ਝੋਨੇ ਦੀ ਖਰੀਦ ਅਤੇ ਲਿਫ਼ਟਿੰਗ ਵਿੱਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਕੀਤੀ ਹਦਾਇਤ
ਫ਼ਤਹਿਗੜ੍ਹ ਸਾਹਿਬ, 15 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਪਨਗ੍ਰੇਨ ਦੇ ਚੇਅਰਮੈਨ ਸ੍ਰੀ ਤੇਜਪਾਲ ਸਿੰਘ ਨੇ ਅੱਜ ਸਰਹਿੰਦ ਮੰਡੀ ਵਿਖੇ ਪਹੁੰਚ ਕੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।ਇਸ ਮੌਕੇ ਉਨ੍ਹਾਂ ਨੇ ਮੰਡੀ ਵਿੱਚ ਚੱਲ ਰਹੇ ਖਰੀਦ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਅਤੇ ਸਬੰਧਤ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਆਮਦ ਦੇ ਨਾਲ-ਨਾਲ ਖਰੀਦ ਅਤੇ ਲਿਫ਼ਟਿੰਗ ਦੀ ਪ੍ਰਕਿਰਿਆ ਵੀ ਨਿਰੰਤਰ ਜਾਰੀ ਰੱਖੀ ਜਾਵੇ, ਤਾਂ ਜੋ ਫ਼ਸਲ ਦੇ ਢੇਰ ਲੱਗਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਅਤੇ ਮਾਰਕੀਟ ਕਮੇਟੀਆਂ ਦੇ ਅਧਿਕਾਰੀ ਖਰੀਦ ਪ੍ਰਕਿਰਿਆ ਦੀ ਨਿਯਮਤ ਨਿਗਰਾਨੀ ਕਰਨ ਅਤੇ ਕਿਸੇ ਵੀ ਸਮੱਸਿਆ ਦਾ ਤੁਰੰਤ ਹੱਲ ਯਕੀਨੀ ਬਣਾਉਣ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਅਮਰਿੰਦਰ ਸਿੰਘ ਮੰਡੋਫਲ, ਸਾਧੂ ਰਾਮ ਭੱਟਮਾਜਰਾ, ਤਰਸੇਮ ਲਾਲ ਉਪਲ, ਸਤਨਾਮ ਅਰੋੜਾ, ਸੈਲਰ ਯੂਨੀਅਨ ਦੇ ਪ੍ਰਧਾਨ ਸ੍ਰੀ ਕੁਲਦੀਪ ਸਿੰਘ ਸੌਂਡਾ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਮੀਨਾਕਸ਼ੀ, ਖੁਰਾਕ ਤੇ ਸਪਲਾਈ ਅਫ਼ਸਰ ਕੇਵਲ ਸਿੰਘ, ਇੰਸਪੈਕਟਰ ਫੂਡ ਸਪਲਾਈ ਭਵਨਜੀਤ ਸਿੰਘ, ਪਨਸਪ ਦੇ ਇੰਸਪੈਕਟਰ ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਤੇ ਨੁਮਾਇੰਦੇ ਹਾਜ਼ਰ ਸਨ।






