Home ਪੰਜਾਬ ਪਟਿਆਲਾ ਜ਼ਿਲ੍ਹੇ ਨੇ ਐਸ ਆਈ ਆਰ 2026 ਦਾ 100 ਫੀਸਦੀ ਕੰਮ ਮੁਕੰਮਲ...

ਪਟਿਆਲਾ ਜ਼ਿਲ੍ਹੇ ਨੇ ਐਸ ਆਈ ਆਰ 2026 ਦਾ 100 ਫੀਸਦੀ ਕੰਮ ਮੁਕੰਮਲ ਕੀਤਾ: ਡਾ. ਹਿਮਾਂਸ਼ੂ ਅਗਰਵਾਲ

Patiala district completes 100% SIR 2026 work, says Dr. Himanshu Aggarwal.

0

ਪਟਿਆਲਾ, 2 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਭਾਰਤ ਦੇ ਚੋਣ ਕਮਿਸ਼ਨ ਵੱਲੋਂ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ ਆਈ ਆਰ) ਦਾ ਕੰਮ ਪੂਰੇ ਪਟਿਆਲਾ ਜ਼ਿਲ੍ਹੇ ਵਿੱਚ 100 ਫੀਸਦੀ ਮੁਕੰਮਲ ਹੋ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ, ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ 8 ਵਿਧਾਨ ਸਭਾ ਹਲਕਿਆਂ—109 ਨਾਭਾ (ਐਸ.ਸੀ.), 110 ਪਟਿਆਲਾ ਦਿਹਾਤੀ, 111 ਰਾਜਪੁਰਾ, 113 ਘਨੌਰ, 114 ਸਨੌਰ, 115 ਪਟਿਆਲਾ, 116 ਸਮਾਣਾ ਅਤੇ 117 ਸ਼ੁਤਰਾਣਾ (ਐਸ.ਸੀ.)—ਨੇ ਐਸ ਆਈ ਆਰ 2026 ਦੀ ਪ੍ਰਕਿਰਿਆ 100 ਫੀਸਦੀ ਪੂਰੀ ਕਰ ਲਈ ਹੈ।

ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਸਹੂਲਤ ਅਤੇ ਵੋਟਰ ਸੂਚੀ ਨਾਲ ਸਬੰਧਤ ਉਨ੍ਹਾਂ ਦੇ ਸਵਾਲਾਂ ਤੇ ਸ਼ੰਕਿਆਂ ਦੇ ਨਿਪਟਾਰੇ ਲਈ ਜ਼ਿਲ੍ਹਾ ਚੋਣ ਅਫ਼ਸਰ, ਪਟਿਆਲਾ ਦੇ ਦਫ਼ਤਰ (ਮਿੰਨੀ ਸਕੱਤਰੇਤ, ਬਲਾਕ-ਏ, ਕਮਰਾ ਨੰਬਰ 320) ਤੋਂ ਇਲਾਵਾ ਜ਼ਿਲ੍ਹੇ ਭਰ ਵਿੱਚ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓਜ਼) ਦੇ ਦਫ਼ਤਰਾਂ ਵਿਖੇ ‘ਹੈਲਪ ਡੈਸਕ’ ਵੀ ਸਥਾਪਿਤ ਕੀਤੇ ਗਏ ਹਨ। ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਅਤੇ ਈ.ਆਰ.ਓਜ਼ ਦਫ਼ਤਰਾਂ ਵਿੱਚ ਤਾਇਨਾਤ ਸਮੁੱਚਾ ਚੋਣ ਅਮਲਾ ਇਸ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਲਗਾਤਾਰ ਯਤਨਸ਼ੀਲ ਰਿਹਾ ਹੈ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀਆਂ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ, ਸਵਾਲ ਜਾਂ ਸ਼ੰਕੇ ਦੀ ਸਥਿਤੀ ਵਿੱਚ ਸਥਾਪਿਤ ਕੀਤੇ ਗਏ ਹੈਲਪ ਡੈਸਕਾਂ ਨਾਲ ਸੰਪਰਕ ਕਰਨ ਅਤੇ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਅੱਗੇ ਵਧਾਉਣ ਵਿੱਚ ਸਹਿਯੋਗ ਦੇਣ।

Exit mobile version