ਪਟਿਆਲਾ, 18 ਅਗਸਤ 2026: (ਜਗਪ੍ਰੀਤ ਮਹਾਜਨ/ਛਤਰਪਾਲ ਸਿੰਘ) : ਅੱਜ ਦਫ਼ਤਰ ਸਿਵਲ ਸਰਜਨ, ਪਟਿਆਲਾ ਵਿਖੇ ਜ਼ਿਲ੍ਹਾ ਪਟਿਆਲਾ ਦੇ ਸਿਹਤ ਵਿਭਾਗ ਦੀ ਮਿਨਿਸਟੀਰੀਅਲ ਸਰਵਿਸ ਕਾਡਰ ਅਤੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਦੀ ਨੁਮਾਇੰਦਗੀ ਸਬੰਧੀ ਇੱਕ ਅਹਿਮ ਮੀਟਿੰਗ ਅਤੇ ਚੋਣ ਪ੍ਰਕਿਰਿਆ ਕਰਵਾਈ ਗਈ। ਇਸ ਵਿੱਚ ਜ਼ਿਲ੍ਹਾ ਪਟਿਆਲਾ ਅਧੀਨ ਵੱਖ-ਵੱਖ ਸਿਹਤ ਸੰਸਥਾਵਾਂ ਤੋਂ ਸਾਥੀ ਕਰਮਚਾਰੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।
ਮੀਟਿੰਗ ਦੌਰਾਨ ਸਮੂਹ ਸਾਥੀਆਂ ਦੀ ਸਹਿਮਤੀ ਅਤੇ ਸਰਬਸੰਮਤੀ ਨਾਲ ਸ੍ਰੀ ਭੁਪਿੰਦਰ ਸਿੰਘ ਵਾਲੀਆ, ਸੀਨੀਅਰ ਸਹਾਇਕ ਨੂੰ ਪ੍ਰਧਾਨ ਅਤੇ ਸ੍ਰੀ ਅਜੀਤਪਾਲ ਸਿੰਘ, ਜੂਨੀਅਰ ਸਹਾਇਕ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ।
ਨਵ-ਨਿਯੁਕਤ ਪ੍ਰਧਾਨ ਅਤੇ ਜਨਰਲ ਸਕੱਤਰ ਨੇ ਸਮੂਹ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਜਥੇਬੰਦਕ ਵਚਨਬੱਧਤਾ ਨਾਲ ਨਿਭਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੇ ਹੱਕਾਂ, ਮਾਣ-ਸਨਮਾਨ ਅਤੇ ਜਾਇਜ਼ ਮੰਗਾਂ ਦੀ ਰਾਖੀ ਲਈ ਯੂਨੀਅਨ ਹਮੇਸ਼ਾ ਇੱਕਜੁਟ ਹੋ ਕੇ ਆਵਾਜ਼ ਬੁਲੰਦ ਕਰੇਗੀ ਅਤੇ ਕਿਸੇ ਵੀ ਸਾਥੀ ਨੂੰ ਦਰਪੇਸ਼ ਸੇਵਾ ਸਬੰਧੀ ਜਾਂ ਪ੍ਰਸ਼ਾਸਨਿਕ ਮੁਸ਼ਕਿਲ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
ਇਸ ਮੌਕੇ ਸਮੂਹ ਸਾਥੀਆਂ ਵੱਲੋਂ ਨਵੀਂ ਲੀਡਰਸ਼ਿਪ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਯੂਨੀਅਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।
ਇਸ ਤੋਂ ਇਲਾਵਾ, ਯੂਨੀਅਨ ਦੇ ਜਥੇਬੰਦਕ ਢਾਂਚੇ ਅਧੀਨ ਵੱਖ-ਵੱਖ ਅਹੁਦਿਆਂ ’ਤੇ ਨਿਯੁਕਤ ਕੀਤੇ ਗਏ ਸਾਥੀ ਅਹੁਦੇਦਾਰਾਂ ਦੀ ਪੂਰੀ ਸੂਚੀ ਜਲਦ ਹੀ ਸਮੂਹ ਸਾਥੀਆਂ ਦੀ ਜਾਣਕਾਰੀ ਲਈ ਯੂਨੀਅਨ ਦੇ ਗਰੁੱਪ ਵਿੱਚ ਸਾਂਝੀ ਕੀਤੀ ਜਾਵੇਗੀ।
ਜਾਰੀ ਕਰਤਾ:
ਜ਼ਿਲ੍ਹਾ ਪਟਿਆਲਾ ਸਿਹਤ ਵਿਭਾਗ ਮਿਨਿਸਟੀਰੀਅਲ ਸਰਵਿਸ ਕਾਡਰ
ਅਤੇ ਸੀ.ਪੀ.ਐਫ. ਕਰਮਚਾਰੀ ਯੂਨੀਅਨ
ਜ਼ਿਲ੍ਹਾ ਪਟਿਆਲਾ





