Home ਪੰਜਾਬ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪੋਸਟਮਾਰਟਮ ਤੋਂ ਬਾਅਦ ਮਾਨਸਾ ਪਹੁੰਚੀ, ਅੱਜ ਦੁਪਹਿਰ...

ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪੋਸਟਮਾਰਟਮ ਤੋਂ ਬਾਅਦ ਮਾਨਸਾ ਪਹੁੰਚੀ, ਅੱਜ ਦੁਪਹਿਰ 1 ਵਜੇ ਹੋਵੇਗਾ ਅੰਤਿਮ ਸਸਕਾਰ

Anti-drug activist Parvinder Singh Jhota’s mortal remains reach Mansa after post-mortem at PGI Chandigarh; last rites scheduled for 1 PM on November 8.

0

ਮਾਨਸਾ, 8 ਨਵੰਬਰ 2026 (ਸ਼ਹੀਦ-ਏ-ਆਜ਼ਮ ਬਿਊਰੋ): ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ ਦੀ ਕਾਰਵਾਈ ਮੁਕੰਮਲ ਹੋਣ ਤੋਂ ਬਾਅਦ ਮਾਨਸਾ ਪਹੁੰਚ ਗਈ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ 8 ਨਵੰਬਰ ਨੂੰ ਦੁਪਹਿਰ 1 ਵਜੇ ਚਕੇਰੀਆਂ ਰੋਡ ਸਥਿਤ ਉਨ੍ਹਾਂ ਦੀ ਖੇਤੀਬਾੜੀ ਜ਼ਮੀਨ ਵਿਖੇ ਕੀਤਾ ਜਾਵੇਗਾ। ਅੰਤਿਮ ਸਸਕਾਰ ਤੋਂ ਪਹਿਲਾਂ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਨੂੰ ਧਰਨਾ ਸਥਾਨ ‘ਤੇ ਲਿਜਾਇਆ ਜਾਵੇਗਾ। ਇਸ ਤੋਂ ਬਾਅਦ ਸ਼ਹਿਰ ਵਿੱਚੋਂ ਸਜਾਈ ਹੋਈ ਟਰੈਕਟਰ-ਟਰਾਲੀ ਰਾਹੀਂ ਉਨ੍ਹਾਂ ਦੀ ਅੰਤਿਮ ਯਾਤਰਾ ਕੱਢੀ ਜਾਵੇਗੀ, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਪੀਜੀਆਈ ਚੰਡੀਗੜ੍ਹ ਵਿਖੇ ਡਾਕਟਰਾਂ ਦੇ ਬੋਰਡ ਵੱਲੋਂ ਪਰਵਿੰਦਰ ਝੋਟਾ ਦਾ ਪੋਸਟਮਾਰਟਮ ਕੀਤਾ ਗਿਆ। ਇਸ ਦੌਰਾਨ ਸੀਬੀਆਈ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ। ਪਰਵਿੰਦਰ ਝੋਟਾ ਦੇ ਦੇਹਾਂਤ ਤੋਂ 26 ਦਿਨ ਬਾਅਦ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾ ਰਿਹਾ ਹੈ। ਇਸ ਵਾਰ 8 ਨਵੰਬਰ ਨੂੰ ਦੀਵਾਲੀ ਦੇ ਦਿਨ ਉਨ੍ਹਾਂ ਦੀ ਅੰਤਿਮ ਵਿਦਾਈ ਹੋਵੇਗੀ। ਮਾਨਸਾ ਵਿੱਚ ਉਨ੍ਹਾਂ ਦੀ ਮ੍ਰਿਤਕ ਦੇਹ ਪਹੁੰਚਣ ਤੋਂ ਬਾਅਦ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ।

 

Exit mobile version