Home ਪਟਿਆਲਾ ਅਪਡੇਟ ਪਟਿਆਲਾ – ਪੰਜਾਬ ਯੂਥ ਕਾਂਗਰਸ ਦੇ ਸੀਨੀਅਰ ਵਾਈਸ ਪ੍ਰਧਾਨ ਗਗਨਦੀਪ ਸਿੰਘ ਜਲਾਲਪੁਰ...

ਪਟਿਆਲਾ – ਪੰਜਾਬ ਯੂਥ ਕਾਂਗਰਸ ਦੇ ਸੀਨੀਅਰ ਵਾਈਸ ਪ੍ਰਧਾਨ ਗਗਨਦੀਪ ਸਿੰਘ ਜਲਾਲਪੁਰ ਦਾ ਭਰਵਾਂ ਸਵਾਗਤ

Gagandeep Singh Jallalpur, Senior Vice President, Punjab Youth Congress

0

ਨੌਜਵਾਨਾਂ ਦੀ ਆਵਾਜ਼ ਨੂੰ ਹਰ ਮੰਚ ‘ਤੇ ਬੁਲੰਦ ਕਰਨਾ ਅਤੇ ਬੇਰੁਜ਼ਗਾਰੀ ਦੇ ਮੁੱਦੇ ‘ਤੇ ਸੰਘਰਸ਼ ਹੋਵੇਗਾ ਪਹਿਲਾ ਟੀਚਾ

ਪਟਿਆਲਾ, 4 ਜੁਲਾਈ (ਛਤਰਪਾਲ ਸਿੰਘ): ਪੰਜਾਬ ਯੂਥ ਕਾਂਗਰਸ ਦੇ ਨਵ-ਨਿਯੁਕਤ ਸੀਨੀਅਰ ਵਾਈਸ ਪ੍ਰਧਾਨ ਗਗਨਦੀਪ ਸਿੰਘ ਜਲਾਲਪੁਰ ਦੇ ਪਟਿਆਲਾ ਪਹੁੰਚਣ ‘ਤੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਵੱਡੀ ਗਿਣਤੀ ਵਿੱਚ ਇਕੱਠੇ ਹੋਏ ਨੌਜਵਾਨਾਂ ਨੇ ਫੁੱਲਾਂ ਦੇ ਹਾਰ ਪਾ ਕੇ ਅਤੇ ਸਿਰੋਪਾਓ ਭੇਟ ਕਰਕੇ ਉਨ੍ਹਾਂ ਦਾ ਸਨਮਾਨ ਕੀਤਾ।

ਸਵਾਗਤੀ ਸਮਾਗਮ ਨੂੰ ਸੰਬੋਧਨ ਕਰਦਿਆਂ ਗਗਨਦੀਪ ਸਿੰਘ ਜਲਾਲਪੁਰ ਨੇ ਕਿਹਾ ਕਿ ਪਾਰਟੀ ਹਾਈਕਮਾਨ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਲਗਨ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਯੂਥ ਕਾਂਗਰਸ ਨੂੰ ਪਿੰਡ ਪੱਧਰ ਤੋਂ ਲੈ ਕੇ ਸ਼ਹਿਰੀ ਖੇਤਰਾਂ ਤੱਕ ਹੋਰ ਮਜ਼ਬੂਤ ਬਣਾਇਆ ਜਾਵੇਗਾ ਅਤੇ ਨੌਜਵਾਨਾਂ ਨੂੰ ਸੰਗਠਨ ਨਾਲ ਜੋੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਧ ਰਹੀ ਬੇਰੁਜ਼ਗਾਰੀ, ਸਿੱਖਿਆ, ਰੁਜ਼ਗਾਰ ਅਤੇ ਨੌਜਵਾਨਾਂ ਨਾਲ ਜੁੜੇ ਹੋਰ ਅਹਿਮ ਮੁੱਦਿਆਂ ਨੂੰ ਪੂਰੀ ਤਾਕਤ ਨਾਲ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਨੌਜਵਾਨਾਂ ਦੇ ਹੱਕਾਂ ਦੀ ਲੜਾਈ ਸਿਰਫ਼ ਸੜਕਾਂ ‘ਤੇ ਹੀ ਨਹੀਂ, ਸਗੋਂ ਹਰ ਲੋਕਤੰਤਰੀ ਮੰਚ ਅਤੇ ਸਦਨ ਤੱਕ ਵੀ ਲੈ ਕੇ ਜਾਵੇਗੀ।

ਗਗਨਦੀਪ ਨੇ ਕਿਹਾ ਕਿ ਸੰਗਠਨ ਦੀ ਮਜ਼ਬੂਤੀ ਲਈ ਹਰ ਵਰਕਰ ਦੀ ਭੂਮਿਕਾ ਅਹਿਮ ਹੈ ਅਤੇ ਹਰ ਕਾਰਕੁਨ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਟੀਮ ਭਾਵਨਾ ਨਾਲ ਕੰਮ ਕਰਦਿਆਂ ਪੰਜਾਬ ਦੇ ਨੌਜਵਾਨਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਇਸ ਮੌਕੇ ਕਾਂਗਰਸ ਪਾਰਟੀ ਦੇ ਕਈ ਸੀਨੀਅਰ ਆਗੂ, ਯੂਥ ਕਾਂਗਰਸ ਦੇ ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ। ਆਗੂਆਂ ਨੇ ਕਿਹਾ ਕਿ ਗਗਨਦੀਪ ਸਿੰਘ ਜੱਲਲਪੁਰ ਦੀ ਨਿਯੁਕਤੀ ਨਾਲ ਯੂਥ ਕਾਂਗਰਸ ਨੂੰ ਨਵੀਂ ਦਿਸ਼ਾ ਅਤੇ ਊਰਜਾ ਮਿਲੇਗੀ।

Exit mobile version