐਲ.ਓ.) ਆਪਣੇ-ਆਪਣੇ ਪੋਲਿੰਗ ਬੂਥਾਂ ‘ਤੇ ਮੌਜੂਦ ਰਹੇ ਅਤੇ ਯੋਗ ਵੋਟਰਾਂ ਨੂੰ ਗਣਨਾ ਫਾਰਮ ਭਰਨ, ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਅਤੇ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਸਬੰਧੀ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਗਈ।
ਡੀਸੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਬੂਥਾਂ ‘ਤੇ ਵੱਡੀ ਗਿਣਤੀ ਵਿੱਚ ਵੋਟਰਾਂ ਨੇ ਪਹੁੰਚ ਕੇ ਆਪਣੇ ਗਣਨਾ ਫਾਰਮ ਜਮ੍ਹਾਂ ਕਰਵਾਏ। ਜਿਨ੍ਹਾਂ ਬੂਥਾਂ ‘ਤੇ ਡਿਜੀਟਾਈਜ਼ੇਸ਼ਨ ਦਾ ਕੰਮ ਬਾਕੀ ਸੀ, ਉੱਥੇ ਇਸ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਗਿਆ, ਜਦਕਿ ਹੋਰ ਬੂਥਾਂ ‘ਤੇ ਦਸਤਾਵੇਜ਼ਾਂ ਦੀ ਜਾਂਚ ਅਤੇ ਲੋੜੀਂਦੀਆਂ ਤਰੁੱਟੀਆਂ ਦੂਰ ਕਰਨ ਦਾ ਕੰਮ ਜਾਰੀ ਰਿਹਾ।
ਉਨ੍ਹਾਂ ਦੱਸਿਆ ਕਿ ਐੱਸ.ਆਈ.ਆਰ.-2026 ਤਹਿਤ ਘਰ-ਘਰ ਸਰਵੇਖਣ ਅਤੇ ਗਣਨਾ ਫਾਰਮ ਇਕੱਤਰ ਕਰਨ ਦੀ ਪ੍ਰਕਿਰਿਆ 3 ਅਗਸਤ 2026 ਤੱਕ ਜਾਰੀ ਰਹੇਗੀ। ਉਨ੍ਹਾਂ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਹਾਲੇ ਤੱਕ ਆਪਣੇ ਗਣਨਾ ਫਾਰਮ ਜਮ੍ਹਾਂ ਨਹੀਂ ਕਰਵਾਏ, ਉਹ ਆਪਣੇ ਬੀ.ਐਲ.ਓ. ਨਾਲ ਸੰਪਰਕ ਕਰਨ ਜਾਂ ਨਜ਼ਦੀਕੀ ਪੋਲਿੰਗ ਬੂਥ ‘ਤੇ ਜਾ ਕੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਫਾਰਮ ਜਮ੍ਹਾਂ ਕਰਵਾਉਣ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਇਸ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਦਾ ਉਦੇਸ਼ ਵੋਟਰ ਸੂਚੀ ਨੂੰ ਹੋਰ ਸਹੀ, ਪਾਰਦਰਸ਼ੀ ਅਤੇ ਅਪਡੇਟ ਬਣਾਉਣਾ ਹੈ, ਜਿਸ ਲਈ ਯੋਗ ਵੋਟਰਾਂ ਦਾ ਸਮੇਂ ਸਿਰ ਸਹਿਯੋਗ ਬਹੁਤ ਜ਼ਰੂਰੀ ਹੈ।

Exit mobile version