ਪਟਿਆਲਾ, 26 ਨਵੰਬਰ, 2026 (ਚੌਧਰੀ ਪ੍ਰਭਜੀਤ ਸਿੰਘ ) : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਅਨੂਪ੍ਰਿਤਾ ਜੌਹਲ ਦੀ ਅਗਵਾਈ ਹੇਠ ਫਰੀਡਮ ਫਾਈਟਰ ਉਤਰਾਅਧਿਕਾਰੀ ਸੰਸਥਾ ਰਜਿ: 196, ਪਟਿਆਲਾ (ਪੰਜਾਬ) ਦੀ ਮਹੀਨਾਵਾਰ ਮੀਟਿੰਗ ਹੋਈ। ਮੀਟਿੰਗ ਦੌਰਾਨ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ। ਇਹ ਮੀਟਿੰਗ ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਧਨੇਠਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸੰਸਥਾ ਦੇ ਨੁਮਾਇੰਦਿਆਂ ਵੱਲੋਂ ਲੰਬੇ ਸਮੇਂ ਤੋਂ ਲੰਬਿਤ ਪਏ ਮਸਲਿਆਂ ਦਾ ਮੁੱਦਾ ਉਠਾਇਆ ਗਿਆ ਅਤੇ ਇਨ੍ਹਾਂ ਦੇ ਜਲਦ ਹੱਲ ਦੀ ਮੰਗ ਕੀਤੀ ਗਈ। ਇਸ ‘ਤੇ ਏ.ਡੀ.ਸੀ. ਅਨੂਪ੍ਰਿਤਾ ਜੌਹਲ ਵੱਲੋਂ ਸੰਸਥਾ ਦੇ ਲੰਬਿਤ ਮਸਲਿਆਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਮੀਟਿੰਗ ਵਿੱਚ ਜ਼ਿਲ੍ਹਾ ਸਕੱਤਰ ਸੁਖਵਿੰਦਰ ਸਿੰਘ ਖੁਰਾਣਾ, ਜ਼ਿਲ੍ਹਾ ਖ਼ਜ਼ਾਨਚੀ ਜਸਵੀਰ ਸਿੰਘ ਧੀਮਾਨ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜੋਗਿੰਦਰ ਸਿੰਘ, ਮੀਤ ਪ੍ਰਧਾਨ ਸਰਬਜੀਤ ਕੌਰ, ਬਲਾਕ ਪ੍ਰਧਾਨ ਵਿਜੇ ਕੁਮਾਰ, ਕਵਲਜੀਤ ਸਿੰਘ, ਬਲਾਕ ਖ਼ਜ਼ਾਨਚੀ ਜਰਨੈਲ ਸਿੰਘ, ਰੇਸ਼ਮ ਸਿੰਘ, ਹਰਪ੍ਰੀਤ ਸਿੰਘ ਮੱਲ੍ਹੀ, ਗੁਰਪ੍ਰੀਤ ਸਿੰਘ ਕੋਹਲੀ, ਬਲਜੀਤ ਸਿੰਘ, ਹਰਚੰਦ ਸਿੰਘ, ਬਲਦੇਵ ਸਿੰਘ, ਹਰਪ੍ਰੀਤ ਸਿੰਘ ਢਿੱਲੋਂ, ਅਨਿਲ ਕੁਮਾਰ, ਜੋਗਿੰਦਰ ਸਿੰਘ ਬਾਗੀ, ਜਸਵੰਤ ਸਿੰਘ ਅਤੇ ਰਣਜੀਤ ਸਿੰਘ ਸਮੇਤ ਫਰੀਡਮ ਫਾਈਟਰ ਉਤਰਾਅਧਿਕਾਰੀ ਸੰਸਥਾ ਰਜਿ: 196, ਪਟਿਆਲਾ (ਪੰਜਾਬ) ਦੇ ਸਮੂਹ ਮੈਂਬਰ ਹਾਜ਼ਰ ਸਨ।
ਫਰੀਡਮ ਫਾਈਟਰ ਪਰਿਵਾਰਾਂ ਦੇ ਲੰਬਿਤ ਮਸਲੇ ਜਲਦ ਹੱਲ ਹੋਣਗੇ: ਏ.ਡੀ.ਸੀ.ਅਨੁਪ੍ਰਿਤਾ ਜੌਹਲ
ADC Anuprita Johal Assures Early Resolution of Pending Issues of Freedom Fighter Families
RELATED ARTICLES






