Home ਹਰਿਆਣਾ ਮਾਪੇ ਬੱਚਿਆਂ ਨਾਲ ਗੱਲਬਾਤ ਕਰਕੇ ਮਾਨਸਿਕ ਵਿਕਾਸ ਵਿੱਚ ਨਿਭਾਉਣ ਮਹੱਤਵਪੂਰਨ ਭੂਮਿਕਾ: ਕਰਮਜੀਤ...

ਮਾਪੇ ਬੱਚਿਆਂ ਨਾਲ ਗੱਲਬਾਤ ਕਰਕੇ ਮਾਨਸਿਕ ਵਿਕਾਸ ਵਿੱਚ ਨਿਭਾਉਣ ਮਹੱਤਵਪੂਰਨ ਭੂਮਿਕਾ: ਕਰਮਜੀਤ ਕੌਰ

Women and Child Development Department sensitises parents in Simbalwala village on nutrition, communication, play and early childhood learning.

0

ਪਿੰਡ ਸਿੰਬਲਵਾਲਾ ਵਿੱਚ ਪੋਸ਼ਣ ਮਹੀਨੇ ਤਹਿਤ ਮਾਪਿਆਂ ਨੂੰ ਬੱਚਿਆਂ ਨਾਲ ਸੰਵਾਦ, ਖੇਡ ਅਤੇ ਪੋਸ਼ਣ ਪ੍ਰਤੀ ਕੀਤਾ ਜਾਗਰੂਕ

ਟੋਹਾਣਾ, 15 ਸਤੰਬਰ, 2026 (ਸੰਜੀਵ ਸ਼ਰਮਾ): ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਰਾਸ਼ਟਰੀ ਪੋਸ਼ਣ ਮਹੀਨੇ ਤਹਿਤ ਪਿੰਡ ਸਿੰਬਲਵਾਲਾ ਵਿੱਚ ਮਾਪਿਆਂ ਅਤੇ ਸਰਪ੍ਰਸਤਾਂ ਨੂੰ ਬੱਚਿਆਂ ਦੀ ਸਮੁੱਚੀ ਪੋਸ਼ਣ ਅਤੇ ਸ਼ੁਰੂਆਤੀ ਬਾਲ ਵਿਕਾਸ ਸਬੰਧੀ ਜਾਗਰੂਕ ਕੀਤਾ ਗਿਆ। ਇਸ ਦੌਰਾਨ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀ ਸੁਪਰਵਾਈਜ਼ਰ ਕਰਮਜੀਤ ਕੌਰ ਨੇ ਮਾਪਿਆਂ ਨੂੰ ਬੱਚਿਆਂ ਨਾਲ ਨਿਯਮਿਤ ਤੌਰਤੇ ਗੱਲਬਾਤ ਕਰਨ, ਉਨ੍ਹਾਂ ਨੂੰ ਲੋੜੀਂਦਾ ਸਮਾਂ ਦੇਣ ਅਤੇ ਖੇਡਾਂ ਤੇ ਸਿੱਖਣ ਵਾਲੀਆਂ ਗਤੀਵਿਧੀਆਂ ਵਿੱਚ ਭਾਗੀਦਾਰ ਬਣਨ ਲਈ ਪ੍ਰੇਰਿਤ ਕੀਤਾ ਸੁਪਰਵਾਈਜ਼ਰ ਕਰਮਜੀਤ ਕੌਰ ਨੇ ਦੱਸਿਆ ਕਿ ਪੋਸ਼ਣ ਮਹੀਨੇ ਦਾ ਮੁੱਖ ਵਿਸ਼ਾ ਸਾਡੀ ਆਂਗਣਵਾੜੀ, ਸਾਡੀ ਜ਼ਿੰਮੇਵਾਰੀ ਹੈ। ਇਸੇ ਉਦੇਸ਼ ਤਹਿਤ ਆਂਗਣਵਾੜੀ ਕੇਂਦਰਾਂ ਅਤੇ ਕਮਿਊਨਿਟੀ ਪੱਧਰਤੇ ਬੱਚਿਆਂ ਦੇ ਪੋਸ਼ਣ ਦੇ ਨਾਲਨਾਲ ਉਨ੍ਹਾਂ ਦੇ ਸ਼ੁਰੂਆਤੀ ਮਾਨਸਿਕ ਅਤੇ ਬੌਧਿਕ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਬਿਹਤਰ ਵਿਕਾਸ ਲਈ ਸਿਰਫ਼ ਪੌਸ਼ਟਿਕ ਖੁਰਾਕ ਹੀ ਨਹੀਂ, ਸਗੋਂ ਮਾਪਿਆਂ ਦਾ ਪਿਆਰ, ਗੱਲਬਾਤ, ਖੇਡ ਅਤੇ ਸਿੱਖਣ ਦੇ ਮੌਕੇ ਵੀ ਬਹੁਤ ਜ਼ਰੂਰੀ ਹਨ

