Home ਪਟਿਆਲਾ ਅਪਡੇਟ ਪਟਿਆਲਾ ਸੜਕ ਹਾਦਸਾ ਮਾਮਲਾ: CCTV ਫੁਟੇਜ ਖੰਗਾਲ ਰਹੀ ਪੁਲਿਸ, ਅਣਪਛਾਤੀ ਕਾਰ ਦੀ...

ਪਟਿਆਲਾ ਸੜਕ ਹਾਦਸਾ ਮਾਮਲਾ: CCTV ਫੁਟੇਜ ਖੰਗਾਲ ਰਹੀ ਪੁਲਿਸ, ਅਣਪਛਾਤੀ ਕਾਰ ਦੀ ਭਾਲ ਜਾਰੀ

Patiala Police Use CCTV to Trace Car in Fatal Road Accident

0

ਪਟਿਆਲਾ, 1 ਸਤੰਬਰ, 2026 (ਬਲਜੀਤ ਸਰਨਾ) : ਥਾਣਾ ਅਨਾਜ ਮੰਡੀ ਅਧੀਨ ਆਉਂਦੇ ਸਰਹੰਦ ਰੋਡ ’ਤੇ ਸਾਈਕਲ ਸਵਾਰ ਵਿਅਕਤੀ ਨੂੰ ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰਨ ਅਤੇ ਉਸ ਦੀ ਮੌਕੇ ’ਤੇ ਮੌਤ ਹੋਣ ਦੇ ਮਾਮਲੇ ਵਿੱਚ ਪੁਲਿਸ ਦੀ ਜਾਂਚ ਲਗਾਤਾਰ ਜਾਰੀ ਹੈ। ਪੁਲਿਸ ਵੱਲੋਂ ਹਾਦਸੇ ਵਿੱਚ ਸ਼ਾਮਲ ਕਾਰ ਦੀ ਪਛਾਣ ਲਈ CCTV ਕੈਮਰਿਆਂ ਦੀ ਮਦਦ ਲਈ ਜਾ ਰਹੀ ਹੈ। ਪੁਲਿਸ ਅਧਿਕਾਰੀ ਮੁਤਾਬਕ 26 ਤਰੀਕ ਦੀ ਸਵੇਰ ਨੂੰ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਅਨਾਜ ਮੰਡੀ ਵਿੱਚ FIR ਨੰਬਰ 145 ਦਰਜ ਕੀਤੀ ਗਈ। ਮਾਮਲੇ ਵਿੱਚ BNS ਦੀ ਧਾਰਾ 106 ਅਤੇ 328(1) ਤਹਿਤ ਕਾਰਵਾਈ ਕੀਤੀ ਗਈ ਹੈ। ਜਾਂਚ ਦੌਰਾਨ ਪੁਲਿਸ ਟੀਮ ਨੇ ਇਲਾਕੇ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲਣੀ ਸ਼ੁਰੂ ਕੀਤੀ। ਪੁਲਿਸ ਮੁਤਾਬਕ ਫੁਟੇਜ ਨੂੰ ਟਰੇਸ ਕਰਦੇ ਹੋਏ ਟੀਮ ਤ੍ਰਿਪੜੀ ਅਤੇ ਬੜੀ ਬਾਜ਼ਾਰ ਇਲਾਕੇ ਤੱਕ ਪਹੁੰਚ ਚੁੱਕੀ ਹੈ ਅਤੇ ਅੱਗੇ ਲੱਗੇ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀ ਨੇ ਦੱਸਿਆ ਕਿ ਹਾਦਸਾ ਸਵੇਰ ਦੇ ਹਨੇਰੇ ਸਮੇਂ ਵਾਪਰਨ ਕਾਰਨ CCTV ਫੁਟੇਜ ਵਿੱਚ ਕਾਰ ਦੀ ਨੰਬਰ ਪਲੇਟ ਸਪਸ਼ਟ ਦਿਖਾਈ ਨਹੀਂ ਦੇ ਰਹੀ। ਇਸ ਕਾਰਨ ਵਾਹਨ ਦੀ ਪਛਾਣ ਕਰਨ ਵਿੱਚ ਕੁਝ ਸਮਾਂ ਲੱਗ ਰਿਹਾ ਹੈ। ਪੁਲਿਸ ਵੱਲੋਂ ਖੁਫੀਆ ਸੂਤਰਾਂ ਦੀ ਵੀ ਮਦਦ ਲਈ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ CCTV ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ ’ਤੇ ਵਾਹਨ ਦਾ ਨੰਬਰ ਜਲਦ ਟਰੇਸ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਵਾਹਨ ਦੀ ਪਛਾਣ ਹੋਣ ਤੋਂ ਬਾਅਦ ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

Exit mobile version