Home ਪਟਿਆਲਾ ਅਪਡੇਟ ਪਰਨੀਤ ਕੌਰ ਦਾ ਵੱਡਾ ਦਾਅਵਾ: ਪੰਜਾਬ ਵਿੱਚ ਅਗਲੀ ਸਰਕਾਰ ਬਣਾਉਣ ਲਈ ਭਾਜਪਾ...

ਪਰਨੀਤ ਕੌਰ ਦਾ ਵੱਡਾ ਦਾਅਵਾ: ਪੰਜਾਬ ਵਿੱਚ ਅਗਲੀ ਸਰਕਾਰ ਬਣਾਉਣ ਲਈ ਭਾਜਪਾ ਪੂਰੀ ਤਰ੍ਹਾਂ ਤਿਆਰ, ਵਿਰੋਧੀਆਂ ਨੂੰ ਦਿੱਤੀ ਸਿੱਧੀ ਚੁਣੌਤੀ

Former Patiala MP Preneet Kaur issued a direct challenge to her opponents, stating that the people of Punjab desire change and the BJP is fully prepared to form the next government in the state.

0

ਪਟਿਆਲਾ,13 ਜੁਲਾਈ(ਛਤਰਪਾਲ ਸਿੰਘ):ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਪਰਨੀਤ ਕੌਰ ਨੇ ਦਾਅਵਾ ਕੀਤਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਆਪਣੀ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਵਪੱਖੀ ਵਿਕਾਸ ਅਤੇ ਅਮਨ-ਕਾਨੂੰਨ ਦੀ ਵਿਵਸਥਾ ਨੂੰ ਦਰੁਸਤ ਰੱਖਣ ਲਈ ਸੂਬੇ ਦੇ ਲੋਕਾਂ ਨੇ ਹੁਣ ਭਾਜਪਾ ’ਤੇ ਟੇਕ ਲਾਈ ਹੋਈ ਹੈ। ਲੋਕ ਅਗਾਮੀ ਚੋਣਾਂ ਦੌਰਾਨ ‘ਕਮਲ’ ਦੇ ਨਿਸ਼ਾਨ ’ਤੇ ਮੋਹਰ ਲਾਉਣ ਲਈ ਉਤਸ਼ਾਹਿਤ ਹਨ। ਉਹ ਅੱਜ ਇੱਥੇ ਪਟਿਆਲਾ ਸ਼ਹਿਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂ ਮਨਜੀਤ ਸਿੰਘ ਅਰਨੋ ਤੇ ਸਾਥੀਆਂ ਨੂੰ ਭਾਜਪਾ ਵਿੱਚ ਸ਼ਾਮਲ ਕਰਨ ਮੌਕੇ ਕਰਵਾਏ ਵਿਸ਼ੇਸ਼ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸੰਜੀਵ ਕੁਮਾਰ ਗਰਗ, ਕੁਸ਼ਲ ਗਰੇਵਾਲ, ਹਰਤੇਜ ਸਿੰਘ, ਲਾਲ ਸਿੰਘ ਸੋਹੀ, ਰਮੇਸ਼ ਕੁਮਾਰ ਬੰਧੂ, ਪਵਨ ਕੁਮਾਰ, ਰਵਿੰਦਰ ਸਿੰਘ, ਜੌਨੀ ਵਰਮਾ, ਸਚਿਨ ਚਾਵਲਾ, ਨਿਰਮਲ ਸਿੰਘ ਤੇ ਸਰਬਜੀਤ ਸਿੰਘ ਆਦਿ ਮੌਜੂਦ ਹਨ। ਇਸ ਦੌਰਾਨ ਭਾਜਪਾ ਮਹਿਲਾ ਮੋਰਚਾ ਪੰਜਾਬ ਦੇ ਪ੍ਰਧਾਨ ਜੈ ਇੰਦਰ ਕੌਰ ਨੇ ਵੀ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਸਿਰੋਪਾਓ ਪਾ ਕੇ ਨਿੱਘਾ ਸਵਾਗਤ ਕੀਤਾ। ਪਰਨੀਤ ਕੌਰ ਨੇ ਕਿਹਾ ਕਿ ਪਟਿਆਲਾ ਦੇ ਸਿਆਸੀ ਆਗੂਆਂ ਦਾ ਵੱਡੀ ਗਿਣਤੀ ਵਿੱਚ ਭਾਜਪਾ ’ਚ ਸ਼ਾਮਲ ਹੋਣਾ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਲੋਕ ਹੁਣ ਸੂਬੇ ਵਿੱਚ ਸਕਾਰਾਤਮਕ ਬਦਲਾਅ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹੀ ਦੂਜੀਆਂ ਪਾਰਟੀਆਂ ਦੇ ਆਗੂ ਲਗਾਤਾਰ ਭਾਜਪਾ ਨਾਲ ਜੁੜ ਰਹੇ ਹਨ।

ਇਸੇ ਤਰ੍ਹਾਂ ਜੈ ਇੰਦਰ ਕੌਰ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਸਿਰਫ਼ ਭਾਜਪਾ ਦੇ ਹੱਥਾਂ ਵਿੱਚ ਹੀ ਸੁਰੱਖਿਅਤ ਹੈ। ਇਸ ਮੌਕੇ ਭਾਜਪਾ ਦੇ ਸ਼ਹਿਰੀ ਪ੍ਰਧਾਨ ਵਿਜੇ ਕੂਕਾ, ਹੈਪੀ ਸ਼ਰਮਾ, ਮੰਡਲ ਪ੍ਰਧਾਨ ਸੰਦੀਪ ਯਾਦਵ, ਹਰਦੇਵ ਬੱਲੀ, ਤਰਲੋਚਨ ਸ਼ੇਰਗੜ੍ਹ, ਸੂਬਾ ਸਿੰਘ ਵੜੈਚ, ਨਿਰੰਕਾਰ ਸੰਧੂ, ਮੁਖਤਾਰ ਸਿੰਘ ਆਦਿ ਵੀ ਹਾਜ਼ਰ ਸਨ।

 

Exit mobile version