ਉਨ੍ਹਾਂ ਮਾਪਿਆਂ ਨੂੰ ਸਮਝਾਇਆ ਕਿ 0 ਤੋਂ 3 ਸਾਲ ਦੀ ਉਮਰ ਦੇ ਬੱਚਿਆਂ ਨਾਲ ਗੱਲਬਾਤ ਕਰਨਾ, ਉਨ੍ਹਾਂ ਨਾਲ ਪਿਆਰ ਨਾਲ ਗੱਲ ਕਰਨਾ, ਮੁਸਕਰਾਉਣਾ, ਗੀਤ ਗਾਉਣਾ ਅਤੇ ਖੇਡਣਾ ਉਨ੍ਹਾਂ ਦੇ ਸ਼ੁਰੂਆਤੀ ਵਿਕਾਸ ਲਈ ਲਾਭਦਾਇਕ ਹੈ। ਇਸੇ ਤਰ੍ਹਾਂ 3 ਤੋਂ 6 ਸਾਲ ਦੇ ਬੱਚਿਆਂ ਨੂੰ ਕਹਾਣੀਆਂ ਸੁਣਾਉਣ, ਕਵਿਤਾਵਾਂ ਅਤੇ ਰਾਈਮਜ਼ ਕਰਵਾਉਣ ਅਤੇ ਸਧਾਰਨ ਖੇਡਅਧਾਰਿਤ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਨਾਲ ਉਨ੍ਹਾਂ ਦੀ ਸਿੱਖਣ ਦੀ ਸਮਰੱਥਾ, ਭਾਸ਼ਾਈ ਹੁਨਰ ਅਤੇ ਆਤਮਵਿਸ਼ਵਾਸ ਨੂੰ ਉਤਸ਼ਾਹ ਮਿਲਦਾ ਹੈ ਕਰਮਜੀਤ ਕੌਰ ਨੇ ਕਿਹਾ ਕਿ ਮਾਪਿਆਂ ਨੂੰ ਹਰ ਰੋਜ਼ ਬੱਚਿਆਂ ਨਾਲ ਕੁਝ ਸਮਾਂ ਜ਼ਰੂਰ ਬਿਤਾਉਣਾ ਚਾਹੀਦਾ ਹੈ ਅਤੇ ਉਨ੍ਹਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਨਾ ਚਾਹੀਦਾ ਹੈ। ਘਰ ਵਿੱਚ ਉਪਲਬਧ ਸਧਾਰਨ ਵਸਤੂਆਂ ਅਤੇ ਖੇਡ ਗਤੀਵਿਧੀਆਂ ਰਾਹੀਂ ਵੀ ਬੱਚਿਆਂ ਨੂੰ ਦਿਲਚਸਪ ਢੰਗ ਨਾਲ ਸਿੱਖਣ ਦੇ ਮੌਕੇ ਦਿੱਤੇ ਜਾ ਸਕਦੇ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਮੋਬਾਈਲ ਅਤੇ ਹੋਰ ਸਕ੍ਰੀਨਾਂਤੇ ਜ਼ਿਆਦਾ ਸਮਾਂ ਬਿਤਾਉਣ ਦੀ ਬਜਾਏ ਉਨ੍ਹਾਂ ਨਾਲ ਗੱਲਬਾਤ, ਖੇਡਾਂ ਅਤੇ ਰਚਨਾਤਮਕ ਗਤੀਵਿਧੀਆਂ ਵਿੱਚ ਸਮਾਂ ਬਿਤਾਉਣ

ਸੁਪਰਵਾਈਜ਼ਰ ਨੇ ਮਾਪਿਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਂਗਣਵਾੜੀ ਕੇਂਦਰ ਦੀਆਂ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਭਾਗ ਲੈਣ ਅਤੇ ਬੱਚਿਆਂ ਦੇ ਪੋਸ਼ਣ ਅਤੇ ਸ਼ੁਰੂਆਤੀ ਵਿਕਾਸ ਨਾਲ ਸਬੰਧਤ ਜਾਣਕਾਰੀ ਨੂੰ ਘਰ ਵਿੱਚ ਵੀ ਅਪਣਾਉਣ। ਉਨ੍ਹਾਂ ਕਿਹਾ ਕਿ ਮਾਪਿਆਂ ਅਤੇ ਆਂਗਣਵਾੜੀ ਵਰਕਰਾਂ ਦੀ ਸਾਂਝੀ ਭਾਗੀਦਾਰੀ ਨਾਲ ਹੀ ਬੱਚਿਆਂ ਨੂੰ ਸਿਹਤਮੰਦ, ਪੋਸ਼ਿਤ ਅਤੇ ਸਿੱਖਣ ਲਈ ਬਿਹਤਰ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕਦਾ ਹੈਇਸ ਮੌਕੇ ਮਾਪਿਆਂ ਨੂੰ ਬੱਚਿਆਂ ਨਾਲ ਘਰ ਵਿੱਚ ਦੁਹਰਾਈਆਂ ਜਾ ਸਕਣ ਵਾਲੀਆਂ ਸਧਾਰਨ ਖੇਡਾਂ ਅਤੇ ਸਿੱਖਣ ਵਾਲੀਆਂ ਗਤੀਵਿਧੀਆਂ ਦਾ ਪ੍ਰਦਰਸ਼ਨ ਵੀ ਕੀਤਾ ਗਿਆ ਅਤੇ ਉਨ੍ਹਾਂ ਨੂੰ ਬੱਚਿਆਂ ਦੇ ਪੋਸ਼ਣ, ਦੇਖਭਾਲ ਅਤੇ ਸ਼ੁਰੂਆਤੀ ਵਿਕਾਸ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਮੌਕੇ ਆਂਗਣਵਾੜੀ ਵਰਕਰ ਪਰਮਜੀਤ ਸਮੇਤ ਪਿੰਡ ਦੇ ਪਤਵੰਤੇ ਨਾਗਰਿਕ ਵੀ ਮੌਜੂਦ ਸਨ

Exit mobile version