Homeਪਟਿਆਲਾ ਅਪਡੇਟਨਗਰ ਨਿਗਮ ਪਟਿਆਲਾ ਦਾ ਵਿਸ਼ੇਸ਼ ਲੋਕ-ਸੁਵਿਧਾ ਕੈਂਪ ਸ਼ੁੱਕਰਵਾਰ ਨੂੰ- ਮੇਅਰ

ਨਗਰ ਨਿਗਮ ਪਟਿਆਲਾ ਦਾ ਵਿਸ਼ੇਸ਼ ਲੋਕ-ਸੁਵਿਧਾ ਕੈਂਪ ਸ਼ੁੱਕਰਵਾਰ ਨੂੰ- ਮੇਅਰ

ਪਟਿਆਲਾ, 22 ਜੁਲਾਈ, 2026 (ਦੀਪਕ ਦੱਤਾ) : ਸ਼ਹਿਰ ਵਾਸੀਆਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਪੈਂਡਿੰਗ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਦੇ ਉਦੇਸ਼ ਨਾਲ ਨਗਰ ਨਿਗਮ ਪਟਿਆਲਾ ਵੱਲੋਂ ਮੇਅਰ ਕੁੰਦਨ ਗੋਗੀਆ ਦੀ ਅਗਵਾਈ ਹੇਠ ਇਸ ਸ਼ੁੱਕਰਵਾਰ ਵਿਸ਼ੇਸ਼ ਲੋਕ-ਸੁਵਿਧਾ ਕੈਂਪ ਦਾ ਨਗਰ ਨਿਗਮ ਵਿਖੇ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਨਗਰ ਨਿਗਮ ਦੀ ਬਿਲਡਿੰਗ ਸ਼ਾਖਾ ਅਤੇ ਵਾਟਰ ਸਪਲਾਈ ਤੇ ਸੀਵਰੇਜ ਵਿਭਾਗ ਦੇ ਅਧਿਕਾਰੀ ਮੌਕੇ ‘ਤੇ ਮੌਜੂਦ ਰਹਿਣਗੇ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਤੇ ਅਰਜ਼ੀਆਂ ਦਾ ਤੁਰੰਤ ਨਿਪਟਾਰਾ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨਗੇ।

ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਦਾ ਮੁੱਖ ਉਦੇਸ਼ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਲਗਾਉਣ ਤੋਂ ਰਾਹਤ ਦੇਣਾ ਅਤੇ ਉਨ੍ਹਾਂ ਨੂੰ ਇੱਕੋ ਥਾਂ ‘ਤੇ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਬਿਲਡਿੰਗ ਨਾਲ ਸਬੰਧਤ ਨਕਸ਼ੇ, ਐਨਓਸੀ, ਮਨਜ਼ੂਰੀਆਂ ਅਤੇ ਹੋਰ ਤਕਨੀਕੀ ਮਾਮਲਿਆਂ ਦੇ ਨਾਲ-ਨਾਲ ਪਾਣੀ ਦੀ ਸਪਲਾਈ, ਸੀਵਰੇਜ ਜਾਮ, ਨਵੇਂ ਕੁਨੈਕਸ਼ਨ, ਬਿੱਲਾਂ ਅਤੇ ਹੋਰ ਸਮੱਸਿਆਵਾਂ ਨੂੰ ਮੌਕੇ ‘ਤੇ ਹੀ ਸੁਣ ਕੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ।

ਮੇਅਰ ਨੇ ਦੱਸਿਆ ਕਿ ਨਗਰ ਨਿਗਮ ਦੀ ਕੋਸ਼ਿਸ਼ ਹੈ ਕਿ ਲੋਕਾਂ ਨੂੰ ਪਾਰਦਰਸ਼ੀ, ਤੇਜ਼ ਅਤੇ ਜਵਾਬਦੇਹ ਪ੍ਰਸ਼ਾਸਨ ਦਿੱਤਾ ਜਾਵੇ। ਇਸ ਲਈ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਹਰ ਸ਼ਿਕਾਇਤ ਨੂੰ ਗੰਭੀਰਤਾ ਨਾਲ ਸੁਣਿਆ ਜਾਵੇ ਅਤੇ ਜਿੱਥੇ ਸੰਭਵ ਹੋਵੇ, ਉਸੇ ਸਮੇਂ ਹੱਲ ਕੀਤਾ ਜਾਵੇ। ਜਿਨ੍ਹਾਂ ਮਾਮਲਿਆਂ ਵਿੱਚ ਤੁਰੰਤ ਨਿਪਟਾਰਾ ਸੰਭਵ ਨਹੀਂ ਹੋਵੇਗਾ, ਉਨ੍ਹਾਂ ਲਈ ਨਿਰਧਾਰਤ ਸਮਾਂ-ਸੀਮਾ ਤੈਅ ਕਰਕੇ ਕਾਰਵਾਈ ਕੀਤੀ ਜਾਵੇਗੀ।  ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੂੰ ਬਿਲਡਿੰਗ ਸ਼ਾਖਾ, ਵਾਟਰ ਸਪਲਾਈ ਜਾਂ ਸੀਵਰੇਜ ਨਾਲ ਸਬੰਧਤ ਕੋਈ ਵੀ ਸਮੱਸਿਆ ਹੈ, ਉਹ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ। ਲੋੜੀਂਦੇ ਦਸਤਾਵੇਜ਼ਾਂ ਸਮੇਤ ਕੈਂਪ ਵਿੱਚ ਪਹੁੰਚ ਕੇ ਆਪਣੀ ਸਮੱਸਿਆ ਦਰਜ ਕਰਵਾਈ ਜਾ ਸਕਦੀ ਹੈ, ਤਾਂ ਜੋ ਉਸ ਦਾ ਜਲਦੀ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾ ਸਕੇ।

RELATED ARTICLES
- Advertisment -
Google search engine
Google search engine
Google search engine

Most Popular

Recent Comments